Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਪੁਲਿਸ ਹਿਰਾਸਤ ’ਚ ਹਵਾਲਾਤੀ ਦੀ ਮੌਤ, ਪੋਸਟਮਾਰਟਮ ਰਿਪੋਰਟ ਤੋਂ ਖੁੱਲੇਗਾ ਰਾਜ

Ludhiana Police Custody Death; ਲੁਧਿਆਣਾ ਦੇ ਥਾਣਾ ਲਾਡੋਵਾਲ ਵਿੱਚ ਪੁਲਿਸ ਹਿਰਾਸਤ ਦੌਰਾਨ ਇੱਕ ਹਵਾਲਾਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਹਵਾਲਾਤੀ ਨੇ ਹਵਾਲਾਤ ਵਿੱਚ ਪਏ ਗੱਦੇ ਦੀ ਜ਼ਿਪ ਨਾਲ ਫਾਹਾ ਲਗਾ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਨੂੰ ਦੋ ਦਿਨ ਪਹਿਲਾਂ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਘਟਨਾ […]
By : Updated On: 20 Aug 2026 14:50:PM
ਪੁਲਿਸ ਹਿਰਾਸਤ ’ਚ ਹਵਾਲਾਤੀ ਦੀ ਮੌਤ, ਪੋਸਟਮਾਰਟਮ ਰਿਪੋਰਟ ਤੋਂ ਖੁੱਲੇਗਾ ਰਾਜ

Ludhiana Police Custody Death; ਲੁਧਿਆਣਾ ਦੇ ਥਾਣਾ ਲਾਡੋਵਾਲ ਵਿੱਚ ਪੁਲਿਸ ਹਿਰਾਸਤ ਦੌਰਾਨ ਇੱਕ ਹਵਾਲਾਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਹਵਾਲਾਤੀ ਨੇ ਹਵਾਲਾਤ ਵਿੱਚ ਪਏ ਗੱਦੇ ਦੀ ਜ਼ਿਪ ਨਾਲ ਫਾਹਾ ਲਗਾ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਨੂੰ ਦੋ ਦਿਨ ਪਹਿਲਾਂ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ਼ਤਿਹਾਰ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲੋੜੀਂਦੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰਿਆ ਅਤੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਵੀ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ।

ਨਹਾਉਣ ਲਈ ਬੁਲਾਉਣ ਗਏ ਮੁਲਾਜ਼ਮ ਨੂੰ ਮਿਲੀ ਜਾਣਕਾਰੀ

ਪੁਲਿਸ ਅਨੁਸਾਰ ਮ੍ਰਿਤਕ ਹਵਾਲਾਤੀ ਬਲਬੀਰ ਸਿੰਘ ਨੂੰ ਦੋ ਦਿਨ ਪਹਿਲਾਂ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਤੋਂ ਉਸ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਵੀਰਵਾਰ ਨੂੰ ਪੁਲਿਸ ਨੇ ਉਸ ਨੂੰ ਬਰਾਮਦਗੀ ਲਈ ਲੈ ਕੇ ਜਾਣਾ ਸੀ।

ਜਦੋਂ ਥਾਣੇ ਦਾ ਮੁਲਾਜ਼ਮ ਉਸ ਨੂੰ ਨਹਾਉਣ ਲਈ ਹਵਾਲਾਤ ਤੋਂ ਬਾਹਰ ਬੁਲਾਉਣ ਗਿਆ ਤਾਂ ਉਸ ਨੇ ਬਲਬੀਰ ਸਿੰਘ ਨੂੰ ਫਾਹੇ ਨਾਲ ਲਟਕਿਆ ਹੋਇਆ ਦੇਖਿਆ। ਇਸ ਤੋਂ ਬਾਅਦ ਤੁਰੰਤ ਹੋਰ ਪੁਲਿਸ ਕਰਮਚਾਰੀਆਂ ਨੂੰ ਸੂਚਿਤ ਕੀਤਾ ਗਿਆ।

ਪੁਲਿਸ ਨੇ ਕਿਹਾ- ਸਵੇਰੇ ਤੱਕ ਬਿਲਕੁਲ ਠੀਕ ਸੀ

ਥਾਣਾ ਲਾਡੋਵਾਲ ਦੇ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਲਬੀਰ ਸਿੰਘ ਤੋਂ ਮਾਮਲੇ ਵਿੱਚ ਬਰਾਮਦਗੀ ਕਰਨੀ ਸੀ ਅਤੇ ਉਸ ਨੂੰ ਵੀਰਵਾਰ ਸਵੇਰੇ ਲੈ ਕੇ ਜਾਣਾ ਸੀ। ਉਨ੍ਹਾਂ ਕਿਹਾ ਕਿ ਸਵੇਰੇ ਕਰੀਬ 8 ਵਜੇ ਤੱਕ ਉਹ ਬਿਲਕੁਲ ਠੀਕ ਸੀ।

ਇਸ ਤੋਂ ਬਾਅਦ ਜਦੋਂ ਪੁਲਿਸ ਮੁਲਾਜ਼ਮ ਉਸ ਨੂੰ ਨਹਾਉਣ ਲਈ ਬੁਲਾਉਣ ਗਿਆ ਤਾਂ ਹਵਾਲਾਤ ਵਿੱਚ ਉਸ ਦੀ ਲਾਸ਼ ਲਟਕਦੀ ਮਿਲੀ। ਪੁਲਿਸ ਮੁਤਾਬਕ ਉਸ ਨੇ ਗੱਦੇ ਦੀ ਜ਼ਿਪ ਤੋੜ ਕੇ ਉਸ ਨਾਲ ਫਾਹਾ ਲਗਾਇਆ ਸੀ।

ਪੋਸਟਮਾਰਟਮ ਤੋਂ ਬਾਅਦ ਹੋਵੇਗਾ ਮੌਤ ਦੇ ਕਾਰਨ ਦਾ ਖੁਲਾਸਾ

ਪੁਲਿਸ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੋਸਟਮਾਰਟਮ ਰਿਪੋਰਟ ਅਤੇ ਹੋਰ ਜਾਂਚ ਦੇ ਆਧਾਰ ’ਤੇ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋਵੇਗੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News