Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਟੂਣਾ ਕਰਨ ਦੇ ਸ਼ੱਕ ਨੂੰ ਲੈ ਕੇ ਦੋ ਗੁਆਂਢੀ ਪਰਿਵਾਰਾਂ ’ਚ ਖੂਨੀ ਟਕਰਾਅ, ਚੱਲੇ ਇੱਟਾਂ-ਰੋੜੇ

Bloody clash between two neighboring families: ਸਮਾਣਾ: ਸਮਾਣਾ ਦੇ ਪੰਜ ਪੀਰ ਇਲਾਕੇ ਵਿੱਚ ਟੂਣਾ ਕਰਨ ਦੇ ਸ਼ੱਕ ਨੂੰ ਲੈ ਕੇ ਦੋ ਗੁਆਂਢੀ ਪਰਿਵਾਰਾਂ ਵਿਚਕਾਰ ਹੋਇਆ ਵਿਵਾਦ ਖੂਨੀ ਝੜਪ ਵਿੱਚ ਬਦਲ ਗਿਆ। ਪਹਿਲਾਂ ਦੋਵੇਂ ਪੱਖਾਂ ਵਿੱਚ ਤਕਰਾਰ ਅਤੇ ਗਾਲੀ-ਗਲੋਚ ਹੋਈ, ਜਿਸ ਤੋਂ ਬਾਅਦ ਦੋਵੇਂ ਧਿਰਾਂ ਵੱਲੋਂ ਇੱਕ-ਦੂਜੇ ਦੇ ਘਰਾਂ ’ਤੇ ਇੱਟਾਂ-ਰੋੜੇ ਵਰਸਾਏ ਗਏ। ਇਸ ਝਗੜੇ ਵਿੱਚ […]
By : Published: 20 Aug 2026 14:59:PM
ਟੂਣਾ ਕਰਨ ਦੇ ਸ਼ੱਕ ਨੂੰ ਲੈ ਕੇ ਦੋ ਗੁਆਂਢੀ ਪਰਿਵਾਰਾਂ ’ਚ ਖੂਨੀ ਟਕਰਾਅ, ਚੱਲੇ ਇੱਟਾਂ-ਰੋੜੇ

Bloody clash between two neighboring families: ਸਮਾਣਾ: ਸਮਾਣਾ ਦੇ ਪੰਜ ਪੀਰ ਇਲਾਕੇ ਵਿੱਚ ਟੂਣਾ ਕਰਨ ਦੇ ਸ਼ੱਕ ਨੂੰ ਲੈ ਕੇ ਦੋ ਗੁਆਂਢੀ ਪਰਿਵਾਰਾਂ ਵਿਚਕਾਰ ਹੋਇਆ ਵਿਵਾਦ ਖੂਨੀ ਝੜਪ ਵਿੱਚ ਬਦਲ ਗਿਆ। ਪਹਿਲਾਂ ਦੋਵੇਂ ਪੱਖਾਂ ਵਿੱਚ ਤਕਰਾਰ ਅਤੇ ਗਾਲੀ-ਗਲੋਚ ਹੋਈ, ਜਿਸ ਤੋਂ ਬਾਅਦ ਦੋਵੇਂ ਧਿਰਾਂ ਵੱਲੋਂ ਇੱਕ-ਦੂਜੇ ਦੇ ਘਰਾਂ ’ਤੇ ਇੱਟਾਂ-ਰੋੜੇ ਵਰਸਾਏ ਗਏ। ਇਸ ਝਗੜੇ ਵਿੱਚ ਦੋਵੇਂ ਪੱਖਾਂ ਦੇ ਤਿੰਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਇਸ਼ਤਿਹਾਰ

ਟੂਣਾ ਕਰਨ ਦੇ ਦੋਸ਼ ਤੋਂ ਬਾਅਦ ਵਧਿਆ ਵਿਵਾਦ
ਇੱਕ ਪੱਖ ਨੇ ਦੋਸ਼ ਲਗਾਇਆ ਕਿ ਗੁਆਂਢੀ ਘਰ ਦੇ ਬਾਹਰ ਬੈਠ ਕੇ ਸ਼ਰਾਬ ਪੀ ਰਹੇ ਸਨ ਅਤੇ ਗਾਲਾਂ ਕੱਢ ਰਹੇ ਸਨ। ਜਦੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਪਹਿਲਾਂ ਹੱਥੋਪਾਈ ਕੀਤੀ ਗਈ ਅਤੇ ਬਾਅਦ ਵਿੱਚ ਉਸ ਦੇ ਪਤੀ ਨਾਲ ਵੀ ਮਾਰਕੁੱਟ ਕੀਤੀ ਗਈ। ਦੂਜੇ ਪੱਖ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅਜਿਹਾ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਮੁਤਾਬਕ, ਉਸ ਦਾ ਪਤੀ ਲੈਂਟਰ ਪਾਉਣ ਦਾ ਕੰਮ ਕਰਦਾ ਹੈ ਅਤੇ ਟਰੈਕਟਰ ਲੈ ਕੇ ਘਰ ਵਾਪਸ ਆਇਆ ਸੀ। ਇਸ ਦੌਰਾਨ ਗੁਆਂਢੀਆਂ ਨੇ ਘਰ ਦੇ ਬਾਹਰ ਲੱਡੂ ਰੱਖਣ ਅਤੇ ਟੂਣਾ ਕਰਨ ਦੇ ਦੋਸ਼ ਲਗਾਏ, ਜਿਸ ਤੋਂ ਬਾਅਦ ਵਿਵਾਦ ਵਧ ਗਿਆ।

ਇੱਟਾਂ-ਰੋੜਿਆਂ ਨਾਲ ਤਿੰਨ ਜ਼ਖਮੀ
ਝਗੜੇ ਦੌਰਾਨ ਇੱਟਾਂ-ਰੋੜੇ ਚੱਲਣ ਕਾਰਨ ਇੱਕ ਨੌਜਵਾਨ ਦੀ ਉਂਗਲ ’ਤੇ ਗੰਭੀਰ ਸੱਟ ਲੱਗੀ ਹੈ। ਉਹ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਹੈ। ਦੂਜੇ ਪੱਖ ਦਾ ਹੰਸ ਰਾਜ ਵੀ ਜ਼ਖਮੀ ਹੋਇਆ ਹੈ ਅਤੇ ਹਸਪਤਾਲ ਵਿੱਚ ਇਲਾਜ ਕਰਵਾ ਰਿਹਾ ਹੈ।

ਦੋਵੇਂ ਘਰਾਂ ਵਿੱਚ ਭੰਨਤੋੜ ਦਾ ਦੋਸ਼
ਮਾਮਲਾ ਸਿਰਫ਼ ਇੱਟਾਂ-ਰੋੜੇ ਚਲਾਉਣ ਤੱਕ ਹੀ ਸੀਮਤ ਨਹੀਂ ਰਿਹਾ। ਦੋਵੇਂ ਘਰਾਂ ਵਿੱਚ ਭੰਨਤੋੜ ਕੀਤੇ ਜਾਣ ਦੇ ਵੀ ਦੋਸ਼ ਲੱਗੇ ਹਨ। ਇੱਕ ਘਰ ਵਿੱਚ ਖੜ੍ਹੇ ਟਰੈਕਟਰ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ ਪੱਖੇ ਅਤੇ ਕੂਲਰ ਤੋੜਨ ਦੇ ਦੋਸ਼ ਹਨ, ਜਦਕਿ ਦੂਜੇ ਘਰ ਵਿੱਚ ਏਸੀ, ਐਲਈਡੀ ਅਤੇ ਮੋਟਰਸਾਈਕਲ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਕਹੀ ਗਈ ਹੈ।

ਪੁਲਿਸ ਵੱਲੋਂ ਜਾਂਚ ਜਾਰੀ
ਸਮਾਣਾ ਸਿਟੀ ਪੁਲਿਸ ਦੇ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਟੂਣਾ ਕਰਨ ਦੇ ਮਾਮਲੇ ਨੂੰ ਲੈ ਕੇ ਦੋਵੇਂ ਗੁਆਂਢੀ ਪਰਿਵਾਰਾਂ ਵਿੱਚ ਤਕਰਾਰ ਹੋਈ ਸੀ। ਇਸ ਤੋਂ ਬਾਅਦ ਦੋਵੇਂ ਪੱਖਾਂ ਵੱਲੋਂ ਇੱਕ-ਦੂਜੇ ਦੇ ਘਰਾਂ ’ਤੇ ਇੱਟਾਂ-ਰੋੜੇ ਸੁੱਟੇ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News