Journalism Of Hope
BREAKING NEWS
CWC ਦੀ ਅਹਿਮ ਮੀਟਿੰਗ ’ਚ ਕਿਉਂ ਨਹੀਂ ਪਹੁੰਚੇ ਚਰਨਜੀਤ ਚੰਨੀ, ਦੱਸੀ ਵਜ੍ਹਾ ?.....ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਲੌਂਗੋਵਾਲ ਰੈਲੀ ਲਈ ਦਿੱਤੀ ਮਨਜ਼ੂਰੀ....ਦਹੇਜ ਹੱਤਿਆ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, 22 ਸਾਲ ਪੁਰਾਣੀ ਸਜ਼ਾ ਰੱਦ....ਮੋਹਾਲੀ ’ਚ ਜੀਜੇ ਦਾ ਕਤਲ, ਸਾਲੇ ਨੇ ਦੋਸਤ ਨਾਲ ਮਿਲ ਕੇ ਕੀਤੀ ਵਾਰਦਾਤ....ਚੱਲਦੇ ਵਿਆਹ ਸਮਾਗਮ ’ਚ ਅਨੰਦ ਕਾਰਜਾਂ ਦੌਰਾਨ ਪੁਲਿਸ ਨੇ ਚੁੱਕਿਆ ਕੁੜੀ ਦਾ ਪਿਓ, ਮੌਕੇ ’ਤੇ ਹੋਇਆ ਹੰਗਾਮਾ....ਕਬੱਡੀ ਖਿਡਾਰੀ ਕਤਲਕਾਂਡ: ਮੌਜੂਦਾ ਸਰਪੰਚ ਸਮੇਤ 3 ਗ੍ਰਿਫ਼ਤਾਰ....ਖਨੌਰੀ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ....ਕਮਲ ਕੌਰ ਭਾਬੀ ਕਤਲ ਮਾਮਲਾ: ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ....

ਕੈਮੀਕਲ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੀ ਡਰਾਈਵਰ ਦੀ ਜਾਨ

Ludhiana Chemical Truck Fire; ਲੁਧਿਆਣਾ ਦੇ ਮੋਤੀ ਨਗਰ ਇਲਾਕੇ ਵਿੱਚ ਕੈਮੀਕਲ ਨਾਲ ਭਰੇ ਇੱਕ ਟਰੱਕ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਦੀਆਂ ਲਪਟਾਂ ਕਾਫੀ ਉੱਚੀਆਂ ਤੱਕ ਉੱਠਣ ਲੱਗੀਆਂ, ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਵੱਡਾ ਹਾਦਸਾ ਟਲ ਗਿਆ। ਸਥਾਨਕ […]
Jaspreet Singh
By : Published: 20 Aug 2026 15:40:PM
ਕੈਮੀਕਲ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੀ ਡਰਾਈਵਰ ਦੀ ਜਾਨ

Ludhiana Chemical Truck Fire; ਲੁਧਿਆਣਾ ਦੇ ਮੋਤੀ ਨਗਰ ਇਲਾਕੇ ਵਿੱਚ ਕੈਮੀਕਲ ਨਾਲ ਭਰੇ ਇੱਕ ਟਰੱਕ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਦੀਆਂ ਲਪਟਾਂ ਕਾਫੀ ਉੱਚੀਆਂ ਤੱਕ ਉੱਠਣ ਲੱਗੀਆਂ, ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਵੱਡਾ ਹਾਦਸਾ ਟਲ ਗਿਆ।

ਇਸ਼ਤਿਹਾਰ

ਸਥਾਨਕ ਲੋਕਾਂ ਮੁਤਾਬਕ ਕੈਮੀਕਲ ਨਾਲ ਲੱਦਿਆ ਟਰੱਕ ਇਲਾਕੇ ਵਿੱਚੋਂ ਲੰਘ ਰਿਹਾ ਸੀ। ਇਸ ਦੌਰਾਨ ਟਰੱਕ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਗਿਆ। ਤਾਰਾਂ ਤੋਂ ਨਿਕਲੀ ਚਿੰਗਾਰੀ ਕਾਰਨ ਟਰੱਕ ਵਿੱਚ ਪਿਆ ਕੈਮੀਕਲ ਅੱਗ ਫੜ ਗਿਆ ਅਤੇ ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰ ਲਿਆ।

ਅੱਗ ਲੱਗਣ ਕਾਰਨ ਨੇੜਲੇ ਘਰਾਂ ਦੇ ਬਿਜਲੀ ਮੀਟਰ ਵੀ ਸੜ ਗਏ। ਲੋਕਾਂ ਮੁਤਾਬਕ ਕੁਝ ਘਰਾਂ ਵਿੱਚ ਤਰੇੜਾਂ ਵੀ ਆਈਆਂ ਹਨ। ਹਾਦਸੇ ਸਮੇਂ ਘਰਾਂ ਵਿੱਚ ਮੌਜੂਦ ਲੋਕਾਂ ਨੂੰ ਪਿੱਛਲੇ ਰਸਤੇ ਰਾਹੀਂ ਸੁਰੱਖਿਅਤ ਬਾਹਰ ਕੱਢਿਆ ਗਿਆ।

4 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਇੱਕ ਘੰਟੇ ‘ਚ ਪਾਇਆ ਕਾਬੂ

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਕਰੀਬ ਇੱਕ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ।

ਫਾਇਰ ਸਬ ਆਫਿਸਰ ਰਾਜਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਟੀਮ ਮੌਕੇ ‘ਤੇ ਪਹੁੰਚ ਗਈ ਸੀ। ਫਿਲਹਾਲ ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ

ਫਾਇਰ ਵਿਭਾਗ ਦੀ ਕਾਰਵਾਈ ਨਾਲ ਵੱਡਾ ਹਾਦਸਾ ਟਲ ਗਿਆ। ਇਸ ਘਟਨਾ ਵਿੱਚ ਕਿਸੇ ਵੀ ਵਿਅਕਤੀ ਦੇ ਜ਼ਖਮੀ ਹੋਣ ਜਾਂ ਮੌਤ ਦੀ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਅਤੇ ਸਬੰਧਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News