Journalism Of Hope
BREAKING NEWS
CWC ਦੀ ਅਹਿਮ ਮੀਟਿੰਗ ’ਚ ਕਿਉਂ ਨਹੀਂ ਪਹੁੰਚੇ ਚਰਨਜੀਤ ਚੰਨੀ, ਦੱਸੀ ਵਜ੍ਹਾ ?.....ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਲੌਂਗੋਵਾਲ ਰੈਲੀ ਲਈ ਦਿੱਤੀ ਮਨਜ਼ੂਰੀ....ਦਹੇਜ ਹੱਤਿਆ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, 22 ਸਾਲ ਪੁਰਾਣੀ ਸਜ਼ਾ ਰੱਦ....ਮੋਹਾਲੀ ’ਚ ਜੀਜੇ ਦਾ ਕਤਲ, ਸਾਲੇ ਨੇ ਦੋਸਤ ਨਾਲ ਮਿਲ ਕੇ ਕੀਤੀ ਵਾਰਦਾਤ....ਚੱਲਦੇ ਵਿਆਹ ਸਮਾਗਮ ’ਚ ਅਨੰਦ ਕਾਰਜਾਂ ਦੌਰਾਨ ਪੁਲਿਸ ਨੇ ਚੁੱਕਿਆ ਕੁੜੀ ਦਾ ਪਿਓ, ਮੌਕੇ ’ਤੇ ਹੋਇਆ ਹੰਗਾਮਾ....ਕਬੱਡੀ ਖਿਡਾਰੀ ਕਤਲਕਾਂਡ: ਮੌਜੂਦਾ ਸਰਪੰਚ ਸਮੇਤ 3 ਗ੍ਰਿਫ਼ਤਾਰ....ਖਨੌਰੀ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ....ਕਮਲ ਕੌਰ ਭਾਬੀ ਕਤਲ ਮਾਮਲਾ: ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ....

ਨਸ਼ਿਆਂ ਖ਼ਿਲਾਫ਼ ਸੰਤ ਸੀਚੇਵਾਲ ਦੀ ਮੁਹਿੰਮ… ‘ਆਪਣਾ ਪਿੰਡ ਸੰਭਾਲੋ’ ਨੂੰ ਲੋਕਾਂ ਦਾ ਮਿਲਿਆ ਵੱਡਾ ਸਮਰਥਨ

Sant Balbir Singh Seechewal ”Punjab Nasha Mukt Abhiyan”: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਨੂੰ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਵਿੱਤਰ ਕਾਲੀ ਵੇਈਂ, ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਵਿਸ਼ੇਸ਼ ਲੋਕ ਮਿਲਣੀ ਸਮਾਗਮ ਵਿੱਚ ਦਰਜਨ ਭਰ ਪਿੰਡਾਂ ਦੇ ਲੋਕਾਂ, […]
Jaspreet Singh
By : Updated On: 20 Aug 2026 16:55:PM
ਨਸ਼ਿਆਂ ਖ਼ਿਲਾਫ਼ ਸੰਤ ਸੀਚੇਵਾਲ ਦੀ ਮੁਹਿੰਮ… ‘ਆਪਣਾ ਪਿੰਡ ਸੰਭਾਲੋ’ ਨੂੰ ਲੋਕਾਂ ਦਾ ਮਿਲਿਆ ਵੱਡਾ ਸਮਰਥਨ

Sant Balbir Singh Seechewal ”Punjab Nasha Mukt Abhiyan”: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਨੂੰ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਵਿੱਤਰ ਕਾਲੀ ਵੇਈਂ, ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਵਿਸ਼ੇਸ਼ ਲੋਕ ਮਿਲਣੀ ਸਮਾਗਮ ਵਿੱਚ ਦਰਜਨ ਭਰ ਪਿੰਡਾਂ ਦੇ ਲੋਕਾਂ, ਸਰਪੰਚਾਂ ਅਤੇ ਮੋਹਤਬਰਾਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਸਹਿਯੋਗ ਦਾ ਭਰੋਸਾ ਦਿੱਤਾ।

ਇਸ਼ਤਿਹਾਰ

ਸਮਾਗਮ ਨੂੰ ਸੰਬੋਧਨ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਲਾਕੇ ਦੇ ਪਿੰਡਾਂ ਨੂੰ ਚਿੱਟੇ ਤੋਂ ਮੁਕਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜਿਹੜੇ ਨੌਜਵਾਨ ਨਸ਼ਿਆਂ, ਖ਼ਾਸ ਕਰਕੇ ਚਿੱਟੇ ਦੀ ਲਤ ਦਾ ਸ਼ਿਕਾਰ ਹੋ ਚੁੱਕੇ ਹਨ, ਉਨ੍ਹਾਂ ਨੂੰ ਨਸ਼ੇ ਤੋਂ ਬਾਹਰ ਕੱਢਣ ਅਤੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਦਾ ਮਕਸਦ ਸਿਰਫ਼ ਨਸ਼ਾ ਵੇਚਣ ਵਾਲਿਆਂ ਵਿਰੁੱਧ ਆਵਾਜ਼ ਉਠਾਉਣਾ ਹੀ ਨਹੀਂ, ਸਗੋਂ ਹਰੇਕ ਪਿੰਡ ਦੇ ਲੋਕਾਂ ਨੂੰ ਆਪਣੇ ਪਿੰਡ ਦੀ ਜ਼ਿੰਮੇਵਾਰੀ ਖੁਦ ਸੰਭਾਲਣ ਲਈ ਇਕਜੁੱਟ ਕਰਨਾ ਹੈ। ਪਿੰਡਾਂ ਵਿੱਚ ਠੀਕਰੀ ਪਹਿਰੇ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਿਆਂ ਦੇ ਨਾਲ-ਨਾਲ ਲੁੱਟਾਂ-ਖੋਹਾਂ ਅਤੇ ਹੋਰ ਅਪਰਾਧਾਂ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ।

ਸੰਤ ਸੀਚੇਵਾਲ ਨੇ ਮੌਕੇ ’ਤੇ ਮੌਜੂਦ ਪੁਲਿਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਜਦੋਂ ਕੋਈ ਵਿਅਕਤੀ ਨਸ਼ਾ ਵੇਚਣ ਵਾਲਿਆਂ ਸਬੰਧੀ ਜਾਣਕਾਰੀ ਦਿੰਦਾ ਹੈ ਤਾਂ ਉਸਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਪੁਲਿਸ ਨੂੰ ਜਾਣਕਾਰੀ ਦੇ ਸਕਣ।

ਇਸ ਮੌਕੇ ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ “ਤੁਸੀਂ ਸਾਡਾ ਸਾਥ ਦਿਓ, ਅਸੀਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਾਕਤ ਨਾਲ ਕੰਮ ਕਰਾਂਗੇ।” ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਪੁਲਿਸ ਨਾਲ ਮਿਲ ਕੇ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਲੋਕ ਮਿਲਣੀ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਵੀ ਆਪਣੇ ਪਿੰਡਾਂ ਦੀਆਂ ਜ਼ਮੀਨੀ ਹਕੀਕਤਾਂ ਅਤੇ ਨਸ਼ਿਆਂ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਲੋਕਾਂ ਨੇ ਨਸ਼ਾ ਤਸਕਰੀ, ਨੌਜਵਾਨਾਂ ਦੇ ਨਸ਼ਿਆਂ ਵੱਲ ਵਧਦੇ ਰੁਝਾਨ ਅਤੇ ਪਿੰਡਾਂ ਦੀ ਸੁਰੱਖਿਆ ਨਾਲ ਸਬੰਧਤ ਮੁੱਦੇ ਵੀ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ।
ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ।

ਸਮਾਗਮ ਵਿੱਚ ਡੀਐਸਪੀ ਸੁਲਤਾਨਪੁਰ ਲੋਧੀ ਧਰੇਂਦਰ ਵਰਮਾ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਚਓ ਸੁਲਤਾਨਪੁਰ ਲੋਧੀ ਦਵਿੰਦਰ ਪਾਲ ਸਮੇਤ ਪੁਲਿਸ ਅਧਿਕਾਰੀ ਅਤੇ ਵੱਖ-ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।

ਸੰਤ ਸੀਚੇਵਾਲ ਦੀ ਇਸ ਮੁਹਿੰਮ ਦਾ ਸੁਨੇਹਾ ਸਪੱਸ਼ਟ ਹੈ—ਜੇ ਹਰ ਪਿੰਡ ਆਪਣੀ ਜ਼ਿੰਮੇਵਾਰੀ ਸੰਭਾਲ ਲਵੇ ਤਾਂ ਨਸ਼ਿਆਂ ਵਿਰੁੱਧ ਲੜਾਈ ਨੂੰ ਜਨ ਅੰਦੋਲਨ ਬਣਾਇਆ ਜਾ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News