Punjab News: ਪੰਜਾਬ ਬੰਦ ਦੌਰਾਨ ਬਜਾਰ ਅਤੇ ਆਵਜਾਈ ਪੂਰਨ ਤੌਰ ਤੇ ਰਹੇਗੀ ਬੰਦ, ਸਿਰਫ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ- ਸਿਖ ਆਗੂ
Punjab News; ਬੰਦੀ ਸਿੰਘਾ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ ਘੱਟ 10 ਦਿਨਾਂ ਦੀ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਕੌਮੀਂ ਇਨਸਾਫ ਮੋਰਚੇ ਵੱਲੋਂ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਫਰੀਦਕੋਟ ਦੇ ਰੈਸਟ ਹਾਊਸ ਵਿਚ ਵੱਖ ਵੱਖ ਸਿੱਖ ਜਥੇਬੰਦੀਆ ਦੇ ਆਗੂਆਂ ਵੱਲੋਂ ਇਕ ਪ੍ਰੈਸ ਕਾਨਫ੍ਰੰਸ ਕਰ ਵੱਖ ਵੱਖ ਭਾਈਚਾਰੇ ਦੇ ਲੋਕਾਂ ਅਤੇ ਸਹਿਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਬੰਂਦੀ ਸਿੰਘਾ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਮੁਤਾਵਾਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਆਪਣੀ ਬਿਰਦ ਮਾਤਾ ਨਾਲ ਮਿਲਣ ਲਈ ਘੱਟੋ ਘੱਟ 10 ਦਿਨ ਦੀ ਪੈਰੋਲ ਦੇਣ ਦੀ ਮੰਗ ਨੂੰ ਸਰਕਾਰ ਕੋਲ ਜੋਰਦਾਰ ਢੰਗ ਨਾਲ ਉਠਾਉਣ ਲਈ 21 ਅਗਸਤ ਦੇ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ।
ਇਸ ਮੌਕੇ ਗੱਲਬਾਤ ਕਰਦਿਆ ਸਿੱਖ ਆਗੂ ਭਾਈ ਰਣਜੀਤ ਸਿੰਘ ਵਾਂਦਰ ਅਤੇ ਬਾਬਾ ਮਨਪ੍ਰੀਤ ਸਿੰਘ ਜੀ ਖਾਲਸਾ ਨੇ ਕਿਹਾ ਕਿ ਕੱਲ੍ਹ ਦੇ ਬੰਦ ਨੂੰ ਸਫਲ ਬਣਾਉਣ ਲਈ ਅਸੀਂ ਹਰੇਕ ਫਿਰਕੇ ਦੇ ਭਾਈਚਾਰੇ ਅਤੇ ਜਥੇਬੰਦੀਆਂ ਨੂੰ ਅਪੀਲ ਕਰਦੇ ਹਨ। ਉਹਨਾਂ ਕਿਹਾ ਕਿ ਸਹਿਰ ਦੇ ਦੁਕਾਨਦਾਰ ਵੀਰ ਵੀ ਉਹਨਾਂ ਦਾ ਸਾਥ ਦੇਣ। ਉਹਨਾਂ ਕਿਹਾ ਕਿ ਕਰੀਬ 8 ਵਜੇ ਸਵੇਰੇ ਸਿੱਘਾਂ ਦਾ ਜਥਾ ਸਹਿਰ ਵਿਚ ਮਾਰਚ ਕਰਨ ਨਿਕਲੇਗਾ, ਜੋ ਖੁਲ੍ਹੀਆਂ ਹੋਈਆ ਦੁਕਾਨਾਂ ਨੂੰ ਬੰਦ ਕਰਵਾਉਣ ਦੀ ਬੇਨਤੀ ਕਰੇਗਾ। ਉਹਨਾ ਕਿਹਾ ਕਿ ਕੱਲ੍ਹ ਦੇ ਦਿਨ ਐੰਰਜੈਂਸੀ ਸੇਵਾਵਾਂ ਨੂੰ ਛੱਡ ਕੇ ਪੂਰੀ ਤਰਾਂ ਪੰਜਾਬ ਬੰਦ ਰੱਖਿਆ ਜਾਵੇਗਾ ਅਤੇ ਆਵਾਜਾਈ ਵੀ ਬੰਦ ਰਹੇਗੀ।
