Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਪੰਜਾਬ ਪੁਲਿਸ ਦਾ ਨਸ਼ਾ ਤਸਕਰ ’ਤੇ ਵੱਡਾ ਐਕਸ਼ਨ, ਨਜ਼ਾਇਜ ਪ੍ਰਾਪਰਟੀ ‘ਤੇ ਚੱਲਿਆ ‘ਪੀਲਾ ਪੰਜਾ’

Amritsar drug smuggler property demolition; ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਅਤੇ ਨਗਰ ਨਿਗਮ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਮਕਬੂਲਪੁਰਾ ਦੇ ਖੇਤਰ ਵਿੱਚ ਪੁਲਿਸ ਰਿਕਾਰਡ ਮੁਤਾਬਕ ਨਸ਼ਾ ਤਸਕਰੀ ਨਾਲ ਜੁੜੇ ਮੁਲਜ਼ਮ ਅਰਸ਼ਦੀਪ ਸਿੰਘ ਦੀ ਪ੍ਰਾਪਰਟੀ ’ਤੇ ਨਗਰ ਨਿਗਮ ਵੱਲੋਂ ਡੈਮੋਲੇਸ਼ਨ ਕਾਰਵਾਈ ਕੀਤੀ ਗਈ। ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਵੱਡੀ […]
By : Updated On: 20 Aug 2026 20:58:PM
ਪੰਜਾਬ ਪੁਲਿਸ ਦਾ ਨਸ਼ਾ ਤਸਕਰ ’ਤੇ ਵੱਡਾ ਐਕਸ਼ਨ, ਨਜ਼ਾਇਜ ਪ੍ਰਾਪਰਟੀ ‘ਤੇ ਚੱਲਿਆ ‘ਪੀਲਾ ਪੰਜਾ’

Amritsar drug smuggler property demolition; ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਅਤੇ ਨਗਰ ਨਿਗਮ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਮਕਬੂਲਪੁਰਾ ਦੇ ਖੇਤਰ ਵਿੱਚ ਪੁਲਿਸ ਰਿਕਾਰਡ ਮੁਤਾਬਕ ਨਸ਼ਾ ਤਸਕਰੀ ਨਾਲ ਜੁੜੇ ਮੁਲਜ਼ਮ ਅਰਸ਼ਦੀਪ ਸਿੰਘ ਦੀ ਪ੍ਰਾਪਰਟੀ ’ਤੇ ਨਗਰ ਨਿਗਮ ਵੱਲੋਂ ਡੈਮੋਲੇਸ਼ਨ ਕਾਰਵਾਈ ਕੀਤੀ ਗਈ। ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ।

ਇਸ਼ਤਿਹਾਰ

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵੀ ਮੌਕੇ ’ਤੇ ਪਹੁੰਚੇ ਅਤੇ ਕਾਰਵਾਈ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪੁਲਿਸ ਰਿਕਾਰਡ ਵਿੱਚ ਕਰੀਬ 10 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਕੇਸ NDPS ਐਕਟ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਮੁਲਜ਼ਮ ਖ਼ਿਲਾਫ਼ ਕਤਲ ਦਾ ਮਾਮਲਾ ਵੀ ਦਰਜ ਹੈ।

ਪੁਲਿਸ ਕਮਿਸ਼ਨਰ ਮੁਤਾਬਕ, ਸਬੰਧਤ ਪ੍ਰਾਪਰਟੀ ਨੂੰ ਲੈ ਕੇ ਨਗਰ ਨਿਗਮ ਵੱਲੋਂ ਪਹਿਲਾਂ ਨੋਟਿਸ ਅਤੇ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਗਈ ਸੀ। ਇਸ ਤੋਂ ਬਾਅਦ ਨਿਯਮਾਂ ਅਨੁਸਾਰ ਡੈਮੋਲੇਸ਼ਨ ਦੀ ਕਾਰਵਾਈ ਕੀਤੀ ਗਈ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਾਲ ਹੁਣ ਤੱਕ NDPS ਐਕਟ ਤਹਿਤ 2100 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ, ਆਈਸ ਸਮੇਤ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

CP ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰਨ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਿਸਟਰੀਸ਼ੀਟਰਾਂ ਅਤੇ ਨਸ਼ਾ ਨੈੱਟਵਰਕ ਨਾਲ ਜੁੜੇ ਲੋਕਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਦਾ ਸਾਥ ਦਿੱਤਾ ਜਾਵੇ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News