Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦਾ ਐਲਾਨ: ਅੱਜ ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

Punjab bandh: ਚੰਡੀਗੜ੍ਹ: ਬੰਦੀ ਸਿੱਖਾਂ ਦੀ ਰਿਹਾਈ, ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਅਤੇ 15 ਅਗਸਤ ਨੂੰ ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਕੌਮੀ ਇਨਸਾਫ਼ ਮੋਰਚੇ ਨੇ 21 ਅਗਸਤ, ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸੂਬੇ ਦੇ […]
By : Updated On: 21 Aug 2026 07:17:AM
ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦਾ ਐਲਾਨ: ਅੱਜ ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

Punjab bandh: ਚੰਡੀਗੜ੍ਹ: ਬੰਦੀ ਸਿੱਖਾਂ ਦੀ ਰਿਹਾਈ, ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਅਤੇ 15 ਅਗਸਤ ਨੂੰ ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਕੌਮੀ ਇਨਸਾਫ਼ ਮੋਰਚੇ ਨੇ 21 ਅਗਸਤ, ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸੂਬੇ ਦੇ ਬਾਜ਼ਾਰਾਂ, ਵਪਾਰਕ ਅਦਾਰਿਆਂ, ਸਕੂਲਾਂ-ਕਾਲਜਾਂ ਅਤੇ ਸੜਕ ਤੇ ਰੇਲ ਆਵਾਜਾਈ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਦਾ ਕਹਿਣਾ ਹੈ ਕਿ ਪੰਜਾਬ ਦੇ ਵੱਖ-ਵੱਖ ਰੂਟਾਂ ’ਤੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੇਗੀ।

ਇਸ਼ਤਿਹਾਰ

ਕੌਮੀ ਇਨਸਾਫ਼ ਮੋਰਚੇ ਦੇ ਇਸ ਬੰਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ ਵਾਰਿਸ ਪੰਜਾਬ ਦੇ, ਦਲ ਖ਼ਾਲਸਾ, ਹਵਾਰਾ ਕਮੇਟੀ ਸਮੇਤ ਕਈ ਪੰਥਕ, ਕਿਸਾਨ-ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਦਾ ਸਮਰਥਨ ਮਿਲਿਆ ਹੈ। SGPC ਨੇ ਵੀ 21 ਅਗਸਤ ਨੂੰ ਆਪਣੇ ਸਾਰੇ ਵਿਦਿਅਕ ਅਦਾਰਿਆਂ ਅਤੇ ਦਫ਼ਤਰਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਤੈਅ ਪ੍ਰੋਗਰਾਮ ਅਨੁਸਾਰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸੂਬੇ ਦੇ ਮੁੱਖ ਨੈਸ਼ਨਲ ਅਤੇ ਸਟੇਟ ਹਾਈਵੇਅਜ਼ ਤੋਂ ਇਲਾਵਾ ਜ਼ਿਲ੍ਹਾ ਮਾਰਗਾਂ ’ਤੇ ਵੀ ਵਾਹਨਾਂ ਦੀ ਆਵਾਜਾਈ ਰੋਕੀ ਜਾ ਸਕਦੀ ਹੈ। ਬੱਸਾਂ, ਆਟੋ ਅਤੇ ਟੈਕਸੀ ਸੇਵਾਵਾਂ ਵੀ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ। ਮੋਰਚੇ ਨੇ ਰੇਲ ਆਵਾਜਾਈ ਰੋਕਣ ਦਾ ਵੀ ਐਲਾਨ ਕੀਤਾ ਹੈ। ਮੋਰਚੇ ਨੇ ਆਮ ਲੋਕਾਂ ਨੂੰ ਬੰਦ ਨੂੰ ਸ਼ਾਂਤੀਪੂਰਨ ਢੰਗ ਨਾਲ ਸਫਲ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਲੋਕ ਆਪਣੇ ਅਦਾਰੇ ਖੁਦ ਬੰਦ ਰੱਖਣ, ਤਾਂ ਜੋ ਕਿਸੇ ਨੂੰ ਵੀ ਜ਼ਬਰਦਸਤੀ ਬੰਦ ਨਾ ਕਰਵਾਉਣਾ ਪਵੇ।

ਇਸ ਦੌਰਾਨ ਸਕੂਲ, ਕਾਲਜ, ਬਾਜ਼ਾਰ, ਵਪਾਰਕ ਅਦਾਰੇ ਅਤੇ ਹਾਈਵੇਅ ‘ਤੇ ਆਮ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ, ਜਦਕਿ ਐਂਬੂਲੈਂਸ, ਹਸਪਤਾਲ ਅਤੇ ਫਾਇਰ ਬ੍ਰਿਗੇਡ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News