Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

10ਵੀਂ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ’ਚ ਮੌਤ, CCTV ’ਚ ਦਿਖੇ ਦੋ ਨੌਜਵਾਨ, ਪੋਸਟਮਾਰਟਮ ਤੋਂ ਖੁੱਲੇਗਾ ਰਾਜ਼

Amritsar Student Death; ਅੰਮ੍ਰਿਤਸਰ ਦੇ ਜਬੋਵਾਲ ਪਿੰਡ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 15 ਸਾਲਾ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਗੁਰਸੇਵਕ ਸਿੰਘ 10ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਪੜ੍ਹਾਈ ਦੇ ਨਾਲ-ਨਾਲ ਫੁੱਟਬਾਲ ਦਾ ਹੋਣਹਾਰ ਖਿਡਾਰੀ ਵੀ ਦੱਸਿਆ ਜਾ ਰਿਹਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
10ਵੀਂ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ’ਚ ਮੌਤ, CCTV ’ਚ ਦਿਖੇ ਦੋ ਨੌਜਵਾਨ, ਪੋਸਟਮਾਰਟਮ ਤੋਂ ਖੁੱਲੇਗਾ ਰਾਜ਼

Amritsar Student Death; ਅੰਮ੍ਰਿਤਸਰ ਦੇ ਜਬੋਵਾਲ ਪਿੰਡ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 15 ਸਾਲਾ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਗੁਰਸੇਵਕ ਸਿੰਘ 10ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਪੜ੍ਹਾਈ ਦੇ ਨਾਲ-ਨਾਲ ਫੁੱਟਬਾਲ ਦਾ ਹੋਣਹਾਰ ਖਿਡਾਰੀ ਵੀ ਦੱਸਿਆ ਜਾ ਰਿਹਾ ਹੈ।

ਕਿਸ਼ੋਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਵੱਲੋਂ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਮੁੱਢਲੀ ਜਾਂਚ ਵਿੱਚ ਗਲਾ ਘੁੱਟਣ ਕਾਰਨ ਮੌਤ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।

CCTV ਫੁਟੇਜ ਦੀ ਜਾਂਚ ’ਚ ਜੁਟੀ ਪੁਲਿਸ

ਘਟਨਾ ਨਾਲ ਜੁੜੀ ਇੱਕ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋ ਨੌਜਵਾਨ ਜਾਂਦੇ ਹੋਏ ਦਿਖਾਈ ਦੇ ਰਹੇ ਹਨ। ਪੁਲਿਸ ਨੇ ਇਸ ਫੁਟੇਜ ਨੂੰ ਜਾਂਚ ਦਾ ਅਹਿਮ ਹਿੱਸਾ ਬਣਾਇਆ ਹੈ ਅਤੇ CCTV ਵਿੱਚ ਨਜ਼ਰ ਆ ਰਹੇ ਨੌਜਵਾਨਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਇਹ ਪੁਸ਼ਟੀ ਨਹੀਂ ਕੀਤੀ ਗਈ ਕਿ CCTV ਵਿੱਚ ਦਿਖਾਈ ਦੇ ਰਹੇ ਨੌਜਵਾਨਾਂ ਦਾ ਇਸ ਘਟਨਾ ਨਾਲ ਕੋਈ ਸਬੰਧ ਹੈ ਜਾਂ ਨਹੀਂ।

ਮੌਕੇ ’ਤੇ ਪਹੁੰਚੇ DSP ਜੰਡਿਆਲਾ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 15 ਸਾਲ ਸੀ ਅਤੇ ਉਹ 10ਵੀਂ ਜਮਾਤ ਵਿੱਚ ਪੜ੍ਹਦਾ ਸੀ। ਪੁਲਿਸ ਮੁਤਾਬਕ ਫਿਲਹਾਲ ਸਰੀਰ ’ਤੇ ਕੋਈ ਸਪੱਸ਼ਟ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਮੌਤ ਦੇ ਅਸਲ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਸਾਹਮਣੇ ਆਉਣਗੇ।

ਪੁਲਿਸ ਨੇ ਲਾਸ਼ ਨੂੰ ਬਾਬਾ ਬਕਾਲਾ ਹਸਪਤਾਲ ਭੇਜ ਦਿੱਤਾ ਹੈ, ਜਿੱਥੇ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News