Journalism Of Hope
BREAKING NEWS
ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਮਿਲੀ ਨਵੀਂ ਪੋਸਟਿੰਗ......ਪੈਲੇਟ ਗਨ ਮਾਮਲੇ ’ਚ ਵੱਡੀ ਅਪਡੇਟ! ਦਿੱਲੀ ਜੰਤਰ-ਮੰਤਰ ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ FIR ਦਰਜ......100 ਕਰੋੜ ਦੇ ਸਾਈਬਰ ਘਪਲੇ ’ਤੇ ED ਦਾ ਸ਼ਿਕੰਜਾ, ਰੋਪੜ ’ਚ ਮੁੱਖ ਮੁਲਜ਼ਮ ਦੇ ਘਰ ਛਾਪਾ....... ਸੁਖਬੀਰ ਬਾਦਲ ਨੂੰ ਸੁਪਰੀਮ ਕੋਰਟ ਤੋਂ ਝਟਕਾ, 9 ਸਾਲ ਪੁਰਾਣੇ ਮਾਣਹਾਨੀ ਕੇਸ ਦਾ ਟ੍ਰਾਇਲ ਰਹੇਗਾ ਜਾਰੀ........ ਚੰਡੀਗੜ੍ਹ ’ਚ ਮੁਫ਼ਤ ਪੈਟਰੋਲ ਲੰਗਰ ‘ਤੇ ਪ੍ਰਸ਼ਾਸਨ ਦੀ ਰੋਕ, ਜਾਣੋ ਕਦੋਂ ਤੈਅ ਹੋਵੇਗੀ ਨਵੀਂ ਤਾਰੀਖ….. ਦਿਲ ਦਹਿਲਾਉਣ ਵਾਲੀ ਘਟਨਾ! ਪੁੱਤਰ ਨੂੰ ਬਚਾਉਣ ਗਿਆ ਪਿਤਾ ਵੀ ਡਿੱਗਿਆ, ਸਦਮੇ ’ਚ ਮਾਂ ਨੇ ਵੀ ਚੁੱਕਿਆ ਖੌਫਨਾਕ ਕਦਮ......

ਨਸ਼ਾ ਤਸਕਰਾਂ ਦੀ ਖ਼ੈਰ ਨਹੀਂ, ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗੀ ਪੱਧਰ ’ਤੇ ਕਾਰਵਾਈ ਜਾਰੀ -ਡਾ. ਬਲਬੀਰ ਸਿੰਘ

Punjab drug crackdown; ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਾਮ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਕਸਿਆਣਾ ਵਿਖੇ ਪਿੰਡ ਵਾਸੀਆਂ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਖੁਦ ਮੌਕੇ ’ਤੇ ਪਹੁੰਚ ਕੇ ਇੱਕ ਕਥਿਤ ਨਸ਼ਾ ਤਸਕਰ ਨੂੰ ਨਸ਼ਾ ਸਪਲਾਈ ਕਰਦਿਆਂ ਕਾਬੂ ਕਰਵਾਇਆ ਅਤੇ ਪੁਲਿਸ ਦੇ ਹਵਾਲੇ ਕੀਤਾ। ਡਾ. ਬਲਬੀਰ ਸਿੰਘ […]
Jaspreet Singh
By : Published: 21 Aug 2026 20:27:PM
ਨਸ਼ਾ ਤਸਕਰਾਂ ਦੀ ਖ਼ੈਰ ਨਹੀਂ, ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗੀ ਪੱਧਰ ’ਤੇ ਕਾਰਵਾਈ ਜਾਰੀ -ਡਾ. ਬਲਬੀਰ ਸਿੰਘ

Punjab drug crackdown; ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਾਮ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਕਸਿਆਣਾ ਵਿਖੇ ਪਿੰਡ ਵਾਸੀਆਂ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਖੁਦ ਮੌਕੇ ’ਤੇ ਪਹੁੰਚ ਕੇ ਇੱਕ ਕਥਿਤ ਨਸ਼ਾ ਤਸਕਰ ਨੂੰ ਨਸ਼ਾ ਸਪਲਾਈ ਕਰਦਿਆਂ ਕਾਬੂ ਕਰਵਾਇਆ ਅਤੇ ਪੁਲਿਸ ਦੇ ਹਵਾਲੇ ਕੀਤਾ।

ਇਸ਼ਤਿਹਾਰ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਸੀ ਕਿ ਪਿੰਡ ਵਿੱਚ ਇੱਕ ਵਿਅਕਤੀ ਵੱਲੋਂ ਨਸ਼ੇ ਦੀ ਸਪਲਾਈ ਕੀਤੀ ਜਾ ਰਹੀ ਹੈ। ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਤੁਰੰਤ ਪਿੰਡ ਭੇਜਿਆ ਅਤੇ ਖੁਦ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਪੁਲਿਸ ਨੂੰ ਸਖ਼ਤ ਹਦਾਇਤ ਕੀਤੀ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨਾਲ ਕੋਈ ਨਰਮੀ ਨਾ ਵਰਤੀ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਲਤ ਦਾ ਸ਼ਿਕਾਰ ਲੋਕਾਂ ਨੂੰ ਇਲਾਜ ਅਤੇ ਮੁੜ ਵਸੇਬੇ ਦੇ ਮੌਕੇ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਕਰਨ ਵਾਲਾ ਵਿਅਕਤੀ ਸੱਚਾਈ ਸਾਹਮਣੇ ਲਿਆਉਣ ਅਤੇ ਨਸ਼ਾ ਛੱਡਣ ਲਈ ਤਿਆਰ ਹੈ ਤਾਂ ਸਰਕਾਰ ਉਸ ਦਾ ਇਲਾਜ ਕਰਵਾਉਣ ਅਤੇ ਉਸ ਨੂੰ ਹੁਨਰਮੰਦ ਬਣਾ ਕੇ ਰੋਜ਼ਗਾਰ ਨਾਲ ਜੋੜਨ ਲਈ ਹਰ ਸੰਭਵ ਸਹਾਇਤਾ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਪੱਸ਼ਟ ਸੁਨੇਹਾ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ, ਜਦਕਿ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬੇ ਰਾਹੀਂ ਮੁੱਖ ਧਾਰਾ ਵਿੱਚ ਲਿਆਂਦਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਜਾਂ ਨਸ਼ਿਆਂ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਪਿੰਡ ਵਾਸੀਆਂ ਵੱਲੋਂ ਦਿਤੀ ਗਈ ਜਾਣਕਾਰੀ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਡੀ ਐਸ ਪੀ ਜੰਗ ਜੀਤ ਸਿੰਘ ਰੰਧਾਵਾ ਵੀ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News