ਸਿੱਧੂ ਮੂਸੇਵਾਲਾ ‘Signed to God’ ਵਰਲਡ ਟੂਰ: ਇਸ ਦਿਨ ਮਿਲਣਗੀਆਂ ਟੋਰਾਂਟੋ ਸ਼ੋਅ ਲਈ ਟਿਕਟਾਂ
Sidhu Moosewala ‘Signed to God’ World Tour: ਟੋਰਾਂਟੋ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ‘Signed to God’ ਵਰਲਡ ਟੂਰ ਤਹਿਤ 8 ਅਕਤੂਬਰ ਨੂੰ ਟੋਰਾਂਟੋ ਵਿੱਚ ਹੋਣ ਵਾਲੇ ਸ਼ੋਅ ਲਈ ਟਿਕਟਾਂ ਦੀ ਪ੍ਰੀ-ਸੇਲ 25 ਅਗਸਤ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪ੍ਰੀ-ਸੇਲ ਟਿਕਟਾਂ 25 […]
By :
Ranjit Singh
Published: 22 Aug 2026 08:52:AM
Sidhu Moosewala ‘Signed to God’ World Tour: ਟੋਰਾਂਟੋ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ‘Signed to God’ ਵਰਲਡ ਟੂਰ ਤਹਿਤ 8 ਅਕਤੂਬਰ ਨੂੰ ਟੋਰਾਂਟੋ ਵਿੱਚ ਹੋਣ ਵਾਲੇ ਸ਼ੋਅ ਲਈ ਟਿਕਟਾਂ ਦੀ ਪ੍ਰੀ-ਸੇਲ 25 ਅਗਸਤ ਤੋਂ ਸ਼ੁਰੂ ਹੋਣ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਪ੍ਰੀ-ਸੇਲ ਟਿਕਟਾਂ 25 ਅਗਸਤ ਨੂੰ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਆਨਲਾਈਨ ਉਪਲਬਧ ਰਹਿਣਗੀਆਂ। ਇਸ ਤੋਂ ਬਾਅਦ ਆਮ ਲੋਕਾਂ ਲਈ ਟਿਕਟਾਂ ਦੀ ਆਨਲਾਈਨ ਵਿਕਰੀ 26 ਅਗਸਤ ਤੋਂ ਸ਼ੁਰੂ ਕੀਤੀ ਜਾਵੇਗੀ।
ਸਿੱਧੂ ਮੂਸੇਵਾਲਾ ਦੇ ਇਸ ਖ਼ਾਸ ਵਰਲਡ ਟੂਰ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਟੋਰਾਂਟੋ ਵਿੱਚ ਹੋਣ ਵਾਲੇ ਇਸ ਸ਼ੋਅ ਲਈ ਟਿਕਟਾਂ ਦੀ ਵਿਕਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰਸ਼ੰਸਕਾਂ ਵੱਲੋਂ ਇਸ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।
