Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਪਪਲਪ੍ਰੀਤ ਸਿੰਘ ਨੂੰ ਮਜੀਠਾ ਤੋਂ ਐਲਾਨਿਆ ਉਮੀਦਵਾਰ

‘Akali Dal Waris Punjab De’ announces candidate from Majitha: ਅੰਮ੍ਰਿਤਸਰ: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਜੀਠਾ ਵਿਧਾਨ ਸਭਾ ਹਲਕੇ ਤੋਂ ਪਪਲਪ੍ਰੀਤ ਸਿੰਘ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਪਲਪ੍ਰੀਤ ਸਿੰਘ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਵਿੱਚ ਸ਼ਾਮਲ ਰਹੇ ਹਨ। ਪਾਰਟੀ ਵੱਲੋਂ ਇਹ […]
By : Updated On: 22 Aug 2026 11:05:AM
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਪਪਲਪ੍ਰੀਤ ਸਿੰਘ ਨੂੰ ਮਜੀਠਾ ਤੋਂ ਐਲਾਨਿਆ ਉਮੀਦਵਾਰ

‘Akali Dal Waris Punjab De’ announces candidate from Majitha: ਅੰਮ੍ਰਿਤਸਰ: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਜੀਠਾ ਵਿਧਾਨ ਸਭਾ ਹਲਕੇ ਤੋਂ ਪਪਲਪ੍ਰੀਤ ਸਿੰਘ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਪਲਪ੍ਰੀਤ ਸਿੰਘ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਵਿੱਚ ਸ਼ਾਮਲ ਰਹੇ ਹਨ। ਪਾਰਟੀ ਵੱਲੋਂ ਇਹ ਐਲਾਨ ਸ਼ੁੱਕਰਵਾਰ ਨੂੰ ਮਜੀਠਾ ਹਲਕੇ ਵਿੱਚ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਕੀਤਾ ਗਿਆ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਪਲਪ੍ਰੀਤ ਸਿੰਘ ਦੇ ਨਾਂ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਮਜੀਠਾ ਤੋਂ ਪਾਰਟੀ ਦੀ ਟਿਕਟ ’ਤੇ ਚੋਣ ਲੜਨਗੇ।

ਇਸ਼ਤਿਹਾਰ

ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨਾਲ ਰਹੇ
ਪਪਲਪ੍ਰੀਤ ਸਿੰਘ ਨੂੰ ਅਪ੍ਰੈਲ 2023 ਵਿੱਚ ‘ਵਾਰਿਸ ਪੰਜਾਬ ਦੇ’ ਨਾਲ ਜੁੜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਰੱਖਿਆ ਗਿਆ, ਜਿੱਥੇ ਉਹ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਸਾਥੀਆਂ ਨਾਲ ਬੰਦ ਰਿਹਾ। ਉਸ ਦੀ NSA ਤਹਿਤ ਨਜ਼ਰਬੰਦੀ 10 ਅਪ੍ਰੈਲ 2025 ਨੂੰ ਖ਼ਤਮ ਹੋਣ ਤੋਂ ਬਾਅਦ ਉਸਨੂੰ ਪੰਜਾਬ ਤਬਦੀਲ ਕਰ ਦਿੱਤਾ ਗਿਆ ਸੀ।

ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਵਜੋਂ ਚਰਚਾ ਵਿੱਚ ਰਹੇ
ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਲਾਹਕਾਰਾਂ ਵਿੱਚੋਂ ਇੱਕ ਵਜੋਂ ਵੀ ਜਾਣਿਆ ਜਾਂਦਾ ਰਿਹਾ ਹੈ। ਉਹ ਸਿੱਖ ਸਰਗਰਮੀਆਂ ਨਾਲ ਜੁੜੇ ਰਹੇ ਹਨ ਅਤੇ ਸੁਤੰਤਰ ਪੱਤਰਕਾਰ ਵਜੋਂ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਉਹ ਪਹਿਲਾਂ ਵੀ ਕਾਨੂੰਨੀ ਮਾਮਲਿਆਂ ਦਾ ਸਾਹਮਣਾ ਕਰ ਚੁੱਕੇ ਹਨ। 2015 ਵਿੱਚ ਸਰਬੱਤ ਖਾਲਸਾ ਦੌਰਾਨ ਦਿੱਤੇ ਗਏ ਭਾਸ਼ਣ ਤੋਂ ਬਾਅਦ ਉਨ੍ਹਾਂ ਨੂੰ ਦੇਸ਼ਧ੍ਰੋਹ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਸੀ। ਮਜੀਠਾ ਦੇ ਮਰਾਰੀ ਪਿੰਡ ਨਾਲ ਸਬੰਧਤ ਪਪਲਪ੍ਰੀਤ ਸਿੰਘ ਇਲਾਕੇ ਵਿੱਚ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਵੀ ਸਰਗਰਮ ਰਹੇ ਹਨ। ਹੁਣ ਮਜੀਠਾ ਤੋਂ ਉਨ੍ਹਾਂ ਦੀ ਉਮੀਦਵਾਰੀ ਦੇ ਐਲਾਨ ਨਾਲ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕੇ ਦੀ ਸਿਆਸੀ ਸਰਗਰਮੀ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News