Journalism Of Hope
BREAKING NEWS
ਮੇਲਾ ਰੱਖੜ ਪੁੰਨਿਆ ’ਤੇ ਪਹਿਲੀ ਵਾਰ ਸਿਆਸੀ ਸਟੇਜ ਲਗਾਏਗੀ ਭਾਜਪਾ.....ਏਅਰਪੋਰਟ ’ਤੇ ਬੋਰਡਿੰਗ ਪਾਸ ’ਤੇ ਇਮੀਗ੍ਰੇਸ਼ਨ ਮੋਹਰ ਲਾਉਣ ਦੀ ਪ੍ਰਥਾ ਹੋਵੇਗੀ ਖਤਮ.....ਇਟਲੀ ’ਚ ਪੰਜਾਬੀ ਨੌਜਵਾਨ ਦੀ ਪਰਿਵਾਰ ਦੇ ਸਾਹਮਣੇ ਹੀ ਸੜਕ ਹਾਦਸੇ ‘ਚ ਦਰਦਨਾਕ ਮੌਤ....ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ....ਫਰਜ਼ੀ PhD ਡਿਗਰੀ ਮਾਮਲੇ ’ਚ ਲੇਡੀ ਪ੍ਰਿੰਸੀਪਲ ਗ੍ਰਿਫ਼ਤਾਰ.....ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਝੜਪ, ਚਾਰ ਜ਼ਖ਼ਮੀ.....42 ਸਾਲ ਬਾਅਦ ਫੜਿਆ ਗਿਆ ਕਤਲ ਦਾ ਮੁਲਜ਼ਮ, 23 ਸਾਲ ਦੀ ਉਮਰ ਵਿੱਚ ਹੱਤਿਆ ਕਰਨ ਤੋਂ ਬਾਅਦ ਹੋ ਗਿਆ ਸੀ ਫਰਾਰ.....ਕੈਨੇਡਾ ਦੇ ਟੋਰਾਂਟੋ ਏਅਰਪੋਰਟ ’ਤੇ ਭਾਰਤੀ ਨੌਜਵਾਨ ਗ੍ਰਿਫ਼ਤਾਰ

ਮੇਲਾ ਰੱਖੜ ਪੁੰਨਿਆ ’ਤੇ ਪਹਿਲੀ ਵਾਰ ਸਿਆਸੀ ਸਟੇਜ ਲਗਾਏਗੀ ਭਾਜਪਾ

BJP to set political stage at Mela Rakhr Punya: ਬਾਬਾ ਬਕਾਲਾ: ਪ੍ਰਸਿੱਧ ਮੇਲਾ ਰੱਖੜ ਪੁੰਨਿਆ ਮੌਕੇ ਇਸ ਵਾਰ ਭਾਰਤੀ ਜਨਤਾ ਪਾਰਟੀ ਵੱਲੋਂ ਪਹਿਲੀ ਵਾਰ ਸਿਆਸੀ ਸਟੇਜ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਜਪਾ ਲੀਡਰਸ਼ਿਪ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਭਾਜਪਾ ਵੱਲੋਂ ਲਗਾਈ ਜਾਣ ਵਾਲੀ ਇਸ ਸਿਆਸੀ ਸਟੇਜ ’ਤੇ ਕੇਂਦਰੀ ਖੇਤੀਬਾੜੀ […]
Ranjit Singh
By : Updated On: 23 Aug 2026 09:40:AM
ਮੇਲਾ ਰੱਖੜ ਪੁੰਨਿਆ ’ਤੇ ਪਹਿਲੀ ਵਾਰ ਸਿਆਸੀ ਸਟੇਜ ਲਗਾਏਗੀ ਭਾਜਪਾ

BJP to set political stage at Mela Rakhr Punya: ਬਾਬਾ ਬਕਾਲਾ: ਪ੍ਰਸਿੱਧ ਮੇਲਾ ਰੱਖੜ ਪੁੰਨਿਆ ਮੌਕੇ ਇਸ ਵਾਰ ਭਾਰਤੀ ਜਨਤਾ ਪਾਰਟੀ ਵੱਲੋਂ ਪਹਿਲੀ ਵਾਰ ਸਿਆਸੀ ਸਟੇਜ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਜਪਾ ਲੀਡਰਸ਼ਿਪ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਭਾਜਪਾ ਵੱਲੋਂ ਲਗਾਈ ਜਾਣ ਵਾਲੀ ਇਸ ਸਿਆਸੀ ਸਟੇਜ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਦੇ ਪਹੁੰਚਣ ਦੀ ਉਮੀਦ ਹੈ।

ਇਸ਼ਤਿਹਾਰ

ਪਾਰਟੀ ਆਗੂਆਂ ਵੱਲੋਂ ਸਟੇਜ ਅਤੇ ਹੋਰ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਵੱਲੋਂ ਇਸ ਸਮਾਗਮ ਨੂੰ ਪੰਜਾਬ ਵਿੱਚ ਆਪਣੀ ਸਿਆਸੀ ਸਰਗਰਮੀ ਅਤੇ ਜਥੇਬੰਦਕ ਤਾਕਤ ਦੇ ਪ੍ਰਦਰਸ਼ਨ ਵਜੋਂ ਵੀ ਦੇਖਿਆ ਜਾ ਰਿਹਾ ਹੈ।

ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨ ਦਾ ਦਾਅਵਾ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਪੰਜਾਬ ਵਿੱਚ ਆਪਣੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਮੇਲਾ ਰੱਖੜ ਪੁੰਨਿਆ ’ਤੇ ਭਾਜਪਾ ਵੱਲੋਂ ਪਹਿਲੀ ਵਾਰ ਸਿਆਸੀ ਸਟੇਜ ਲਗਾਏ ਜਾਣ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News