Journalism Of Hope
BREAKING NEWS
ਮੇਲਾ ਰੱਖੜ ਪੁੰਨਿਆ ’ਤੇ ਪਹਿਲੀ ਵਾਰ ਸਿਆਸੀ ਸਟੇਜ ਲਗਾਏਗੀ ਭਾਜਪਾ.....ਏਅਰਪੋਰਟ ’ਤੇ ਬੋਰਡਿੰਗ ਪਾਸ ’ਤੇ ਇਮੀਗ੍ਰੇਸ਼ਨ ਮੋਹਰ ਲਾਉਣ ਦੀ ਪ੍ਰਥਾ ਹੋਵੇਗੀ ਖਤਮ.....ਇਟਲੀ ’ਚ ਪੰਜਾਬੀ ਨੌਜਵਾਨ ਦੀ ਪਰਿਵਾਰ ਦੇ ਸਾਹਮਣੇ ਹੀ ਸੜਕ ਹਾਦਸੇ ‘ਚ ਦਰਦਨਾਕ ਮੌਤ....ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ....ਫਰਜ਼ੀ PhD ਡਿਗਰੀ ਮਾਮਲੇ ’ਚ ਲੇਡੀ ਪ੍ਰਿੰਸੀਪਲ ਗ੍ਰਿਫ਼ਤਾਰ.....ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਝੜਪ, ਚਾਰ ਜ਼ਖ਼ਮੀ.....42 ਸਾਲ ਬਾਅਦ ਫੜਿਆ ਗਿਆ ਕਤਲ ਦਾ ਮੁਲਜ਼ਮ, 23 ਸਾਲ ਦੀ ਉਮਰ ਵਿੱਚ ਹੱਤਿਆ ਕਰਨ ਤੋਂ ਬਾਅਦ ਹੋ ਗਿਆ ਸੀ ਫਰਾਰ.....ਕੈਨੇਡਾ ਦੇ ਟੋਰਾਂਟੋ ਏਅਰਪੋਰਟ ’ਤੇ ਭਾਰਤੀ ਨੌਜਵਾਨ ਗ੍ਰਿਫ਼ਤਾਰ

ਇਟਲੀ ’ਚ ਪੰਜਾਬੀ ਨੌਜਵਾਨ ਦੀ ਪਰਿਵਾਰ ਦੇ ਸਾਹਮਣੇ ਹੀ ਸੜਕ ਹਾਦਸੇ ‘ਚ ਦਰਦਨਾਕ ਮੌਤ

Punjabi youth dies in road accident in Italy: ਮੋਗਾ: ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮਨਤੋਵਾ ਦੇ ਸ਼ਹਿਰ ਕਸਤੀਲਿਉਨੇ ਦੇਲੇ ਸਤਾਵੀਏਰੇ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਮੋਗਾ ਜ਼ਿਲ੍ਹੇ ਨਾਲ ਸਬੰਧਤ 44 ਸਾਲਾ ਰਣਵੀਰ ਸਿੰਘ ਦੀ ਮੌਤ ਹੋ ਗਈ। ਇਟਾਲੀਅਨ ਮੀਡੀਆ ਮੁਤਾਬਕ ਰਣਵੀਰ ਸਿੰਘ ਸ਼ੁੱਕਰਵਾਰ ਸ਼ਾਮ ਇੱਕ ਦੁਕਾਨ ਤੋਂ ਬਾਹਰ ਨਿਕਲ […]
Ranjit Singh
By : Published: 23 Aug 2026 10:37:AM
ਇਟਲੀ ’ਚ ਪੰਜਾਬੀ ਨੌਜਵਾਨ ਦੀ ਪਰਿਵਾਰ ਦੇ ਸਾਹਮਣੇ ਹੀ ਸੜਕ ਹਾਦਸੇ ‘ਚ ਦਰਦਨਾਕ ਮੌਤ

Punjabi youth dies in road accident in Italy: ਮੋਗਾ: ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮਨਤੋਵਾ ਦੇ ਸ਼ਹਿਰ ਕਸਤੀਲਿਉਨੇ ਦੇਲੇ ਸਤਾਵੀਏਰੇ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਮੋਗਾ ਜ਼ਿਲ੍ਹੇ ਨਾਲ ਸਬੰਧਤ 44 ਸਾਲਾ ਰਣਵੀਰ ਸਿੰਘ ਦੀ ਮੌਤ ਹੋ ਗਈ। ਇਟਾਲੀਅਨ ਮੀਡੀਆ ਮੁਤਾਬਕ ਰਣਵੀਰ ਸਿੰਘ ਸ਼ੁੱਕਰਵਾਰ ਸ਼ਾਮ ਇੱਕ ਦੁਕਾਨ ਤੋਂ ਬਾਹਰ ਨਿਕਲ ਕੇ ਆਪਣੀ ਕਾਰ ਵੱਲ ਜਾ ਰਿਹਾ ਸੀ। ਉਸ ਦੀ 43 ਸਾਲਾ ਪਤਨੀ ਅਤੇ 8 ਤੇ 10 ਸਾਲ ਦੇ ਦੋ ਬੱਚੇ ਕਾਰ ਅੰਦਰ ਉਸ ਦੀ ਉਡੀਕ ਕਰ ਰਹੇ ਸਨ।

ਇਸ਼ਤਿਹਾਰ

ਜਾਣਕਾਰੀ ਅਨੁਸਾਰ ਰਣਵੀਰ ਸਿੰਘ ਜਿਵੇਂ ਹੀ ਕਾਰ ਵਿੱਚ ਬੈਠਣ ਲਈ ਅੱਗੇ ਵਧਿਆ ਤਾਂ ਇੱਕ ਜੀਪ ਕੰਪਾਸ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜੀਪ ਇੱਕ 49 ਸਾਲਾ ਮੋਰੱਕੋ ਮੂਲ ਦੇ ਵਿਅਕਤੀ ਵੱਲੋਂ ਚਲਾਈ ਜਾ ਰਹੀ ਸੀ। ਟੱਕਰ ਇੰਨੀ ਭਿਆਨਕ ਸੀ ਕਿ ਰਣਵੀਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਸੇਵਾਵਾਂ ਤੁਰੰਤ ਸਰਗਰਮ ਹੋ ਗਈਆਂ। ਵੇਰੋਨਾ ਤੋਂ ਹੈਲੀਕਾਪਟਰ ਸਮੇਤ ਮੈਡੀਕਲ ਟੀਮਾਂ ਮੌਕੇ ’ਤੇ ਪਹੁੰਚੀਆਂ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਰਣਵੀਰ ਸਿੰਘ ਦੀ ਜਾਨ ਨਹੀਂ ਬਚਾਈ ਜਾ ਸਕੀ।

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਉਸ ਦੀ ਪਤਨੀ ਅਤੇ ਦੋਵੇਂ ਬੱਚਿਆਂ ਦੀਆਂ ਅੱਖਾਂ ਸਾਹਮਣੇ ਵਾਪਰਿਆ। ਇਸ ਘਟਨਾ ਤੋਂ ਬਾਅਦ ਉਸ ਦੀ ਪਤਨੀ ਡੂੰਘੇ ਸਦਮੇ ਵਿੱਚ ਚਲੀ ਗਈ, ਜਿਸ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਰਣਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਮਨਤੋਵਾ ਦੇ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ।

ਪੁਲਿਸ ਵੱਲੋਂ ਜਾਂਚ ਸ਼ੁਰੂ
ਹਾਦਸੇ ਤੋਂ ਬਾਅਦ ਪੁਲਿਸ ਨੇ ਜੀਪ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਕਿਨ੍ਹਾਂ ਹਾਲਾਤਾਂ ਵਿੱਚ ਵਾਪਰਿਆ, ਇਸ ਸਬੰਧੀ ਜਾਂਚ ਤੋਂ ਬਾਅਦ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰਣਵੀਰ ਸਿੰਘ ਜ਼ਿਲ੍ਹਾ ਮੋਗਾ ਦੇ ਪਿੰਡ ਬਿਲਾਸਪੁਰ ਨਾਲ ਸਬੰਧਤ ਸੀ ਅਤੇ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਸਮੇਤ ਇਟਲੀ ਵਿੱਚ ਰਹਿ ਰਿਹਾ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪੰਜਾਬ ਅਤੇ ਇਟਲੀ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News