Journalism Of Hope
BREAKING NEWS
ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀਜੀਪੀ......Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ, ਪਾਕਿਸਤਾਨ ਦੀ ਥਾਂ ਬੰਗਲਾਦੇਸ਼ ਨੂੰ ਮਿਲੀ ਐਂਟਰੀ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !......ਪਰਾਲੀ ਸਾੜਨ ‘ਤੇ ਹੋਵੇਗੀ ਸਖ਼ਤ ਕਾਰਵਾਈ ! ਕੇਂਦਰ ਨੇ ਟੀਮਾਂ ਕੀਤੀਆਂ ਤਾਇਨਾਤ, ਦਿੱਲੀ ਭੇਜੀ ਜਾਏਗੀ ਰਿਪੋਰਟ.....

ਫਰਜ਼ੀ PhD ਡਿਗਰੀ ਮਾਮਲੇ ’ਚ ਲੇਡੀ ਪ੍ਰਿੰਸੀਪਲ ਗ੍ਰਿਫ਼ਤਾਰ

Lady principal arrested in fake PhD degree case: ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਦਸ਼ਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂ ਵਾਲੀਆ ਨੂੰ ਕਥਿਤ ਫਰਜ਼ੀ PhD ਡਿਗਰੀ ਦੇ ਮਾਮਲੇ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਲੁਧਿਆਣਾ ਤੋਂ ਕਾਬੂ ਕੀਤਾ। ਸ੍ਰੀ ਅਨੰਦਪੁਰ ਸਾਹਿਬ ਦੇ ਐਸਐਚਓ ਜਤਿਨ ਕਪੂਰ ਮੁਤਾਬਕ ਮਾਮਲੇ ਵਿੱਚ ਐਫਆਈਆਰ ਦਰਜ ਹੋਣ […]
By : Published: 23 Aug 2026 11:31:AM
ਫਰਜ਼ੀ PhD ਡਿਗਰੀ ਮਾਮਲੇ ’ਚ ਲੇਡੀ ਪ੍ਰਿੰਸੀਪਲ ਗ੍ਰਿਫ਼ਤਾਰ

Lady principal arrested in fake PhD degree case: ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਦਸ਼ਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂ ਵਾਲੀਆ ਨੂੰ ਕਥਿਤ ਫਰਜ਼ੀ PhD ਡਿਗਰੀ ਦੇ ਮਾਮਲੇ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਲੁਧਿਆਣਾ ਤੋਂ ਕਾਬੂ ਕੀਤਾ। ਸ੍ਰੀ ਅਨੰਦਪੁਰ ਸਾਹਿਬ ਦੇ ਐਸਐਚਓ ਜਤਿਨ ਕਪੂਰ ਮੁਤਾਬਕ ਮਾਮਲੇ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਤੋਂ ਹੀ ਪ੍ਰਿੰਸੀਪਲ ਫਰਾਰ ਚੱਲ ਰਹੀ ਸੀ। ਪੁਲਿਸ ਨੂੰ ਮਿਲੀ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਸੋਨੂ ਵਾਲੀਆ ਨੂੰ ਅੱਜ ਐਤਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ਼ਤਿਹਾਰ

ਜਾਂਚ ਤੋਂ ਬਾਅਦ ਦਰਜ ਹੋਇਆ ਸੀ ਕੇਸ
ਪ੍ਰਿੰਸੀਪਲ ਦੀ PhD ਡਿਗਰੀ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਇਸ ਦੀ ਜਾਂਚ ਕਰਵਾਈ ਗਈ ਸੀ। ਜਾਂਚ ਤੋਂ ਬਾਅਦ ਕਥਿਤ ਧੋਖਾਧੜੀ ਅਤੇ ਜਾਲਸਾਜ਼ੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਅਨੁਸਾਰ 11 ਅਗਸਤ ਨੂੰ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਮਾਮਲੇ ਵਿੱਚ ਸ਼ੁਰੂਆਤ ਵਿੱਚ ਆਈਪੀਸੀ ਦੀਆਂ ਧਾਰਾਵਾਂ 419 ਅਤੇ 420 ਤਹਿਤ ਕਾਰਵਾਈ ਕੀਤੀ ਗਈ, ਜਦਕਿ ਜਾਂਚ ਅੱਗੇ ਵਧਣ ’ਤੇ ਧਾਰਾ 465 ਅਤੇ 471 ਵੀ ਜੋੜੀਆਂ ਗਈਆਂ। ਇਸ ਮਾਮਲੇ ਸਬੰਧੀ ਡੀਐਸਪੀ ਜਸ਼ਨਦੀਪ ਸਿੰਘ ਮਾਨ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਪੁਲਿਸ ਜਾਂਚ ਬਾਰੇ ਜਾਣਕਾਰੀ ਦਿੱਤੀ ਗਈ ਸੀ।

ਡੀਈਓ ਦੀ ਸ਼ਿਕਾਇਤ ਤੋਂ ਬਾਅਦ ਸ਼ੁਰੂ ਹੋਈ ਜਾਂਚ
ਜਾਣਕਾਰੀ ਮੁਤਾਬਕ ਡੀਈਓ ਸੈਕੰਡਰੀ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਨੇ 3 ਫਰਵਰੀ ਨੂੰ ਸ੍ਰੀ ਦਸ਼ਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂ ਵਾਲੀਆ ਦੇ PhD ਸਰਟੀਫਿਕੇਟ ਦੀ ਜਾਂਚ ਕਰਵਾਉਣ ਸਬੰਧੀ ਐਸਐਸਪੀ ਰੂਪਨਗਰ ਨੂੰ ਸ਼ਿਕਾਇਤ ਦਿੱਤੀ ਸੀ। ਹੁਣ ਪੁਲਿਸ ਵੱਲੋਂ ਪ੍ਰਿੰਸੀਪਲ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। PhD ਡਿਗਰੀ ਸਬੰਧੀ ਦਸਤਾਵੇਜ਼ਾਂ ਅਤੇ ਪੂਰੇ ਮਾਮਲੇ ਦੀ ਅਸਲ ਸੱਚਾਈ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News