Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਨਾਬਾਲਿਗ ਪੁੱਤਰ ਦੇ ਜਿਨਸੀ ਸ਼ੋਸ਼ਣ ਦੇ ਦੋਸ਼, ਮਾਂ ਖ਼ਿਲਾਫ਼ ਮਾਮਲਾ ਦਰਜ

FIR against mother for sexually abusing minor son: ਕੋਸਲੀ: ਹਰਿਆਣਾ ਦੇ ਕੋਸਲੀ ਥਾਣਾ ਖੇਤਰ ਅਧੀਨ ਆਉਂਦੇ ਇੱਕ ਪਿੰਡ ਤੋਂ ਬੇਹੱਦ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇੱਕ ਪਿਤਾ ਨੇ ਆਪਣੀ ਪਤਨੀ ’ਤੇ ਨਾਬਾਲਿਗ ਪੁੱਤਰ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਂਦਿਆਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਮੁਤਾਬਕ ਦੋਸ਼ ਹੈ ਕਿ ਮਹਿਲਾ ਨੇ ਕਥਿਤ ਤੌਰ ’ਤੇ […]
By : Updated On: 23 Aug 2026 14:17:PM
ਨਾਬਾਲਿਗ ਪੁੱਤਰ ਦੇ ਜਿਨਸੀ ਸ਼ੋਸ਼ਣ ਦੇ ਦੋਸ਼, ਮਾਂ ਖ਼ਿਲਾਫ਼ ਮਾਮਲਾ ਦਰਜ

FIR against mother for sexually abusing minor son: ਕੋਸਲੀ: ਹਰਿਆਣਾ ਦੇ ਕੋਸਲੀ ਥਾਣਾ ਖੇਤਰ ਅਧੀਨ ਆਉਂਦੇ ਇੱਕ ਪਿੰਡ ਤੋਂ ਬੇਹੱਦ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇੱਕ ਪਿਤਾ ਨੇ ਆਪਣੀ ਪਤਨੀ ’ਤੇ ਨਾਬਾਲਿਗ ਪੁੱਤਰ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਂਦਿਆਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਮੁਤਾਬਕ ਦੋਸ਼ ਹੈ ਕਿ ਮਹਿਲਾ ਨੇ ਕਥਿਤ ਤੌਰ ’ਤੇ ਨਸ਼ੀਲੀਆਂ ਦਵਾਈਆਂ ਦੇ ਕੇ ਆਪਣੇ ਨਾਬਾਲਿਗ ਪੁੱਤਰ ਨਾਲ ਗਲਤ ਹਰਕਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਨਾਬਾਲਿਗ ਨੇ ਕਥਿਤ ਘਟਨਾ ਦੀ ਵੀਡੀਓ ਬਣਾ ਕੇ ਆਪਣੇ ਪਿਤਾ ਨੂੰ ਦਿਖਾਈ, ਜਿਸ ਤੋਂ ਬਾਅਦ ਮਾਮਲਾ ਸਾਹਮਣੇ ਆਇਆ।

ਇਸ਼ਤਿਹਾਰ

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮਹਿਲਾ ਘਰ ਤੋਂ ਫਰਾਰ ਹੋ ਗਈ ਹੈ। ਪਰਿਵਾਰ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੇ ਜਾਣ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੂੰ ਜਾਂਚ ਦੌਰਾਨ ਇਹ ਜਾਣਕਾਰੀ ਵੀ ਮਿਲੀ ਹੈ ਕਿ ਮੁਲਜ਼ਮ ਮਹਿਲਾ ਗੁਰੂਗ੍ਰਾਮ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਪੁਲਿਸ ਵੱਲੋਂ ਉਸ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਫਿਲਹਾਲ ਪੁਲਿਸ ਵੱਲੋਂ ਨਾਬਾਲਿਗ ਦੇ ਬਿਆਨ ਅਤੇ ਮਾਮਲੇ ਨਾਲ ਜੁੜੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਪੂਰੀ ਸੱਚਾਈ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ।

Read Latest News and Breaking News at Daily Post TV, Browse for more News

Ad
Ad

Punjab District News