Journalism Of Hope
BREAKING NEWS
ਮੇਲਾ ਰੱਖੜ ਪੁੰਨਿਆ ’ਤੇ ਪਹਿਲੀ ਵਾਰ ਸਿਆਸੀ ਸਟੇਜ ਲਗਾਏਗੀ ਭਾਜਪਾ.....ਏਅਰਪੋਰਟ ’ਤੇ ਬੋਰਡਿੰਗ ਪਾਸ ’ਤੇ ਇਮੀਗ੍ਰੇਸ਼ਨ ਮੋਹਰ ਲਾਉਣ ਦੀ ਪ੍ਰਥਾ ਹੋਵੇਗੀ ਖਤਮ.....ਇਟਲੀ ’ਚ ਪੰਜਾਬੀ ਨੌਜਵਾਨ ਦੀ ਪਰਿਵਾਰ ਦੇ ਸਾਹਮਣੇ ਹੀ ਸੜਕ ਹਾਦਸੇ ‘ਚ ਦਰਦਨਾਕ ਮੌਤ....ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ....ਫਰਜ਼ੀ PhD ਡਿਗਰੀ ਮਾਮਲੇ ’ਚ ਲੇਡੀ ਪ੍ਰਿੰਸੀਪਲ ਗ੍ਰਿਫ਼ਤਾਰ.....ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਝੜਪ, ਚਾਰ ਜ਼ਖ਼ਮੀ.....42 ਸਾਲ ਬਾਅਦ ਫੜਿਆ ਗਿਆ ਕਤਲ ਦਾ ਮੁਲਜ਼ਮ, 23 ਸਾਲ ਦੀ ਉਮਰ ਵਿੱਚ ਹੱਤਿਆ ਕਰਨ ਤੋਂ ਬਾਅਦ ਹੋ ਗਿਆ ਸੀ ਫਰਾਰ.....ਕੈਨੇਡਾ ਦੇ ਟੋਰਾਂਟੋ ਏਅਰਪੋਰਟ ’ਤੇ ਭਾਰਤੀ ਨੌਜਵਾਨ ਗ੍ਰਿਫ਼ਤਾਰ

ਜਲੰਧਰ ’ਚ 70 ਸਾਲਾ ਬਜ਼ੁਰਗ ਦਾ ਕਤਲ, ਸਰੀਰ ’ਤੇ ਮਿਲੇ ਕਈ ਸੱਟਾਂ ਦੇ ਨਿਸ਼ਾਨ

70 year old man brutally murdered; ਜਲੰਧਰ ਦੇ ਪਿੰਡ ਰੰਧਾਵਾ ਮਸੰਦਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 70 ਸਾਲਾ ਬਜ਼ੁਰਗ ਰਾਮ ਪ੍ਰਕਾਸ਼ ਪੁੱਤਰ ਨਵਨ ਰਾਮ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮੁਲਜ਼ਮਾਂ ਵੱਲੋਂ ਕਤਲ ਤੋਂ ਬਾਅਦ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। […]
Jaspreet Singh
By : Published: 23 Aug 2026 20:54:PM
ਜਲੰਧਰ ’ਚ 70 ਸਾਲਾ ਬਜ਼ੁਰਗ ਦਾ ਕਤਲ, ਸਰੀਰ ’ਤੇ ਮਿਲੇ ਕਈ ਸੱਟਾਂ ਦੇ ਨਿਸ਼ਾਨ

70 year old man brutally murdered; ਜਲੰਧਰ ਦੇ ਪਿੰਡ ਰੰਧਾਵਾ ਮਸੰਦਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 70 ਸਾਲਾ ਬਜ਼ੁਰਗ ਰਾਮ ਪ੍ਰਕਾਸ਼ ਪੁੱਤਰ ਨਵਨ ਰਾਮ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮੁਲਜ਼ਮਾਂ ਵੱਲੋਂ ਕਤਲ ਤੋਂ ਬਾਅਦ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ।

ਇਸ਼ਤਿਹਾਰ

ਮ੍ਰਿਤਕ ਦੇ ਚਿਹਰੇ ’ਤੇ ਪੱਥਰ ਨਾਲ ਵਾਰ ਕਰਨ ਦੇ ਨਿਸ਼ਾਨ ਮਿਲੇ ਹਨ, ਜਦਕਿ ਸਰੀਰ ’ਤੇ ਵੀ ਕਈ ਗੰਭੀਰ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ।

ਪਰਿਵਾਰਕ ਮੈਂਬਰ ਗੁਰਪ੍ਰੀਤ ਮਾਹੀ ਮੁਤਾਬਕ, ਰਾਮ ਪ੍ਰਕਾਸ਼ ਸ਼ਨੀਵਾਰ ਸ਼ਾਮ ਕਰੀਬ 6 ਵਜੇ ਘਰੋਂ ਬਾਹਰ ਗਿਆ ਸੀ। ਦੇਰ ਰਾਤ ਤੱਕ ਘਰ ਵਾਪਸ ਨਾ ਆਉਣ ’ਤੇ ਪਰਿਵਾਰ ਨੇ ਉਸਦੀ ਭਾਲ ਸ਼ੁਰੂ ਕੀਤੀ, ਪਰ ਜਦੋਂ ਕੋਈ ਜਾਣਕਾਰੀ ਨਹੀਂ ਮਿਲੀ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਕ੍ਰਿਕਟ ਮੈਦਾਨ ਨੇੜੇ ਮਿਲੀ ਲਾਸ਼

ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਰੰਧਾਵਾ ਮਸੰਦਾ ਕ੍ਰਿਕਟ ਮੈਦਾਨ ਨੇੜੇ ਇੱਕ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਕੀਤੀ ਤਾਂ ਲਾਸ਼ ਦੀ ਪਛਾਣ ਰਾਮ ਪ੍ਰਕਾਸ਼ ਵਜੋਂ ਹੋਈ।

ਮ੍ਰਿਤਕ ਦੀ ਸਾਈਕਲ ਵੀ ਘਟਨਾ ਸਥਾਨ ਦੇ ਨੇੜੇ ਮਿਲੀ। ਸਰੀਰ ’ਤੇ ਸੱਟਾਂ ਦੇ ਨਿਸ਼ਾਨ ਮਿਲਣ ਤੋਂ ਬਾਅਦ ਪੁਲਿਸ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਉੱਥੇ ਹੀ ਫੋਰੈਂਸਿਕ ਟੀਮ ਵੱਲੋਂ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ ਹਨ।

CCTV ਫੁਟੇਜ ਖੰਗਾਲ ਰਹੀ ਪੁਲਿਸ

ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਲਈ ਨੇੜਲੇ ਇਲਾਕਿਆਂ ਦੇ CCTV ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਕਤਲ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News