Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ, 9 ਪਿਸਤੌਲਾਂ ਸਮੇਤ 5 ਤਸਕਰ ਕਾਬੂ

Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਭੰਡਾਫੋੜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 9 ਗੈਰਕਾਨੂੰਨੀ ਪਿਸਤੌਲ ਅਤੇ 6.311 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ […]
By : Updated On: 24 Aug 2026 15:16:PM
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ, 9 ਪਿਸਤੌਲਾਂ ਸਮੇਤ 5 ਤਸਕਰ ਕਾਬੂ

Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਭੰਡਾਫੋੜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 9 ਗੈਰਕਾਨੂੰਨੀ ਪਿਸਤੌਲ ਅਤੇ 6.311 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਸ਼ਤਿਹਾਰ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਦੋਸ਼ ਹੈ ਕਿ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਮੁਲਜ਼ਮਾਂ ਤੱਕ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਈ ਜਾਂਦੀ ਸੀ। ਇਸ ਤੋਂ ਬਾਅਦ ਮੁਲਜ਼ਮ ਇਹ ਖੇਪ ਅੱਗੇ ਸਪਲਾਈ ਕਰਦੇ ਸਨ।

ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਹੋਰ ਲੋਕਾਂ ਅਤੇ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਥਾਣਾ ਕੈਂਟੋਨਮੈਂਟ ਅਤੇ ਥਾਣਾ ਛੇਹਰਟਾ ਵਿੱਚ ਕੁੱਲ 3 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।

ਫਾਰਵਰਡ-ਬੈਕਵਰਡ ਲਿੰਕ ਦੀ ਜਾਂਚ ਜਾਰੀ

ਜਾਂਚ ਏਜੰਸੀਆਂ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲ ਰਹੀਆਂ ਹਨ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਹਥਿਆਰ ਅਤੇ ਹੈਰੋਇਨ ਕਿੱਥੋਂ ਆ ਰਹੀ ਸੀ ਅਤੇ ਅੱਗੇ ਕਿਹੜੇ ਲੋਕਾਂ ਤੱਕ ਪਹੁੰਚਾਈ ਜਾਂਦੀ ਸੀ। ਪੁਲਿਸ ਹੁਣ ਨੈੱਟਵਰਕ ਨਾਲ ਜੁੜੇ ਹੋਰ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਜੁਟੀ ਹੈ।

ਨਸ਼ਾ ਅਤੇ ਹਥਿਆਰ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਅਤੇ ਗੈਰਕਾਨੂੰਨੀ ਹਥਿਆਰਾਂ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨਾ ਮੁੱਖ ਟੀਚਾ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News