Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ

Bambiha Gangsters Deported From Malaysia; ਭਾਰਤੀ ਏਜੰਸੀਆਂ ਨੇ ਮਲੇਸ਼ੀਆ ਵਿੱਚ ਲੁਕੇ ਤਿੰਨ ਵਾਂਟੇਡ ਭਾਰਤੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਵਾ ਕੇ ਭਾਰਤ ਡਿਪੋਰਟ ਕਰਵਾ ਦਿੱਤਾ ਹੈ। ਭਾਰਤ ਪਹੁੰਚਣ ਤੋਂ ਬਾਅਦ ਤਿੰਨਾਂ ਨੂੰ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ, ਅਜੇ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ। ਤਿੰਨਾਂ ਦੇ ਬੰਬੀਹਾ ਗੈਂਗ ਨਾਲ […]
Jaspreet Singh
By : Updated On: 24 Aug 2026 20:38:PM
ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ

Bambiha Gangsters Deported From Malaysia; ਭਾਰਤੀ ਏਜੰਸੀਆਂ ਨੇ ਮਲੇਸ਼ੀਆ ਵਿੱਚ ਲੁਕੇ ਤਿੰਨ ਵਾਂਟੇਡ ਭਾਰਤੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਵਾ ਕੇ ਭਾਰਤ ਡਿਪੋਰਟ ਕਰਵਾ ਦਿੱਤਾ ਹੈ। ਭਾਰਤ ਪਹੁੰਚਣ ਤੋਂ ਬਾਅਦ ਤਿੰਨਾਂ ਨੂੰ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ, ਅਜੇ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ। ਤਿੰਨਾਂ ਦੇ ਬੰਬੀਹਾ ਗੈਂਗ ਨਾਲ ਸਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ।

ਇਸ਼ਤਿਹਾਰ

ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਸਾਂਝੀ ਕੀਤੀ ਗਈ ਹੈ। ਹੁਣ ਪੁਲਿਸ ਤਿੰਨਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਅਪਰਾਧਿਕ ਨੈੱਟਵਰਕ, ਵਿਦੇਸ਼ੀ ਸੰਪਰਕਾਂ ਅਤੇ ਭਾਰਤ ਵਿੱਚ ਮੌਜੂਦ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕਰੇਗੀ।

ਏਜੰਸੀਆਂ ਮੁਤਾਬਕ ਤਿੰਨੇ ਮੁਲਜ਼ਮ ਲੰਬੇ ਸਮੇਂ ਤੋਂ ਭਾਰਤ ਤੋਂ ਫਰਾਰ ਸਨ ਅਤੇ ਮਲੇਸ਼ੀਆ ਵਿੱਚ ਰਹਿ ਕੇ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਹੋਏ ਸਨ। ਉਨ੍ਹਾਂ ਖ਼ਿਲਾਫ਼ ਫਿਰੌਤੀ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ’ਤੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਹੋਣ ਦੇ ਵੀ ਦੋਸ਼ ਹਨ।

ਲੁਧਿਆਣਾ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਨਾਲ ਜੁੜੇ ਤਾਰ

ਜਾਂਚ ਏਜੰਸੀਆਂ ਮੁਤਾਬਕ ਤਿੰਨਾਂ ਮੁਲਜ਼ਮਾਂ ਦਾ ਨਾਮ ਲੁਧਿਆਣਾ ਵਿੱਚ ਹੋਈ ਕਥਿਤ ਗ੍ਰੇਨੇਡ ਹਮਲੇ ਦੀ ਨਾਕਾਮ ਸਾਜ਼ਿਸ਼ ਨਾਲ ਵੀ ਜੋੜਿਆ ਜਾ ਰਿਹਾ ਹੈ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਸ਼ਾਮਲ ਸੀ ਅਤੇ ਵਿਦੇਸ਼ ਤੋਂ ਇਨ੍ਹਾਂ ਨੂੰ ਕਿਹੜੇ ਨਿਰਦੇਸ਼ ਮਿਲ ਰਹੇ ਸਨ।

ਭਾਰਤੀ ਏਜੰਸੀਆਂ ਨੇ ਮਲੇਸ਼ੀਆਈ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਤਿੰਨਾਂ ਫਰਾਰ ਮੁਲਜ਼ਮਾਂ ਨੂੰ ਭਾਰਤ ਵਾਪਸ ਲਿਆਂਦਾ ਹੈ।

2026 ’ਚ ਹੁਣ ਤੱਕ 51 ਹਾਰਡਕੋਰ ਅਪਰਾਧੀ ਡਿਪੋਰਟ

ਸਰਕਾਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਸਾਲ 2026 ਵਿੱਚ ਹੁਣ ਤੱਕ ਭਾਰਤੀ ਏਜੰਸੀਆਂ ਦੀ ਕਾਰਵਾਈ ਤਹਿਤ ਵਿਦੇਸ਼ਾਂ ਵਿੱਚ ਲੁਕੇ 51 ਹਾਰਡਕੋਰ ਅਪਰਾਧੀਆਂ ਨੂੰ ਭਾਰਤ ਡਿਪੋਰਟ ਕਰਵਾਇਆ ਜਾ ਚੁੱਕਾ ਹੈ। ਸਰਕਾਰ ਦਾ ਕਹਿਣਾ ਹੈ ਕਿ ਵਿਦੇਸ਼ਾਂ ਵਿੱਚ ਲੁਕੇ ਵਾਂਟੇਡ ਅਪਰਾਧੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News