Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਭੋਆ ਹਲਕੇ ਨੂੰ ਮਿਲੇ ਨਵੇਂ ਖੇਡ ਮੈਦਾਨ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ

Punjab Government Sports Initiative; ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਪਰਮਾਨੰਦ ਅਤੇ ਸਿਹੋੜਾ ਕਲਾਂ ਵਿਖੇ ਨਵੇਂ ਤਿਆਰ ਕੀਤੇ ਗਏ ਮੁੱਖ ਮੰਤਰੀ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਖੇਡ ਮੈਦਾਨਾਂ ਨੂੰ […]
By : Updated On: 24 Aug 2026 20:50:PM
ਭੋਆ ਹਲਕੇ ਨੂੰ ਮਿਲੇ ਨਵੇਂ ਖੇਡ ਮੈਦਾਨ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ

Punjab Government Sports Initiative; ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਪਰਮਾਨੰਦ ਅਤੇ ਸਿਹੋੜਾ ਕਲਾਂ ਵਿਖੇ ਨਵੇਂ ਤਿਆਰ ਕੀਤੇ ਗਏ ਮੁੱਖ ਮੰਤਰੀ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਖੇਡ ਮੈਦਾਨਾਂ ਨੂੰ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ ਗਿਆ।

ਇਸ਼ਤਿਹਾਰ

ਇਸ ਮੌਕੇ ਸੰਬੋਧਨ ਕਰਦਿਆਂ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰੀਬ 3000 ਖੇਡ ਮੈਦਾਨ ਤਿਆਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਕਰੀਬ 500 ਤੋਂ ਜਿਆਦਾ ਖੇਡ ਮੈਦਾਨ ਮੁਕੰਮਲ ਹੋ ਚੁੱਕੇ ਹਨ ਅਤੇ ਅੱਜ ਵੱਖ-ਵੱਖ ਥਾਵਾਂ ’ਤੇ ਇਨ੍ਹਾਂ ਦਾ ਉਦਘਾਟਨ ਕਰਕੇ ਨੌਜਵਾਨਾਂ ਨੂੰ ਸਮਰਪਿਤ ਕੀਤਾ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਭੋਆ ਵਿੱਚ ਕੁੱਲ 30 ਸਟੇਡੀਅਮ/ਖੇਡ ਮੈਦਾਨ ਤਿਆਰ ਕਰਨ ਦਾ ਟੀਚਾ ਹੈ। ਇਨ੍ਹਾਂ ਵਿੱਚੋਂ 2 ਖੇਡ ਮੈਦਾਨ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ, ਜਦਕਿ 3 ਹੋਰ ਖੇਡ ਮੈਦਾਨ ਅੱਜ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਹਨ। ਬਾਕੀ ਰਹਿੰਦੇ ਖੇਡ ਮੈਦਾਨਾਂ ਦਾ ਕੰਮ ਵੀ ਜਲਦ ਮੁਕੰਮਲ ਕਰਵਾਇਆ ਜਾਵੇਗਾ।

ਪਿੰਡ ਪਰਮਾਨੰਦ ਵਿਖੇ ਇਸ ਮੌਕੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਉੱਚ ਗੁਣਵੱਤਾ ਵਾਲੀ ਖੇਡ ਸਮੱਗਰੀ ਵੀ ਵੰਡੀ ਗਈ। ਇਸ ਵਿੱਚ ਸਪਾਰਟਨ ਕੰਪਨੀ ਦੇ ਬੈਟ, 36 ਫੁੱਟਬਾਲ ਸਟੱਡ,ਬਾਲ, 3 ਵਾਲੀਬਾਲ, 3 ਫੁੱਟਬਾਲ, 1 ਫੁੱਟਬਾਲ ਨੈੱਟ, 1 ਵਾਲੀਬਾਲ ਨੈਟ ਸਮੇਤ ਹੋਰ ਖੇਡ ਸਮੱਗਰੀ ਸ਼ਾਮਲ ਸੀ। ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ ਪਹੁੰਚ ਚੁੱਕੀ ਹੈ, ਜੋ ਦੋ ਦਿਨ ਜ਼ਿਲ੍ਹੇ ਵਿੱਚ ਰਹੇਗੀ। 5 ਸਤੰਬਰ ਤੋਂ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਵੱਖ-ਵੱਖ ਖੇਡ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ। ਬਲਾਕ ਪੱਧਰ ’ਤੇ 6, ਜ਼ਿਲ੍ਹਾ ਪੱਧਰ ’ਤੇ 22 ਅਤੇ ਰਾਜ ਪੱਧਰ ’ਤੇ 36 ਖੇਡਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਲਈ ਕਰੋੜਾਂ ਰੁਪਏ ਦੇ ਇਨਾਮ ਵੀ ਰੱਖੇ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News