Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਦਿੱਲੀ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦਾ ਅਸਰ, 25 ਉਡਾਣਾਂ ਰੱਦ ਤੇ 380 ਫਲਾਈਟਾਂ ਲੇਟ

Delhi: 25 flights cancelled and 380 flights delayed: ਨਵੀਂ ਦਿੱਲੀ: ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਕਾਰਨ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਖਰਾਬ ਮੌਸਮ ਦੇ ਚਲਦਿਆਂ 25 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਦੋ ਅੰਤਰਰਾਸ਼ਟਰੀ ਉਡਾਣਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 12 ਉਡਾਣਾਂ ਨੂੰ ਜੈਪੁਰ, […]
By : Updated On: 25 Aug 2026 08:08:AM
ਦਿੱਲੀ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦਾ ਅਸਰ, 25 ਉਡਾਣਾਂ ਰੱਦ ਤੇ 380 ਫਲਾਈਟਾਂ ਲੇਟ

Delhi: 25 flights cancelled and 380 flights delayed: ਨਵੀਂ ਦਿੱਲੀ: ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਕਾਰਨ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਖਰਾਬ ਮੌਸਮ ਦੇ ਚਲਦਿਆਂ 25 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਦੋ ਅੰਤਰਰਾਸ਼ਟਰੀ ਉਡਾਣਾਂ ਵੀ ਸ਼ਾਮਲ ਹਨ।

ਇਸ਼ਤਿਹਾਰ

ਇਸ ਤੋਂ ਇਲਾਵਾ 12 ਉਡਾਣਾਂ ਨੂੰ ਜੈਪੁਰ, 2 ਨੂੰ ਚੰਡੀਗੜ੍ਹ ਅਤੇ ਇੱਕ ਉਡਾਣ ਨੂੰ ਲਖਨਊ ਵੱਲ ਡਾਇਵਰਟ ਕੀਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ, ਕਰੀਬ 380 ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ।

ਖਰਾਬ ਮੌਸਮ ਨੂੰ ਦੇਖਦੇ ਹੋਏ ਸਪਾਈਸਜੈੱਟ ਸਮੇਤ ਕਈ ਏਅਰਲਾਈਨਾਂ ਨੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਏਅਰਪੋਰਟ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਫਲਾਈਟ ਦਾ ਤਾਜ਼ਾ ਸਟੇਟਸ ਜ਼ਰੂਰ ਚੈੱਕ ਕਰ ਲੈਣ। ਉੱਧਰ, ਦਿੱਲੀ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਕਈ ਇਲਾਕਿਆਂ ਵਿੱਚ ਜਲ ਭਰਾਅ ਦੀ ਸਥਿਤੀ ਬਣ ਗਈ, ਜਿਸ ਨਾਲ ਸੜਕਾਂ ‘ਤੇ ਆਵਾਜਾਈ ਵੀ ਪ੍ਰਭਾਵਿਤ ਹੋਈ।

ਇਸੇ ਦੌਰਾਨ ਗੁਰੂਗ੍ਰਾਮ ਵਿੱਚ ਵੀ ਮੌਸਮ ਦੇ ਮੱਦੇਨਜ਼ਰ ਵਰਕ ਫਰੌਮ ਹੋਮ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਨਾਲ ਹੀ ਸਕੂਲਾਂ ਨੂੰ ਵੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨ ਕਲਾਸਾਂ ਲਗਾਉਣ ਲਈ ਕਿਹਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News