Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ

High Court strict on drug cases in Punjab jails: ਚੰਡੀਗੜ੍ਹ: ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ੇ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ ਦਾ ਸੂਓ ਮੋਟੋ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਜੇਲ੍ਹ […]
By : Published: 25 Aug 2026 12:54:PM
ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ

High Court strict on drug cases in Punjab jails: ਚੰਡੀਗੜ੍ਹ: ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ੇ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ ਦਾ ਸੂਓ ਮੋਟੋ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਜੇਲ੍ਹਾਂ ਅੰਦਰ ਨਸ਼ੇ ਦੀ ਸਪਲਾਈ ਅਤੇ ਵਰਤੋਂ ਨੂੰ ਰੋਕਣ ਲਈ ਸਰਕਾਰ ਵੱਲੋਂ ਕੀ ਕਦਮ ਚੁੱਕੇ ਗਏ ਹਨ।

ਇਸ਼ਤਿਹਾਰ

ਹਾਈਕੋਰਟ ਨੇ ਸਰਕਾਰ ਤੋਂ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਜੇਲ੍ਹਾਂ ਵਿੱਚ ਬੰਦ ਕੈਦੀ ਨਸ਼ੇ ਦੀ ਲਪੇਟ ਵਿੱਚ ਮੁੜ ਨਾ ਆਉਣ, ਇਸ ਲਈ ਕੀ ਠੋਸ ਰਣਨੀਤੀ ਅਤੇ ਯੋਜਨਾ ਤਿਆਰ ਕੀਤੀ ਗਈ ਹੈ। ਅਦਾਲਤ ਨੇ ਨਸ਼ਾ ਛੁਡਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ, ਕੈਦੀਆਂ ਦੀ ਕਾਊਂਸਲਿੰਗ ਅਤੇ ਉਨ੍ਹਾਂ ਦੇ ਪੁਨਰਵਾਸ ਸਬੰਧੀ ਵੀ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ।

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੂਰੇ ਮਾਮਲੇ ‘ਤੇ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 1 ਸਤੰਬਰ ਨੂੰ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News