Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪੰਜਾਬ ‘ਚ ਗਰਮੀ ਤੋਂ ਰਾਹਤ, ਚੰਡੀਗੜ੍ਹ ਸਣੇ ਕਈ ਇਲਾਕਿਆਂ ‘ਚ ਮੀਂਹ, 27 ਅਗਸਤ ਤੱਕ ਇੰਝ ਰਹੇਗਾ ਮੌਸਮ…

Punjab Weather Update; ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਮਿਲੀ ਹੈ। 2 ਦਿਨਾਂ ਬਾਅਦ ਅੱਜ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਨੇ ਚੰਡੀਗੜ੍ਹ, ਮੋਹਾਲੀ, ਫਤਿਹਗੜ੍ਹ ਸਾਹਿਬ, ਰਾਜਪੁਰਾ, ਡੇਰਾਬੱਸੀ, ਖਰੜ, ਰੂਪਨਗਰ ਸਮੇਤ ਕਈ ਇਲਾਕਿਆਂ ਵਿੱਚ ਮੱਧਮ ਮੀਂਹ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਗਿਆਨ […]
By : Updated On: 25 Aug 2026 17:38:PM
ਪੰਜਾਬ ‘ਚ ਗਰਮੀ ਤੋਂ ਰਾਹਤ, ਚੰਡੀਗੜ੍ਹ ਸਣੇ ਕਈ ਇਲਾਕਿਆਂ ‘ਚ ਮੀਂਹ, 27 ਅਗਸਤ ਤੱਕ ਇੰਝ ਰਹੇਗਾ ਮੌਸਮ…

Punjab Weather Update; ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਮਿਲੀ ਹੈ। 2 ਦਿਨਾਂ ਬਾਅਦ ਅੱਜ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਨੇ ਚੰਡੀਗੜ੍ਹ, ਮੋਹਾਲੀ, ਫਤਿਹਗੜ੍ਹ ਸਾਹਿਬ, ਰਾਜਪੁਰਾ, ਡੇਰਾਬੱਸੀ, ਖਰੜ, ਰੂਪਨਗਰ ਸਮੇਤ ਕਈ ਇਲਾਕਿਆਂ ਵਿੱਚ ਮੱਧਮ ਮੀਂਹ ਦੀ ਸੰਭਾਵਨਾ ਜਤਾਈ ਹੈ।

ਇਸ਼ਤਿਹਾਰ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਕਈ ਥਾਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਅਤੇ ਗਰਜ ਨਾਲ ਛਿੱਟੇ ਪੈ ਸਕਦੇ ਹਨ। ਹਾਲਾਂਕਿ ਸੂਬੇ ਵਿੱਚ ਇਸ ਵਾਰ ਮਾਨਸੂਨ ਦੌਰਾਨ ਆਮ ਨਾਲੋਂ 29 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।

9 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

ਮੰਗਲਵਾਰ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। ਫਿਰੋਜ਼ਪੁਰ ਵਿੱਚ ਸਭ ਤੋਂ ਵੱਧ 37 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।

ਮਾਨਸੂਨ ਟਰਫ ਅੰਮ੍ਰਿਤਸਰ ਤੋਂ ਹੋ ਕੇ ਲੰਘ ਰਹੀ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਸਮੇਂ ਮਾਨਸੂਨ ਟਰਫ ਅੰਮ੍ਰਿਤਸਰ ਤੋਂ ਲੰਘ ਰਹੀ ਹੈ, ਜਿਸ ਕਾਰਨ ਪੰਜਾਬ ਵਿੱਚ ਮੀਂਹ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ। ਇਸ ਤੋਂ ਇਲਾਵਾ ਉੱਤਰੀ ਹਰਿਆਣਾ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਬਣੇ ਹਵਾ ਦੇ ਚੱਕਰਵਾਤੀ ਸਿਸਟਮ ਕਾਰਨ ਵੀ ਮੀਂਹ ਦੀਆਂ ਗਤੀਵਿਧੀਆਂ ਵੱਧ ਸਕਦੀਆਂ ਹਨ।

27 ਅਗਸਤ ਤੱਕ ਮੌਸਮ ਰਹੇਗਾ ਬਦਲਿਆ

ਮੌਸਮ ਵਿਭਾਗ ਮੁਤਾਬਕ 27 ਅਗਸਤ ਤੱਕ ਪੰਜਾਬ ਦੇ ਦੱਖਣ-ਪੱਛਮੀ ਹਿੱਸਿਆਂ ਵਿੱਚ ਹਲਕੀ ਅਤੇ ਬਾਕੀ ਇਲਾਕਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News