Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਪੰਜਾਬ ਦੀ ਧੀ ਨਵਦੀਪ ਕੌਰ ਦਾ ਕਮਾਲ, ਨੈਸ਼ਨਲ ਚੈਂਪੀਅਨਸ਼ਿਪ ‘ਚ ਜਿੱਤੇ 2 ਗੋਲਡ ਮੈਡਲ

National Wrestling Championship 2026; ਫਤਿਹਗੜ੍ਹ ਸਾਹਿਬ ਦੀ ਧੀ ਨਵਦੀਪ ਕੌਰ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਰਾਸ਼ਟਰੀ ਪੱਧਰ ’ਤੇ ਦੋ ਗੋਲਡ ਮੈਡਲ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਨਵਦੀਪ ਕੌਰ ਨੇ ਇੰਦੌਰ ਵਿਖੇ 21 ਤੋਂ 23 ਅਗਸਤ ਤੱਕ ਹੋਈ ਤੀਜੀ ਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਫਰੀ ਸਟਾਈਲ ਕੁਸ਼ਤੀ ਵਿੱਚ ਇੱਕ ਗੋਲਡ ਮੈਡਲ ਅਤੇ […]
Jaspreet Singh
By : Updated On: 25 Aug 2026 18:27:PM
ਪੰਜਾਬ ਦੀ ਧੀ ਨਵਦੀਪ ਕੌਰ ਦਾ ਕਮਾਲ, ਨੈਸ਼ਨਲ ਚੈਂਪੀਅਨਸ਼ਿਪ ‘ਚ ਜਿੱਤੇ 2 ਗੋਲਡ ਮੈਡਲ

National Wrestling Championship 2026; ਫਤਿਹਗੜ੍ਹ ਸਾਹਿਬ ਦੀ ਧੀ ਨਵਦੀਪ ਕੌਰ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਰਾਸ਼ਟਰੀ ਪੱਧਰ ’ਤੇ ਦੋ ਗੋਲਡ ਮੈਡਲ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਨਵਦੀਪ ਕੌਰ ਨੇ ਇੰਦੌਰ ਵਿਖੇ 21 ਤੋਂ 23 ਅਗਸਤ ਤੱਕ ਹੋਈ ਤੀਜੀ ਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਫਰੀ ਸਟਾਈਲ ਕੁਸ਼ਤੀ ਵਿੱਚ ਇੱਕ ਗੋਲਡ ਮੈਡਲ ਅਤੇ ਕੋਮਬੈਟ ਮੁਕਾਬਲੇ ਵਿੱਚ ਵੀ ਇੱਕ ਗੋਲਡ ਮੈਡਲ ਜਿੱਤੇ ਹਨ।

ਇਸ਼ਤਿਹਾਰ

ਦੋ ਸੋਨ ਤਮਗੇ ਜਿੱਤ ਕੇ ਆਪਣੇ ਜ਼ਿਲ੍ਹੇ ਵਿੱਚ ਵਾਪਸ ਪਹੁੰਚੀ ਨਵਦੀਪ ਕੌਰ ਦਾ ਪਰਿਵਾਰਕ ਮੈਂਬਰਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਭਰਵਾਂ ਸਵਾਗਤ ਕੀਤਾ ਗਿਆ।
ਇਸ ਉਪਰੰਤ ਵੱਖ-ਵੱਖ ਸਮਾਜਿਕ ਸੰਸਥਾਵਾਂ ਵੱਲੋਂ ਵੀ ਨਵਦੀਪ ਕੌਰ ਦਾ ਸਨਮਾਨ ਕੀਤਾ ਗਿਆ।
ਨਵਦੀਪ ਕੌਰ ਨੇ ਆਪਣੀ ਇਸ ਵੱਡੀ ਉਪਲਬਧੀ ਤੋਂ ਬਾਅਦ ਪਰਿਵਾਰ ਸਮੇਤ ਸਾਹਿਬਜ਼ਾਦਿਆਂ ਦੇ ਸੰਸਕਾਰਿਕ ਸਥਾਨ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।

ਖਿਡਾਰਨ ਨਵਦੀਪ ਕੌਰ ਨੇ ਕਿਹਾ ਕਿ ਖੇਡਾਂ ਮਨੁੱਖੀ ਸਰੀਰ ਅਤੇ ਮਨ ਲਈ ਬਹੁਤ ਲਾਹੇਵੰਦ ਹਨ। ਉਨ੍ਹਾਂ ਕਿਹਾ ਕਿ ਖਾਸ ਕਰਕੇ ਲੜਕੀਆਂ ਨੂੰ ਆਪਣੀ ਸੁਰੱਖਿਆ ਅਤੇ ਆਤਮ-ਵਿਸ਼ਵਾਸ ਲਈ ਕੁਸ਼ਤੀ ਅਤੇ ਹੋਰ ਮਜ਼ਬੂਤ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ, ਸਗੋਂ ਅਨੁਸ਼ਾਸਨ, ਹੌਸਲਾ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ।

ਇਸ ਮੌਕੇ ਸਾਬਕਾ ਮੰਤਰੀ ਪੰਜਾਬ ਡਾ. ਹਰਬੰਸ ਲਾਲ, ਸਰਪ੍ਰਸਤ ‘ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ’, ਨੇ ਨਵਦੀਪ ਕੌਰ ਦਾ ਸਨਮਾਨ ਲਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੀ ਵੱਡੀਆਂ ਸਫਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਡਾ. ਹਰਬੰਸ ਲਾਲ ਨੇ ਕਿਹਾ ਕਿ ਨਵਦੀਪ ਕੌਰ ਵਰਗੇ ਹੋਣਹਾਰ ਬੱਚੇ ਸਾਡੇ ਜ਼ਿਲ੍ਹੇ ਦਾ ਮਾਣ ਹਨ, ਜੋ ਆਪਣੀ ਮਿਹਨਤ ਅਤੇ ਪ੍ਰਤਿਭਾ ਨਾਲ ਫਤਿਹਗੜ੍ਹ ਸਾਹਿਬ ਦੇ ਨਾਲ-ਨਾਲ ਪੰਜਾਬ ਦਾ ਨਾਮ ਦੇਸ਼-ਵਿਦੇਸ਼ ਵਿੱਚ ਰੋਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣਾ ਸਮਾਜ ਦੀ ਜ਼ਿੰਮੇਵਾਰੀ ਹੈ।

ਨਵਦੀਪ ਕੌਰ ਦੀ ਇਸ ਪ੍ਰਾਪਤੀ ਨਾਲ ਉਸ ਦੇ ਪਰਿਵਾਰ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਦੋ ਗੋਲਡ ਮੈਡਲ ਜਿੱਤ ਕੇ ਨਵਦੀਪ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਿਹਨਤ, ਲਗਨ ਅਤੇ ਸਹੀ ਮਾਰਗਦਰਸ਼ਨ ਮਿਲੇ ਤਾਂ ਪੰਜਾਬ ਦੀਆਂ ਧੀਆਂ ਰਾਸ਼ਟਰੀ ਪੱਧਰ ’ਤੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੀਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News