Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪੰਜਾਬ ਰੋਡਵੇਜ਼ ਪਨਬਸ-PRTC ਕੱਚੇ ਮੁਲਾਜ਼ਮਾਂ ਦੀ ਸਰਕਾਰ ਨੂੰ ਚਿਤਾਵਨੀ, ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਦੀ ਹੜਤਾਲ

Punjab PRTC Bus Strike; ਪੰਜਾਬ ਰੋਡਵੇਜ਼ ਪਨਬਸ-PRTC ਕਾਂਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 26 ਅਗਸਤ ਨੂੰ ਟਰਾਂਸਪੋਰਟ ਅਤੇ ਵਿੱਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾ ਸਕਦੇ ਹਨ। ਯੂਨੀਅਨ ਨੇ ਇਸ ਲਈ ਪੰਜਾਬ ਸਰਕਾਰ ਅਤੇ ਟਰਾਂਸਪੋਰਟ […]
By : Updated On: 25 Aug 2026 19:23:PM
ਪੰਜਾਬ ਰੋਡਵੇਜ਼ ਪਨਬਸ-PRTC ਕੱਚੇ ਮੁਲਾਜ਼ਮਾਂ ਦੀ ਸਰਕਾਰ ਨੂੰ ਚਿਤਾਵਨੀ, ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਦੀ ਹੜਤਾਲ
PRTC-PUNBUS Union Announcement

Punjab PRTC Bus Strike; ਪੰਜਾਬ ਰੋਡਵੇਜ਼ ਪਨਬਸ-PRTC ਕਾਂਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 26 ਅਗਸਤ ਨੂੰ ਟਰਾਂਸਪੋਰਟ ਅਤੇ ਵਿੱਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾ ਸਕਦੇ ਹਨ। ਯੂਨੀਅਨ ਨੇ ਇਸ ਲਈ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਇਸ਼ਤਿਹਾਰ

ਯੂਨੀਅਨ ਦੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਉਪ ਪ੍ਰਧਾਨ ਨਿਸ਼ਾਨ ਸਿੰਘ, ਹਰਜੀਤ ਸਿੰਘ, ਰਾਜਿੰਦਰ ਸਿੰਘ ਅਤੇ ਗੌਰਵ ਸਮੇਤ ਹੋਰ ਆਗੂ ਮੌਜੂਦ ਰਹੇ। ਆਗੂਆਂ ਨੇ ਕਿਹਾ ਕਿ ਪਿਛਲੀ ਹੜਤਾਲ ਦੌਰਾਨ ਟਰਾਂਸਪੋਰਟ ਮੰਤਰੀ ਨੇ ਮੰਗਾਂ ਦੇ ਹੱਲ ਲਈ ਸਮਾਂ ਮੰਗਿਆ ਸੀ, ਜਿਸ ਤੋਂ ਬਾਅਦ ਹੁਣ 26 ਅਗਸਤ ਨੂੰ ਮੁੜ ਮੀਟਿੰਗ ਰੱਖੀ ਗਈ ਹੈ।

ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਠੇਕੇਦਾਰੀ ਅਤੇ ਬਿਚੋਲੀਆ ਪ੍ਰਣਾਲੀ ਖਤਮ ਕਰਨਾ, ਦਰਜ ਕੇਸ ਰੱਦ ਕਰਨਾ, ਬਰਾਬਰ ਕੰਮ ਲਈ ਬਰਾਬਰ ਤਨਖਾਹ ਲਾਗੂ ਕਰਨਾ ਅਤੇ ਪਹਿਲਾਂ ਮੰਨੀਆਂ ਮੰਗਾਂ ਨੂੰ ਲਾਗੂ ਕਰਨਾ ਸ਼ਾਮਲ ਹੈ।

ਯੂਨੀਅਨ ਨੇ ਦੋਸ਼ ਲਗਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਵਿਭਾਗ ਵਿੱਚ ਨਵੀਆਂ ਬੱਸਾਂ ਨਹੀਂ ਖਰੀਦੀਆਂ ਗਈਆਂ, ਜਦਕਿ 500 ਤੋਂ 600 ਬੱਸਾਂ ਕੰਡਮ ਹੋ ਚੁੱਕੀਆਂ ਹਨ। ਬੱਸਾਂ ਦੀ ਕਮੀ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਬੱਸਾਂ ਦੇ ਟਾਈਮ ਟੇਬਲ ਵਿੱਚ ਨਿੱਜੀ ਆਪਰੇਟਰਾਂ ਦਾ ਦਬਦਬਾ ਵਧ ਰਿਹਾ ਹੈ ਅਤੇ ਆਊਟਸੋਰਸ ਭਰਤੀ ਵਿੱਚ ਭ੍ਰਿਸ਼ਟਾਚਾਰ ਹੋ ਰਿਹਾ ਹੈ।

ਯੂਨੀਅਨ ਨੇ ਕਿਹਾ ਕਿ ਪਨਬਸ ਅਤੇ PRTC ਦੇ ਕੱਚੇ ਮੁਲਾਜ਼ਮ 17-18 ਸਾਲਾਂ ਤੋਂ ਨੌਕਰੀ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਮੁਲਾਜ਼ਮਾਂ ਨੇ ਸਰਕਾਰ ਤੋਂ ਨਿਯਮਤ ਕਰਨ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News