Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪਾਕਿਸਤਾਨ ਦੇ ਇਸਲਾਮਾਬਾਦ ‘ਚ ਸਰਕਾਰੀ ਹਸਪਤਾਲ ‘ਚ ਲੱਗੀ ਭਿਆਨਕ ਅੱਗ, 15 ਨਵਜੰਮੇ ਬੱਚਿਆਂ ਦੀ ਮੌਤ

Fire breaks out at government hospital in Islamabad: ਨਵੀਂ ਦਿੱਲੀ: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਬੁੱਧਵਾਰ ਸਵੇਰੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ। ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (PIMS) ਦੇ ਗਾਇਨੀਕੋਲੋਜੀ ਵਾਰਡ ਦੀ ਨਰਸਰੀ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 15 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਹਸਪਤਾਲ ਅਧਿਕਾਰੀਆਂ ਮੁਤਾਬਕ, ਘਟਨਾ ਸਮੇਂ ਨਰਸਰੀ […]
By : Updated On: 26 Aug 2026 15:10:PM
ਪਾਕਿਸਤਾਨ ਦੇ ਇਸਲਾਮਾਬਾਦ ‘ਚ ਸਰਕਾਰੀ ਹਸਪਤਾਲ ‘ਚ ਲੱਗੀ ਭਿਆਨਕ ਅੱਗ, 15 ਨਵਜੰਮੇ ਬੱਚਿਆਂ ਦੀ ਮੌਤ

Fire breaks out at government hospital in Islamabad: ਨਵੀਂ ਦਿੱਲੀ: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਬੁੱਧਵਾਰ ਸਵੇਰੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ। ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (PIMS) ਦੇ ਗਾਇਨੀਕੋਲੋਜੀ ਵਾਰਡ ਦੀ ਨਰਸਰੀ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 15 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ।

ਇਸ਼ਤਿਹਾਰ

ਹਸਪਤਾਲ ਅਧਿਕਾਰੀਆਂ ਮੁਤਾਬਕ, ਘਟਨਾ ਸਮੇਂ ਨਰਸਰੀ ਵਿੱਚ ਕੁੱਲ 16 ਨਵਜੰਮੇ ਬੱਚੇ ਮੌਜੂਦ ਸਨ। ਰਾਹਤ ਅਤੇ ਬਚਾਅ ਟੀਮਾਂ ਨੇ ਕਾਰਵਾਈ ਕਰਦਿਆਂ ਸਿਰਫ਼ ਇੱਕ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ। ਜਦੋਂ ਕਿ ਬਾਕੀ 15 ਬੱਚਿਆਂ ਦੀ ਮੌਤ ਹੋ ਗਈ। ਰੈਸਕਿਊ ਅਧਿਕਾਰੀਆਂ ਮੁਤਾਬਕ, ਨਰਸਰੀ ਵਿੱਚ ਏਅਰ ਕੰਡੀਸ਼ਨਰ ਦੇ ਕੰਪ੍ਰੈਸਰ ਵਿੱਚ ਧਮਾਕਾ ਹੋਣ ਤੋਂ ਬਾਅਦ ਅੱਗ ਲੱਗੀ ਅਤੇ ਕੁਝ ਹੀ ਸਮੇਂ ਵਿੱਚ ਇਹ ਪੂਰੇ ਵਾਰਡ ਵਿੱਚ ਫੈਲ ਗਈ। ਘਟਨਾ ਸਵੇਰੇ ਕਰੀਬ 7 ਵਜੇ ਵਾਪਰੀ ਦੱਸੀ ਜਾ ਰਹੀ ਹੈ।

ਸੂਚਨਾ ਮਿਲਦੇ ਹੀ ਰੈਸਕਿਊ ਟੀਮਾਂ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ। ਅੱਗ ’ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅਧਿਕਾਰੀਆਂ ਵੱਲੋਂ ਕੂਲਿੰਗ ਆਪਰੇਸ਼ਨ ਵੀ ਚਲਾਇਆ ਗਿਆ। ਇਹ ਘਟਨਾ ਹਸਪਤਾਲਾਂ ਵਿੱਚ ਅੱਗ ਤੋਂ ਬਚਾਅ ਅਤੇ ਐਮਰਜੈਂਸੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News