Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਚਾਹ ‘ਚ ਜ਼ਹਿਰੀਲੀ ਚੀਜ਼ ਪਿਆ ਕੇ ਪਤਨੀ ਨੇ ਮਾਰਿਆ ਘਰਵਾਲਾ !

Wife kills husband by putting poison in tea: ਫਗਵਾੜਾ: ਫਗਵਾੜਾ ਦੇ ਨੇੜਲੇ ਪਿੰਡ ਰਾਣੀਪੁਰ ਦੇ ਮੁਹੱਲਾ ਕਲੇਰਾਂ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੂੰ ਉਸ ਦੀ ਪਤਨੀ ਵੱਲੋਂ ਚਾਹ ਵਿੱਚ ਕਥਿਤ ਤੌਰ ’ਤੇ ਜ਼ਹਿਰੀਲੀ ਚੀਜ਼ ਮਿਲਾ ਕੇ ਮੌਤ ਦੇ ਘਾਟ ਉਤਾਰਨ ਦੇ ਦੋਸ਼ ਲੱਗੇ ਹਨ। ਮ੍ਰਿਤਕ ਦੀ ਪਛਾਣ ਪਿੰਦਰਪਾਲ ਪੁੱਤਰ ਧੰਨਾ […]
By : Updated On: 26 Aug 2026 10:57:AM
ਚਾਹ ‘ਚ ਜ਼ਹਿਰੀਲੀ ਚੀਜ਼ ਪਿਆ ਕੇ ਪਤਨੀ ਨੇ ਮਾਰਿਆ ਘਰਵਾਲਾ !

Wife kills husband by putting poison in tea: ਫਗਵਾੜਾ: ਫਗਵਾੜਾ ਦੇ ਨੇੜਲੇ ਪਿੰਡ ਰਾਣੀਪੁਰ ਦੇ ਮੁਹੱਲਾ ਕਲੇਰਾਂ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੂੰ ਉਸ ਦੀ ਪਤਨੀ ਵੱਲੋਂ ਚਾਹ ਵਿੱਚ ਕਥਿਤ ਤੌਰ ’ਤੇ ਜ਼ਹਿਰੀਲੀ ਚੀਜ਼ ਮਿਲਾ ਕੇ ਮੌਤ ਦੇ ਘਾਟ ਉਤਾਰਨ ਦੇ ਦੋਸ਼ ਲੱਗੇ ਹਨ।

ਇਸ਼ਤਿਹਾਰ

ਮ੍ਰਿਤਕ ਦੀ ਪਛਾਣ ਪਿੰਦਰਪਾਲ ਪੁੱਤਰ ਧੰਨਾ ਰਾਮ, ਵਾਸੀ ਰਾਣੀਪੁਰ, ਮੁਹੱਲਾ ਕਲੇਰਾਂ ਵਜੋਂ ਹੋਈ ਹੈ। ਮਾਮਲੇ ਸਬੰਧੀ ਮ੍ਰਿਤਕ ਦੇ ਭਾਣਜੇ ਰਿੰਕੂ, ਵਾਸੀ ਹੁਸ਼ਿਆਰਪੁਰ, ਨੇ ਦੋਸ਼ ਲਗਾਇਆ ਕਿ ਉਸ ਦੀ ਮਾਮੀ ਦੇ ਕਥਿਤ ਤੌਰ ’ਤੇ ਕਿਸੇ ਹੋਰ ਵਿਅਕਤੀ ਨਾਲ ਸਬੰਧ ਸਨ। ਉਸ ਨੇ ਦੱਸਿਆ ਕਿ ਇਸ ਬਾਰੇ ਉਸ ਨੇ ਆਪਣੇ ਮਾਮੇ ਨੂੰ ਵੀ ਜਾਣਕਾਰੀ ਦਿੱਤੀ ਸੀ।

ਰਿੰਕੂ ਮੁਤਾਬਕ, ਘਟਨਾ ਦੀ ਜਾਣਕਾਰੀ ਉਸ ਨੂੰ ਪਰਿਵਾਰਕ ਮੈਂਬਰ ਵੱਲੋਂ ਫੋਨ ਰਾਹੀਂ ਦਿੱਤੀ ਗਈ ਸੀ। ਉਸ ਨੇ ਦੋਸ਼ ਲਗਾਇਆ ਕਿ ਕਥਿਤ ਨਾਜਾਇਜ਼ ਸਬੰਧਾਂ ਦੇ ਚਲਦਿਆਂ ਉਸ ਦੀ ਮਾਮੀ ਨੇ ਆਪਣੇ ਪਤੀ ਨੂੰ ਚਾਹ ਵਿੱਚ ਜ਼ਹਿਰੀਲੀ ਚੀਜ਼ ਦੇ ਦਿੱਤੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਹਰਬੰਸ ਲਾਲ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਨੀਲਮ ਰਾਣੀ ਖ਼ਿਲਾਫ਼ ਐੱਫਆਈਆਰ ਨੰਬਰ 81 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਕਾਰਵਾਈ ਕਰਦਿਆਂ ਮ੍ਰਿਤਕ ਦੀ ਪਤਨੀ ਨੀਲਮ ਰਾਣੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਸਬੰਧੀ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ਾਂ ਦੀ ਪੁਸ਼ਟੀ ਜਾਂ ਅੰਤਿਮ ਤੱਥ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News