Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Threat to Ferozepur District Court Complex: ਫਿਰੋਜ਼ਪੁਰ: ਫਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ ਹੈ। ਅਦਾਲਤ ਨੂੰ ਈਮੇਲ ਰਾਹੀਂ ਧਮਕੀ ਭੇਜੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਸਾਵਧਾਨੀ ਦੇ ਤੌਰ ’ਤੇ ਕੋਰਟ ਕੰਪਲੈਕਸ ਨੂੰ ਘੇਰ ਕੇ […]
Ranjit Singh
By : Updated On: 26 Aug 2026 12:41:PM
ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Threat to Ferozepur District Court Complex: ਫਿਰੋਜ਼ਪੁਰ: ਫਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ ਹੈ। ਅਦਾਲਤ ਨੂੰ ਈਮੇਲ ਰਾਹੀਂ ਧਮਕੀ ਭੇਜੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਸਾਵਧਾਨੀ ਦੇ ਤੌਰ ’ਤੇ ਕੋਰਟ ਕੰਪਲੈਕਸ ਨੂੰ ਘੇਰ ਕੇ ਅੰਦਰ ਅਤੇ ਬਾਹਰ ਦੀ ਆਵਾਜਾਈ ਰੋਕ ਦਿੱਤੀ ਗਈ। ਪੁਲਿਸ ਟੀਮਾਂ ਵੱਲੋਂ ਕੰਪਲੈਕਸ ਦੇ ਹਰ ਹਿੱਸੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੋਕਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਇਸ਼ਤਿਹਾਰ

ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਇਸ ਤੋਂ ਪਹਿਲਾਂ ਵੀ ਕਈ ਵਾਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਰ ਵਾਰ ਵਾਂਗ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਧਮਕੀ ਤੋਂ ਬਾਅਦ ਸਖਤ ਸੁਰੱਖਿਆ ਕਾਰਨ ਅਦਾਲਤ ਵਿੱਚ ਪੇਸ਼ੀਆਂ ਅਤੇ ਹੋਰ ਕੰਮਾਂ ਲਈ ਪਹੁੰਚੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਲੋਕ ਕੰਪਲੈਕਸ ਦੇ ਬਾਹਰ ਉਡੀਕ ਕਰਦੇ ਨਜ਼ਰ ਆਏ। ਉੱਧਰ ਵਕੀਲਾਂ ਨੇ ਕੋਰਟ ਕੰਪਲੈਕਸ ਦੀ ਸੁਰੱਖਿਆ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੇਟਾਂ ’ਤੇ ਮੈਟਲ ਡਿਟੈਕਟਰ ਅਤੇ ਵਾਹਨਾਂ ਦੀ ਢੁੱਕਵੀਂ ਜਾਂਚ ਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਅਦਾਲਤ ਵਿੱਚ ਆਉਣ-ਜਾਣ ਵਾਲੇ ਹਰ ਵਿਅਕਤੀ ਅਤੇ ਵਾਹਨ ਦੀ ਸਹੀ ਢੰਗ ਨਾਲ ਜਾਂਚ ਹੋ ਸਕੇ। ਫਿਲਹਾਲ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦਾ ਜੋਖ਼ਮ ਨਾ ਲੈਂਦਿਆਂ ਪੂਰੇ ਕੋਰਟ ਕੰਪਲੈਕਸ ਦੀ ਤਲਾਸ਼ੀ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News