Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਭਿਆਨਕ ਸੜਕ ਹਾਦਸੇ ਵਿੱਚ ਏਅਰ ਫੋਰਸ ਦੇ ਜਵਾਨ ਤੇ ਪਤਨੀ ਦੀ ਮੌਤ

Air Force soldier and wife die in road accident: ਸਮਾਣਾ: ਸਮਾਣਾ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਮਨਗਰ ਵਿੱਚ ਭਾਰਤੀ ਏਅਰ ਫੋਰਸ ਵਿੱਚ ਤਾਇਨਾਤ ਸਮਾਣਾ ਵਾਸੀ ਗੁਰਜਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਲਵਲੀਨ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੋਵੇਂ ਪਤੀ-ਪਤਨੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਨ੍ਹਾਂ ਦੀ […]
By : Updated On: 26 Aug 2026 14:44:PM
ਭਿਆਨਕ ਸੜਕ ਹਾਦਸੇ ਵਿੱਚ ਏਅਰ ਫੋਰਸ ਦੇ ਜਵਾਨ ਤੇ ਪਤਨੀ ਦੀ ਮੌਤ

Air Force soldier and wife die in road accident: ਸਮਾਣਾ: ਸਮਾਣਾ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਮਨਗਰ ਵਿੱਚ ਭਾਰਤੀ ਏਅਰ ਫੋਰਸ ਵਿੱਚ ਤਾਇਨਾਤ ਸਮਾਣਾ ਵਾਸੀ ਗੁਰਜਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਲਵਲੀਨ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੋਵੇਂ ਪਤੀ-ਪਤਨੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਨ੍ਹਾਂ ਦੀ ਇੱਕ ਬੱਸ ਨਾਲ ਟੱਕਰ ਹੋ ਗਈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ ਗੁਰਜਿੰਦਰ ਸਿੰਘ ਜਾਮਨਗਰ ਏਅਰ ਫੋਰਸ ਸਟੇਸ਼ਨ ਵਿੱਚ LAC ਆਟੋ ਟੈਕ ਵਜੋਂ ਸੇਵਾ ਨਿਭਾ ਰਹੇ ਸਨ। 23 ਅਗਸਤ ਦੀ ਸ਼ਾਮ ਕਰੀਬ ਸਾਢੇ 6 ਵਜੇ ਉਨ੍ਹਾਂ ਨੇ ਆਪਣੀ ਮਾਤਾ ਨਾਲ ਫੋਨ ’ਤੇ ਗੱਲ ਕੀਤੀ ਸੀ। ਉਨ੍ਹਾਂ ਦੱਸਿਆ ਸੀ ਕਿ ਉਹ ਆਪਣੀ ਪਤਨੀ ਨਾਲ ਮਾਰਕੀਟ ਵੱਲ ਜਾ ਰਹੇ ਹਨ। ਇਸ ਗੱਲਬਾਤ ਤੋਂ ਕੁਝ ਸਮੇਂ ਬਾਅਦ ਹੀ ਪਰਿਵਾਰ ਨੂੰ ਹਾਦਸੇ ਦੀ ਦੁਖਦਾਈ ਸੂਚਨਾ ਮਿਲੀ।

ਏਅਰ ਫੋਰਸ ਦੇ ਅਧਿਕਾਰੀਆਂ ਅਤੇ ਜਾਮਨਗਰ ਪੁਲਿਸ ਵੱਲੋਂ ਪਰਿਵਾਰ ਨੂੰ ਹਾਦਸੇ ਸਬੰਧੀ ਜਾਣਕਾਰੀ ਦਿੱਤੀ ਗਈ। ਦੋਵਾਂ ਦੀਆਂ ਮ੍ਰਿਤਕ ਦੇਹਾਂ ਬੀਤੇ ਦਿਨ ਸਮਾਣਾ ਪਹੁੰਚੀਆਂ, ਜਿੱਥੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੀ ਮੌਜੂਦਗੀ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ ਸਸਕਾਰ ਤੋਂ ਪਹਿਲਾਂ ਅੰਬਾਲਾ ਤੋਂ ਪਹੁੰਚੇ ਏਅਰ ਫੋਰਸ ਦੇ ਅਧਿਕਾਰੀਆਂ ਵੱਲੋਂ ਗੁਰਜਿੰਦਰ ਸਿੰਘ ਨੂੰ ਸਨਮਾਨ ਵਜੋਂ ਸਲਾਮੀ ਦਿੱਤੀ ਗਈ। ਇਸ ਤੋਂ ਬਾਅਦ ਪਿਤਾ ਗੁਰਮੀਤ ਸਿੰਘ ਨੇ ਆਪਣੇ ਪੁੱਤਰ ਗੁਰਜਿੰਦਰ ਸਿੰਘ ਅਤੇ ਨੂੰਹ ਲਵਲੀਨ ਕੌਰ ਨੂੰ ਅੰਤਿਮ ਅਗਨੀ ਦਿੱਤੀ।

ਇਸ ਦਰਦਨਾਕ ਹਾਦਸੇ ਨਾਲ ਸਮਾਣਾ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

Read Latest News and Breaking News at Daily Post TV, Browse for more News

Ad
Ad

Punjab District News