Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਬਠਿੰਡਾ ‘ਚ ਧਮਕੀ ਭਰੀ ਈਮੇਲ ਨਾਲ ਮਚਿਆ ਹੜਕੰਪ… ਕੋਰਟ ਤੇ ਸਕੂਲਾਂ ਨੂੰ ਨੁਕਸਾਨ ਦੀ ਧਮਕੀ

Bathinda Court Complex- schools Threat; ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕੋਰਟ ਕੰਪਲੈਕਸ ਅਤੇ ਕੁਝ ਸਕੂਲਾਂ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਧਮਕੀ ਭਰੀ ਈਮੇਲ ਮਿਲਣ ਮਗਰੋਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਐਂਟੀ-ਸਾਬੋਟਾਜ ਟੀਮ ਅਤੇ ਵੱਖ-ਵੱਖ ਚੈਕਿੰਗ ਟੀਮਾਂ ਰਾਹੀਂ ਜਾਂਚ ਕੀਤੀ ਗਈ। ਪੁਲਿਸ […]
By : Updated On: 26 Aug 2026 15:16:PM
ਬਠਿੰਡਾ ‘ਚ ਧਮਕੀ ਭਰੀ ਈਮੇਲ ਨਾਲ ਮਚਿਆ ਹੜਕੰਪ… ਕੋਰਟ ਤੇ ਸਕੂਲਾਂ ਨੂੰ ਨੁਕਸਾਨ ਦੀ ਧਮਕੀ

Bathinda Court Complex- schools Threat; ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕੋਰਟ ਕੰਪਲੈਕਸ ਅਤੇ ਕੁਝ ਸਕੂਲਾਂ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਲਰਟ ਹੋ ਗਿਆ ਹੈ।

ਇਸ਼ਤਿਹਾਰ

ਧਮਕੀ ਭਰੀ ਈਮੇਲ ਮਿਲਣ ਮਗਰੋਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਐਂਟੀ-ਸਾਬੋਟਾਜ ਟੀਮ ਅਤੇ ਵੱਖ-ਵੱਖ ਚੈਕਿੰਗ ਟੀਮਾਂ ਰਾਹੀਂ ਜਾਂਚ ਕੀਤੀ ਗਈ।

ਪੁਲਿਸ ਟੀਮਾਂ ਵੱਲੋਂ ਡੀਵੀ ਸਕੂਲ, ਸਿਲਵਰ ਓਕਸ ਸਕੂਲ ਅਤੇ ਹੋਰ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਕੋਰਟ ਕੰਪਲੈਕਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਥਾਣਾ ਸਿਵਿਲ ਲਾਈਨ ਬਠਿੰਡਾ ਦੇ ਐਸਐਚਓ ਰਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਈਮੇਲ ਰਾਹੀਂ ਕੋਰਟ ਕੰਪਲੈਕਸ ਅਤੇ ਕੁਝ ਸਕੂਲਾਂ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਕਹੀ ਗਈ ਸੀ।

ਉਨ੍ਹਾਂ ਕਿਹਾ ਕਿ ਐਂਟੀ-ਸਾਬੋਟਾਜ ਟੀਮ ਅਤੇ ਹੋਰ ਚੈਕਿੰਗ ਟੀਮਾਂ ਵੱਲੋਂ ਸਾਰੇ ਸਥਾਨਾਂ ਦੀ ਜਾਂਚ ਕਰ ਲਈ ਗਈ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਚੀਜ਼ ਨਹੀਂ ਮਿਲੀ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਪੁਲਿਸ ਵੱਲੋਂ ਹੁਣ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਧਮਕੀ ਭਰੀ ਈਮੇਲ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕੌਣ ਹੈ।

Read Latest News and Breaking News at Daily Post TV, Browse for more News

Ad
Ad

Punjab District News