Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?

Government employees’ strike in Punjab: ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸੂਬਾ ਪੱਧਰੀ ਇੱਕ ਰੋਜ਼ਾ ਮਹਾਹੜਤਾਲ ਕੀਤੀ ਜਾ ਰਹੀ ਹੈ। ਸਾਂਝਾ ਮੁਲਾਜ਼ਮ ਮੰਚ ਪੰਜਾਬ ਐਂਡ ਯੂਟੀ ਦੇ ਬੈਨਰ ਹੇਠ ਹੋਣ ਵਾਲੀ ਇਸ ਹੜਤਾਲ ਵਿੱਚ 3 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਅਤੇ 4 ਲੱਖ ਤੋਂ ਵੱਧ […]
By : Updated On: 26 Aug 2026 15:12:PM
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?
  • ਪੰਜਾਬ ਵਿੱਚ 27 ਅਗਸਤ ਨੂੰ ਸਰਕਾਰੀ ਕੰਮਕਾਜ ਰਹੇਗਾ ਪ੍ਰਭਾਵਿਤ, 3 ਲੱਖ ਤੋਂ ਵੱਧ ਮੁਲਾਜ਼ਮਾਂ ਦੀ ਮਹਾਹੜਤਾਲ
  • ਸਕੂਲਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ ਦੀ OPD ਅਤੇ ਟਰਾਂਸਪੋਰਟ ਸੇਵਾਵਾਂ ’ਤੇ ਪਵੇਗਾ ਅਸਰ

Government employees’ strike in Punjab: ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸੂਬਾ ਪੱਧਰੀ ਇੱਕ ਰੋਜ਼ਾ ਮਹਾਹੜਤਾਲ ਕੀਤੀ ਜਾ ਰਹੀ ਹੈ। ਸਾਂਝਾ ਮੁਲਾਜ਼ਮ ਮੰਚ ਪੰਜਾਬ ਐਂਡ ਯੂਟੀ ਦੇ ਬੈਨਰ ਹੇਠ ਹੋਣ ਵਾਲੀ ਇਸ ਹੜਤਾਲ ਵਿੱਚ 3 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਅਤੇ 4 ਲੱਖ ਤੋਂ ਵੱਧ ਪੈਨਸ਼ਨਰਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਮੁਤਾਬਕ ਹੜਤਾਲ ਕਾਰਨ ਪੰਜਾਬ ਸਿਵਲ ਸਕੱਤਰੇਤ, ਸਰਕਾਰੀ ਦਫ਼ਤਰਾਂ, ਪਟਵਾਰ ਖਾਨਿਆਂ, ਸਰਕਾਰੀ ਹਸਪਤਾਲਾਂ ਦੀਆਂ OPD ਅਤੇ ਹੋਰ ਸਰਕਾਰੀ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ। ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਰਹਿ ਕੇ ਕੰਮਕਾਜ ਨਹੀਂ ਕਰਨਗੇ।

ਇਸ਼ਤਿਹਾਰ

ਇਹ ਪੰਜਾਬ ਬੰਦ ਨਹੀਂ, ਸਿਰਫ਼ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ
ਸੁਖਚੈਨ ਸਿੰਘ ਖਹਿਰਾ ਨੇ ਸਪੱਸ਼ਟ ਕੀਤਾ ਕਿ 27 ਅਗਸਤ ਨੂੰ ‘ਪੰਜਾਬ ਬੰਦ’ ਨਹੀਂ ਹੋਵੇਗਾ। ਕਿਸੇ ਤਰ੍ਹਾਂ ਦਾ ਚੱਕਾ ਜਾਮ ਨਹੀਂ ਕੀਤਾ ਜਾਵੇਗਾ ਅਤੇ ਆਮ ਲੋਕਾਂ ਦੀ ਆਵਾਜਾਈ ਵਿੱਚ ਰੁਕਾਵਟ ਨਹੀਂ ਪਾਈ ਜਾਵੇਗੀ। ਦੁਕਾਨਾਂ, ਬਾਜ਼ਾਰਾਂ ਅਤੇ ਨਿੱਜੀ ਅਦਾਰਿਆਂ ਦਾ ਕੰਮ ਆਮ ਵਾਂਗ ਜਾਰੀ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ 27 ਅਗਸਤ ਨੂੰ ਜ਼ਰੂਰੀ ਸਰਕਾਰੀ ਕੰਮਾਂ ਲਈ ਦਫ਼ਤਰਾਂ ਵਿੱਚ ਜਾਣ ਤੋਂ ਗੁਰੇਜ਼ ਕਰਨ, ਕਿਉਂਕਿ ਹੜਤਾਲ ਕਾਰਨ ਉੱਥੇ ਮੁਲਾਜ਼ਮ ਮੌਜੂਦ ਨਹੀਂ ਹੋਣਗੇ।

ਸਕੂਲਾਂ ਅਤੇ ਹਸਪਤਾਲਾਂ ’ਤੇ ਵੀ ਅਸਰ
ਹੜਤਾਲ ਵਿੱਚ ਸਿਹਤ ਵਿਭਾਗ, ਸਕੂਲਾਂ ਅਤੇ ਕਾਲਜਾਂ ਦੇ ਸਟਾਫ਼ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ। ਇਸ ਕਾਰਨ ਸਰਕਾਰੀ ਹਸਪਤਾਲਾਂ ਦੀਆਂ OPD ਅਤੇ ਹੋਰ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।

ਟਰੈਜ਼ਰੀ ਦਫ਼ਤਰਾਂ ਦਾ ਕੰਮ ਵੀ ਹੋਵੇਗਾ ਪ੍ਰਭਾਵਿਤ
ਮੁਲਾਜ਼ਮ ਆਗੂਆਂ ਨੇ ਵਿਭਾਗਾਂ ਨੂੰ ਅਪੀਲ ਕੀਤੀ ਹੈ ਕਿ 26 ਅਤੇ 27 ਅਗਸਤ ਨੂੰ ਟਰੈਜ਼ਰੀ ਦਫ਼ਤਰਾਂ ਵਿੱਚ ਬਿੱਲ ਨਾ ਭੇਜੇ ਜਾਣ। ਉਨ੍ਹਾਂ ਦਾ ਕਹਿਣਾ ਹੈ ਕਿ ਟਰੈਜ਼ਰੀ ਮੁਲਾਜ਼ਮ ਵੀ ਹੜਤਾਲ ਵਿੱਚ ਸ਼ਾਮਲ ਰਹਿਣਗੇ। ਇਸ ਤੋਂ ਇਲਾਵਾ SIR ਡਿਊਟੀ ’ਤੇ ਤਾਇਨਾਤ ਕਰਮਚਾਰੀਆਂ ਨੂੰ ਵੀ ਸਮੂਹਿਕ ਛੁੱਟੀ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਰਾਹੀਂ ਜਾਣੂ ਕਰਵਾਉਣ ਦੀ ਗੱਲ ਆਗੂਆਂ ਵੱਲੋਂ ਕਹੀ ਗਈ ਹੈ।

ਜ਼ਿਲ੍ਹਾ ਪੱਧਰ ’ਤੇ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ
ਪੰਜਾਬ ਸਟੇਟ ਮਿਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਮੁੱਖ ਸਲਾਹਕਾਰ ਸੁਨੀਲ ਕੁਮਾਰ ਮੁਤਾਬਕ ਹੜਤਾਲ ਦੌਰਾਨ ਜ਼ਿਲ੍ਹਾ ਪੱਧਰ ’ਤੇ ਸਰਕਾਰ ਦੇ ਪੁਤਲੇ ਵੀ ਫੂਕੇ ਜਾਣਗੇ। ਮੁਲਾਜ਼ਮ ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ।

DA ਨਹੀਂ, ਅਦਾਲਤੀ ਹੁਕਮ ਲਾਗੂ ਕਰਵਾਉਣ ’ਤੇ ਜ਼ੋਰ
ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁਲਾਜ਼ਮਾਂ ਦੀ ਮੁੱਖ ਮੰਗ ਸਿਰਫ਼ DA ਨੂੰ ਲੈ ਕੇ ਨਹੀਂ ਹੈ। ਉਨ੍ਹਾਂ ਮੁਤਾਬਕ DA ਸਬੰਧੀ ਮੁਲਾਜ਼ਮ ਅਦਾਲਤ ਤੋਂ ਫੈਸਲਾ ਹਾਸਲ ਕਰ ਚੁੱਕੇ ਹਨ ਅਤੇ ਹੁਣ ਸਰਕਾਰ ਤੋਂ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

27 ਅਗਸਤ ਨੂੰ ਮੁੱਖ ਮੰਤਰੀ ਨਾਲ ਵੀ ਮੀਟਿੰਗ
ਇਸੇ ਦੌਰਾਨ 27 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਂਝਾ ਮੁਲਾਜ਼ਮ ਫਰੰਟ ਦੀ ਮੀਟਿੰਗ ਵੀ ਹੋਣੀ ਹੈ। ਮੁਲਾਜ਼ਮ ਆਗੂਆਂ ਮੁਤਾਬਕ ਇਸ ਮੀਟਿੰਗ ਵਿੱਚ ਸਿਰਫ਼ ਇੱਕ ਮੰਗ ਨਹੀਂ, ਸਗੋਂ ਕਰਮਚਾਰੀਆਂ ਨਾਲ ਸਬੰਧਤ ਸਾਰੀਆਂ ਲੰਬਿਤ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News