Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

CM ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ‘ਚ 5 ਸਤੰਬਰ ਨੂੰ ਬਠਿੰਡਾ ’ਚ ਨਿਸ਼ਾਨਾ ਬਣਾਉਣ ਦੀ ਗੱਲ

Punjab CM Threat; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਾਂ ’ਤੇ ਈਮੇਲ ਰਾਹੀਂ ਦਿੱਤੀ ਗਈ ਹੈ। ਧਮਕੀ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ 5 ਸਤੰਬਰ ਨੂੰ ਬਠਿੰਡਾ ਵਿੱਚ ਨਿਸ਼ਾਨਾ ਬਣਾਇਆ ਜਾਵੇਗਾ। ਇਸ ਤੋਂ […]
By : Updated On: 26 Aug 2026 16:12:PM
CM ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ‘ਚ 5 ਸਤੰਬਰ ਨੂੰ ਬਠਿੰਡਾ ’ਚ ਨਿਸ਼ਾਨਾ ਬਣਾਉਣ ਦੀ ਗੱਲ

Punjab CM Threat; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਾਂ ’ਤੇ ਈਮੇਲ ਰਾਹੀਂ ਦਿੱਤੀ ਗਈ ਹੈ। ਧਮਕੀ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ 5 ਸਤੰਬਰ ਨੂੰ ਬਠਿੰਡਾ ਵਿੱਚ ਨਿਸ਼ਾਨਾ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਬਠਿੰਡਾ ਕੋਰਟ ਕੰਪਲੈਕਸ ਸਮੇਤ ਹੋਰ ਥਾਵਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।

ਇਸ਼ਤਿਹਾਰ

ਧਮਕੀ ਭਰੀ ਈਮੇਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨਾਲ ਕੀਤੀ ਗਈ ਹੈ। ਈਮੇਲ ਵਿੱਚ ਦਿਲਾਵਰ ਸਿੰਘ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ਨੇ ਮਨੁੱਖੀ ਬੰਬ ਬਣ ਕੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕੀਤੀ ਸੀ।

ਸੁਰੱਖਿਆ ਏਜੰਸੀਆਂ ਨੇ ਸ਼ੁਰੂ ਕੀਤੀ ਜਾਂਚ

ਈਮੇਲ ਵਿੱਚ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਕੁਝ ਲੋਕਾਂ ਦੇ ਨਾਂ ਵੀ ਸ਼ਾਮਲ ਹਨ। ਦਿਲਾਵਰ ਸਿੰਘ ਦਾ ਪਿੰਡ ਜੈ ਸਿੰਘ ਵਾਲਾ ਬਠਿੰਡਾ ਜ਼ਿਲ੍ਹੇ ਵਿੱਚ ਸਥਿਤ ਹੈ। ਕੁਝ ਸਿੱਖ ਜਥੇਬੰਦੀਆਂ ਵੱਲੋਂ 31 ਅਗਸਤ ਨੂੰ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ।

ਧਮਕੀ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਈਮੇਲ ਦੀ ਸੱਚਾਈ, ਇਸ ਦੇ ਸਰੋਤ ਅਤੇ ਧਮਕੀ ਦੇਣ ਵਾਲਿਆਂ ਦੀ ਪਛਾਣ ਕਰਨ ਲਈ ਸਾਈਬਰ ਅਤੇ ਖੁਫੀਆ ਏਜੰਸੀਆਂ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਦੀ ਜਾਂਚ

ਪੁਲਿਸ ਵੱਲੋਂ ਸੰਭਾਵਿਤ ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਵੱਲੋਂ ਧਮਕੀ ਭਰੀ ਈਮੇਲ ਨਾਲ ਜੁੜੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News