Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਨਸ਼ਾ ਤਸਕਰਾਂ ’ਤੇ ਪਿੰਡ ਵਾਸੀਆਂ ਨੇ ਕਸੀ ਨਕੇਲ, ਜ਼ਮਾਨਤ ਦੇਣ ਵਾਲਿਆਂ ’ਤੇ ਲੱਗੇਗਾ ਭਾਰੀ ਜੁਰਮਾਨਾ

Muktsar Kabarwala Village Panchayat Decision; ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਲੰਬੀ ਦੇ ਪਿੰਡ ਕਬਰਵਾਲਾ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਫੜੇ ਗਏ ਮੁਲਜ਼ਮਾਂ ਦੀ ਜ਼ਮਾਨਤ ਦੇਣ ਵਾਲੇ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕਰਨ ਦਾ ਫ਼ੈਸਲਾ ਕੀਤਾ ਹੈ। ਪਿੰਡ ਵਾਸੀਆਂ ਨੇ ਗੁਰਦੁਆਰੇ ਤੋਂ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਇਸ ਮੁਹਿੰਮ ਵਿੱਚ […]
By : Updated On: 26 Aug 2026 22:23:PM
ਨਸ਼ਾ ਤਸਕਰਾਂ ’ਤੇ ਪਿੰਡ ਵਾਸੀਆਂ ਨੇ ਕਸੀ ਨਕੇਲ, ਜ਼ਮਾਨਤ ਦੇਣ ਵਾਲਿਆਂ ’ਤੇ ਲੱਗੇਗਾ ਭਾਰੀ ਜੁਰਮਾਨਾ

Muktsar Kabarwala Village Panchayat Decision; ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਲੰਬੀ ਦੇ ਪਿੰਡ ਕਬਰਵਾਲਾ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਫੜੇ ਗਏ ਮੁਲਜ਼ਮਾਂ ਦੀ ਜ਼ਮਾਨਤ ਦੇਣ ਵਾਲੇ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕਰਨ ਦਾ ਫ਼ੈਸਲਾ ਕੀਤਾ ਹੈ। ਪਿੰਡ ਵਾਸੀਆਂ ਨੇ ਗੁਰਦੁਆਰੇ ਤੋਂ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ।

ਇਸ਼ਤਿਹਾਰ

ਇਹ ਫ਼ੈਸਲਾ ਲਾਗੂ ਕਰਨ ਅਤੇ ਨਸ਼ਾ ਪੀੜਤਾਂ ਦੀ ਮਦਦ ਲਈ ਵਿਸ਼ੇਸ਼ ਕਮੇਟੀ ਵੀ ਬਣਾਈ ਗਈ ਹੈ। ਪਿੰਡ ਦੇ ਸਾਬਕਾ ਸਰਪੰਚ ਨੇ ਕਿਹਾ ਕਿ ਉਨ੍ਹਾਂ ਨੇ ਕਥਿਤ ਨਸ਼ਾ ਪੀੜਤਾਂ ਦੀ ਸੂਚੀ ਤਿਆਰ ਕੀਤੀ ਹੈ। ਕਮੇਟੀ ਮੈਂਬਰ ਇਨ੍ਹਾਂ ਨੌਜਵਾਨਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਸੂਬੇ ਦੇ ਕਈ ਪਿੰਡਾਂ ਵਿੱਚ ਪਹਿਲਾਂ ਵੀ ਅਜਿਹੇ ਮਤੇ ਪਾਸ ਕੀਤੇ ਜਾ ਚੁੱਕੇ ਹਨ। ਹਾਲ ਹੀ ਵਿੱਚ ਬਠਿੰਡਾ ਦੇ ਪਿੰਡ ਜੱਸੀ ਪੌ ਵਾਲੀ ਨੇ ਵੀ ਨਸ਼ਾ ਵੇਚਣ, ਚੋਰੀਆਂ ਕਰਨ ਅਤੇ ਉਨ੍ਹਾਂ ਦੀ ਜ਼ਮਾਨਤ ਲੈਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਮਤਾ ਪਾਸ ਕੀਤਾ ਸੀ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਟੋਰੇਵਾਲਾ ਦੀ ਪੰਚਾਇਤ ਵੱਲੋਂ ਪਿਛਲੇ ਸਾਲ ਅਗਸਤ ਵਿੱਚ ਤੰਮਾਕੂ, ਐਨਰਜੀ ਡਰਿੰਕਸ ਅਤੇ ਨਸ਼ਿਆਂ ‘ਤੇ ਪਾਬੰਦੀ ਦਾ ਪਾਸ ਕੀਤਾ ਗਿਆ ਮਤਾ ਪੂਰੀ ਤਰ੍ਹਾਂ ਕਾਮਯਾਬ ਰਿਹਾਂ।

Read Latest News and Breaking News at Daily Post TV, Browse for more News

Ad
Ad

Punjab District News