Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਅਮਲੋਹ ਨਗਰ ਕੌਂਸਲ ਨੂੰ ਮਿਲੀ ਨਵੀਂ ਪ੍ਰਧਾਨ, ਤਰੁਨਪ੍ਰੀਤ ਸੌਂਦ ਦੀ ਮੌਜੂਦਗੀ ‘ਚ ਹਰਿੰਦਰ ਕੌਰ ਚੀਮਾ ਨੇ ਸੰਭਾਲਿਆ ਅਹੁਦਾ

Fatehgarh Sahib News; ਨਗਰ ਕੌਂਸਲ ਅਮਲੋਹ ਦੇ ਨਵ-ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਅਮਲੋਹ ਦੇ ਵਿਧਾਇਕ ਗੁਰਵਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦ ਰਹੇ। ਇਸ ਮੌਕੇ ਕੈਬਨਿਟ ਮੰਤਰੀ ਤਰਨਪ੍ਰੀਤ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਦਾ […]
By : Updated On: 27 Aug 2026 16:33:PM
ਅਮਲੋਹ ਨਗਰ ਕੌਂਸਲ ਨੂੰ ਮਿਲੀ ਨਵੀਂ ਪ੍ਰਧਾਨ, ਤਰੁਨਪ੍ਰੀਤ ਸੌਂਦ ਦੀ ਮੌਜੂਦਗੀ ‘ਚ ਹਰਿੰਦਰ ਕੌਰ ਚੀਮਾ ਨੇ ਸੰਭਾਲਿਆ ਅਹੁਦਾ

Fatehgarh Sahib News; ਨਗਰ ਕੌਂਸਲ ਅਮਲੋਹ ਦੇ ਨਵ-ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਅਮਲੋਹ ਦੇ ਵਿਧਾਇਕ ਗੁਰਵਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦ ਰਹੇ।

ਇਸ਼ਤਿਹਾਰ

ਇਸ ਮੌਕੇ ਕੈਬਨਿਟ ਮੰਤਰੀ ਤਰਨਪ੍ਰੀਤ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਦਾ ਦਿਨ ਵੱਡੀ ਖੁਸ਼ੀ ਅਤੇ ਜਿੱਤ ਦਾ ਦਿਨ ਹੈ। ਅਮਲੋਹ ਨਗਰ ਕੌਂਸਲ ਦੀ ਨਵੀਂ ਪ੍ਰਧਾਨ ਵਜੋਂ ਹਰਿੰਦਰ ਕੌਰ ਚੀਮਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਸੌਂਦ ਨੇ ਕਿਹਾ ਕਿ ਪਾਰਟੀ ਵੱਲੋਂ ਹਰਿੰਦਰ ਕੌਰ ਚੀਮਾ ਨੂੰ ਨਗਰ ਕੌਂਸਲ ਦੀ ਅਹਿਮ ਜ਼ਿੰਮੇਵਾਰੀ ਸੌਂਪਣਾ ਸ਼ਲਾਘਾਯੋਗ ਫੈਸਲਾ ਹੈ।

ਸੌਂਦ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਮਹਿੰਗਾਈ ਦੇ ਮੁੱਦੇ ‘ਤੇ ਵੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਰੁਜ਼ਗਾਰ ਅਤੇ ਉਦਯੋਗ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਨਾਲ ਨਜਿੱਠਣ ਵਿੱਚ ਅਸਫਲ ਰਹੀ ਹੈ।

ਅਮਰੀਕਾ ਨਾਲ ਵਪਾਰਕ ਸਮਝੌਤੇ ਸਬੰਧੀ ਉਨ੍ਹਾਂ ਕਿਹਾ ਕਿ ਇਸ ਦੇ ਭਾਰਤੀ ਕਿਸਾਨੀ ‘ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਚਿੰਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਕਿਸਾਨੀ ਨਾਲ ਜੁੜੇ ਮੁੱਦਿਆਂ ‘ਤੇ ਜਾਗਰੂਕਤਾ ਦਿਖਾਈ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ।

ਪੰਜਾਬ ਬੰਦ ਦੇ ਸੱਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੱਥੇਬੰਦੀਆਂ ਦੀ ਜਲੰਧਰ ਵਿਖੇ ਮੀਟਿੰਗ ਹੋ ਰਹੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਮੀਟਿੰਗ ਵਿੱਚੋਂ ਪੰਜਾਬ ਅਤੇ ਜੱਥੇਬੰਦੀਆਂ ਦੇ ਹੱਕ ਵਿੱਚ ਸਕਾਰਾਤਮਕ ਨਤੀਜਾ ਸਾਹਮਣੇ ਆਵੇਗਾ।

ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੇ ਮਾਰਜਨ ਨਾਲ ਸਰਕਾਰ ਬਣਾਵੇਗੀ।

ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕਿਹਾ ਕਿ ਅਮਲੋਹ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ ਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਕਾਰਜ ਕੀਤੇ ਜਾਣਗੇ।

Read Latest News and Breaking News at Daily Post TV, Browse for more News

Ad
Ad

Punjab District News