Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਖੰਨਾ ਥਾਣਾ ਕਾਂਡ ’ਚ ਸਾਬਕਾ SHO ਬਲਜਿੰਦਰ ਸਿੰਘ ਦੋਸ਼ੀ ਕਰਾਰ, 3 ਸਾਲ ਦੀ ਸਜ਼ਾ

Khanna Police Custodial Torture Case; ਲੁਧਿਆਣਾ ਦੀ ਸੈਸ਼ਨ ਅਦਾਲਤ ਨੇ ਪੰਜਾਬ ਪੁਲਿਸ ਦੇ ਤਤਕਾਲੀ ਇੰਸਪੈਕਟਰ ਅਤੇ ਖੰਨਾ ਸਦਰ ਥਾਣੇ ਦੇ ਸਾਬਕਾ SHO ਬਲਜਿੰਦਰ ਸਿੰਘ ਨੂੰ ਇੱਕ ਗੰਭੀਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਸਾਲ 2019 ਵਿੱਚ ਇੱਕ ਅੰਮ੍ਰਿਤਧਾਰੀ ਵਿਅਕਤੀ, ਉਸਦੇ ਪੁੱਤਰ ਅਤੇ ਇੱਕ ਹੋਰ ਸਾਥੀ […]
By : Updated On: 27 Aug 2026 21:11:PM
ਖੰਨਾ ਥਾਣਾ ਕਾਂਡ ’ਚ ਸਾਬਕਾ SHO ਬਲਜਿੰਦਰ ਸਿੰਘ ਦੋਸ਼ੀ ਕਰਾਰ, 3 ਸਾਲ ਦੀ ਸਜ਼ਾ

Khanna Police Custodial Torture Case; ਲੁਧਿਆਣਾ ਦੀ ਸੈਸ਼ਨ ਅਦਾਲਤ ਨੇ ਪੰਜਾਬ ਪੁਲਿਸ ਦੇ ਤਤਕਾਲੀ ਇੰਸਪੈਕਟਰ ਅਤੇ ਖੰਨਾ ਸਦਰ ਥਾਣੇ ਦੇ ਸਾਬਕਾ SHO ਬਲਜਿੰਦਰ ਸਿੰਘ ਨੂੰ ਇੱਕ ਗੰਭੀਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਸਾਲ 2019 ਵਿੱਚ ਇੱਕ ਅੰਮ੍ਰਿਤਧਾਰੀ ਵਿਅਕਤੀ, ਉਸਦੇ ਪੁੱਤਰ ਅਤੇ ਇੱਕ ਹੋਰ ਸਾਥੀ ਨੂੰ ਥਾਣੇ ਵਿੱਚ ਨੰਗਾ ਕਰਕੇ ਕੁੱਟਮਾਰ ਕਰਨ ਅਤੇ ਵੀਡੀਓ ਵਾਇਰਲ ਕਰਨ ਨਾਲ ਜੁੜਿਆ ਹੋਇਆ ਹੈ।

ਇਸ਼ਤਿਹਾਰ

ਇਹ ਘਟਨਾ ਜੂਨ 2019 ਦੀ ਹੈ। ਦੋਸ਼ ਸੀ ਕਿ ਤਤਕਾਲੀ SHO ਬਲਜਿੰਦਰ ਸਿੰਘ ਨੇ ਆਪਣੇ ਦਫ਼ਤਰ ਵਿੱਚ ਤਿੰਨਾਂ ਵਿਅਕਤੀਆਂ ਨਾਲ ਕਥਿਤ ਤੌਰ ’ਤੇ ਬਦਸਲੂਕੀ ਕੀਤੀ, ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਇਸ ਦੀ ਵੀਡੀਓ ਵੀ ਬਣਾਈ।

ਜਦੋਂ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਾਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋਏ ਅਤੇ ਮਾਮਲਾ ਕਾਫੀ ਚਰਚਾ ਵਿੱਚ ਆ ਗਿਆ।

ਹਾਈ ਕੋਰਟ ਦੇ ਦਖਲ ਤੋਂ ਬਾਅਦ ਬਣੀ ਸੀ SIT

ਪੀੜਤ ਪਰਿਵਾਰ ਵੱਲੋਂ ਇਨਸਾਫ਼ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਗਿਆ। ਹਾਈ ਕੋਰਟ ਦੇ ਦਖਲ ਤੋਂ ਬਾਅਦ ADGP ਡਾ. ਨਰੇਸ਼ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ।

SIT ਦੀ ਜਾਂਚ ਤੋਂ ਬਾਅਦ ਸਾਲ 2020 ਵਿੱਚ ਖੰਨਾ ਸਿਟੀ ਥਾਣਾ-1 ਵਿੱਚ ਤਤਕਾਲੀ ਇੰਸਪੈਕਟਰ ਬਲਜਿੰਦਰ ਸਿੰਘ ਅਤੇ ਹਵਾਲਦਾਰ ਵਰੁਣ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਦੋਸ਼ੀਆਂ ’ਤੇ ਗੈਰਕਾਨੂੰਨੀ ਹਿਰਾਸਤ, ਕੁੱਟਮਾਰ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ, SC-ST ਐਕਟ ਅਤੇ IT ਐਕਟ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਪੀੜਤ ਪੱਖ ਸਜ਼ਾ ਵਧਾਉਣ ਲਈ ਜਾਵੇਗਾ ਹਾਈ ਕੋਰਟ

ਪੀੜਤ ਪੱਖ ਦੇ ਵਕੀਲ ਗੁਰਵਿੰਦਰ ਸਿੰਘ ਬਰਾੜ ਨੇ 3 ਸਾਲ ਦੀ ਸਜ਼ਾ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਪੀੜਤ ਪੱਖ ਇਸ ਸਜ਼ਾ ਤੋਂ ਸੰਤੁਸ਼ਟ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਦੋਸ਼ੀ ਇੰਸਪੈਕਟਰ ਬਲਜਿੰਦਰ ਸਿੰਘ ਦੀ ਬਰਖਾਸਤਗੀ ਲਈ ਪੰਜਾਬ ਦੇ DGP ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਜ਼ਾ ਵਧਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News