Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

‘ਵਾਰਿਸ ਪੰਜਾਬ ਦੇ’ ਨੂੰ ਮਿਲੀ ਹੋਰ ਮਜ਼ਬੂਤੀ, AAP ਸਾਬਕਾ ਪ੍ਰਧਾਨ ਬਲਜਿੰਦਰ ਥਾਂਦੇ ਹੋਏ ਪਾਰਟੀ ’ਚ ਸ਼ਾਮਲ

AAP former president Baljinder Thande joins the ‘Waris Punjab De’ party; ਆਮ ਆਦਮੀ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ ਅੱਜ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ। ਥਾਂਦੇ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਜਿਸ ਬਦਲਾਅ ਦੀ ਉਮੀਦ ਸੀ, ਉਹ ਪੂਰੀ ਤਰ੍ਹਾਂ ਨਜ਼ਰ ਨਹੀਂ […]
By : Updated On: 27 Aug 2026 21:43:PM
‘ਵਾਰਿਸ ਪੰਜਾਬ ਦੇ’ ਨੂੰ ਮਿਲੀ ਹੋਰ ਮਜ਼ਬੂਤੀ, AAP ਸਾਬਕਾ ਪ੍ਰਧਾਨ ਬਲਜਿੰਦਰ ਥਾਂਦੇ ਹੋਏ ਪਾਰਟੀ ’ਚ ਸ਼ਾਮਲ

AAP former president Baljinder Thande joins the ‘Waris Punjab De’ party; ਆਮ ਆਦਮੀ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ ਅੱਜ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ। ਥਾਂਦੇ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਜਿਸ ਬਦਲਾਅ ਦੀ ਉਮੀਦ ਸੀ, ਉਹ ਪੂਰੀ ਤਰ੍ਹਾਂ ਨਜ਼ਰ ਨਹੀਂ ਆਇਆ।

ਇਸ਼ਤਿਹਾਰ

ਇਸ ਮੌਕੇ ‘ਵਾਰਿਸ ਪੰਜਾਬ ਦੇ’ ਦੇ ਸਰਪ੍ਰਸਤ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੰਜਾਬ ਦੀ ਰਾਜਨੀਤੀ ਅਤੇ ਪੰਥਕ ਮੁੱਦਿਆਂ ਨੂੰ ਲੈ ਕੇ ਆਪਣੀ ਗੱਲ ਰੱਖੀ।

ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਖੇਤਰੀ ਅਤੇ ਪੰਥਕ ਤਾਕਤ ਨੂੰ ਮਜ਼ਬੂਤ ਕਰਨ ਵੱਲ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ‘ਵਾਰਿਸ ਪੰਜਾਬ ਦੇ’ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਮੁਹਿੰਮ ਚਲਾਏਗਾ।

ਉਨ੍ਹਾਂ ਦਾਅਵਾ ਕੀਤਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ ‘ਵਾਰਿਸ ਪੰਜਾਬ ਦੇ’ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਦਾ ਸੰਗਠਨ ਮਜ਼ਬੂਤ ਹੋ ਰਿਹਾ ਹੈ।

ਪੰਥਕ ਹੋਣ ਦਾ ਸਰਟੀਫਿਕੇਟ ਕਿਸੇ ਤੋਂ ਲੈਣ ਦੀ ਲੋੜ ਨਹੀਂ

ਸੁਖਬੀਰ ਬਾਦਲ ਦੇ ਬਿਆਨਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਕਿਸੇ ਤੋਂ ਪੰਥਕ ਹੋਣ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲਈ ਸਭ ਤੋਂ ਵੱਡਾ ਪ੍ਰਮਾਣ ਪੰਜਾਬ ਦੇ ਲੋਕਾਂ ਦਾ ਸਮਰਥਨ ਹੈ।

ਉਨ੍ਹਾਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲੇ ਸਮਰਥਨ ਦਾ ਵੀ ਜ਼ਿਕਰ ਕੀਤਾ।

ਅਕਾਲੀ ਦਲ ਦੀ ਲੀਡਰਸ਼ਿਪ ’ਤੇ ਨਿਸ਼ਾਨਾ

ਤਰਸੇਮ ਸਿੰਘ ਨੇ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੰਮੇ ਸਮੇਂ ਤੱਕ ਸੱਤਾ ਵਿੱਚ ਰਹਿਣ ਕਾਰਨ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਨਾਰਾਜ਼ਗੀ ਪੈਦਾ ਹੋਈ।

ਉਨ੍ਹਾਂ ਅਕਾਲੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜਾ ਕੇ ਆਪਣੀਆਂ ਗਲਤੀਆਂ ਅਤੇ ਗੁਨਾਹਾਂ ਲਈ ਮੁਆਫ਼ੀ ਮੰਗਣ ਅਤੇ ਉਨ੍ਹਾਂ ਨੂੰ ਸਵੀਕਾਰ ਕਰਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤ, ਨੌਜਵਾਨਾਂ ਦੇ ਭਵਿੱਖ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਲਈ ਉਹ ਪਾਰਟੀ ਨਾਲ ਮਿਲ ਕੇ ਕੰਮ ਕਰਨਗੇ। ਪਾਰਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਨੌਜਵਾਨਾਂ ਨੂੰ ਜੋੜਨ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼ ਕਰਨ ਦੀ ਗੱਲ ਕਹੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News