Journalism Of Hope
BREAKING NEWS
HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਦੇਸ਼-ਵਿਦੇਸ਼ ‘ਚ ਕੀਤੇ ਜਾਣਗੇ ਅਰਦਾਸ ਸਮਾਗਮ.....ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਲਈ 10 ਦਿਨਾਂ ਦਾ ਵਿਸ਼ੇਸ਼ ਸਫਾਈ ਅਭਿਆਨ ਅੱਜ ਤੋਂ.....ਦਿੱਲੀ-NCR ‘ਚ ਫੇਰ ਮਹਿੰਗੀ ਹੋਈ CNG, ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ.....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ....ਰੱਖੜੀ ਵਾਲੇ ਦਿਨ ਭੈਣਾਂ ਤੋਂ ਰੱਖੜੀ ਬੰਨ੍ਹਵਾਉਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌਤ

ਪੰਜਾਬ ‘ਚ ਵਧਿਆ ਤਾਪਮਾਨ, ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਪਾਰ

Temperatures rise in Punjab: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਪੈਣ ਕਾਰਨ ਗਰਮੀ ਅਤੇ ਉਮਸ ਵਿੱਚ ਵਾਧਾ ਹੋ ਗਿਆ ਹੈ। ਅੱਜ ਸ਼ੁੱਕਰਵਾਰ ਨੂੰ ਸੂਬੇ ਦੇ ਪੰਜ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਥਾਵਾਂ ‘ਤੇ ਮੀਂਹ ਜਾਂ […]
Ranjit Singh
By : Updated On: 28 Aug 2026 07:30:AM
ਪੰਜਾਬ ‘ਚ ਵਧਿਆ ਤਾਪਮਾਨ, ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਪਾਰ

Temperatures rise in Punjab: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਪੈਣ ਕਾਰਨ ਗਰਮੀ ਅਤੇ ਉਮਸ ਵਿੱਚ ਵਾਧਾ ਹੋ ਗਿਆ ਹੈ। ਅੱਜ ਸ਼ੁੱਕਰਵਾਰ ਨੂੰ ਸੂਬੇ ਦੇ ਪੰਜ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਸ਼ਤਿਹਾਰ

ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਥਾਵਾਂ ‘ਤੇ ਮੀਂਹ ਜਾਂ ਗਰਜ-ਚਮਕ ਨਾਲ ਬੂੰਦਾਬਾਂਦੀ ਹੋ ਸਕਦੀ ਹੈ। ਤਾਪਮਾਨ ਵਿੱਚ ਕਰੀਬ ਇੱਕ ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ ਹੁਣ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਸਭ ਤੋਂ ਵੱਧ 39.9 ਡਿਗਰੀ ਸੈਲਸੀਅਸ ਤਾਪਮਾਨ ਗੁਰਦਾਸਪੁਰ ਵਿੱਚ ਦਰਜ ਕੀਤਾ ਗਿਆ।

ਰੂਪਨਗਰ ਵਿੱਚ 3.5 ਐੱਮਐੱਮ ਮੀਂਹ ਦਰਜ
27 ਅਗਸਤ ਨੂੰ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ। ਇਸ ਦੌਰਾਨ ਚੰਡੀਗੜ੍ਹ ਵਿੱਚ ਦੋ ਵਾਰ ਮੀਂਹ ਵਰਗਾ ਮੌਸਮ ਬਣਿਆ ਅਤੇ ਹਲਕੀ ਬੂੰਦਾਬਾਂਦੀ ਵੀ ਹੋਈ, ਪਰ ਅਧਿਕਾਰਤ ਤੌਰ ‘ਤੇ ਮੀਂਹ ਰਿਕਾਰਡ ਨਹੀਂ ਕੀਤਾ ਗਿਆ।

ਉੱਥੇ ਹੀ ਰੂਪਨਗਰ ਵਿੱਚ 3.5 ਐੱਮਐੱਮ ਮੀਂਹ ਦਰਜ ਕੀਤਾ ਗਿਆ, ਜਦਕਿ ਬਾਕੀ ਕਿਸੇ ਵੀ ਮੌਸਮ ਕੇਂਦਰ ‘ਤੇ ਮੀਂਹ ਰਿਕਾਰਡ ਨਹੀਂ ਹੋਇਆ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਪਮਾਨ 33.3 ਤੋਂ 39.9 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਗਰਮੀ ਅਤੇ ਉਮਸ ਵਧਣ ਨਾਲ ਬਿਜਲੀ ਦੀ ਮੰਗ ਵੀ 15 ਹਜ਼ਾਰ ਮੈਗਾਵਾਟ ਦਾ ਅੰਕੜਾ ਪਾਰ ਕਰ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News