Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਪੰਜਾਬ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਮੁਸ਼ਕਿਲ, ਸਰਕਾਰ ਵੀ ਸਖ਼ਤੀ ਦੇ ਮੂਡ ਵਿੱਚ

Punjab government employees and pensioners strike: ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਹੜਤਾਲ ਦਾ ਅਸਰ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਵੇਖਣ ਨੂੰ ਮਿਲਿਆ। ਕਈ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਗੈਰਹਾਜ਼ਰੀ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਮੁਲਾਜ਼ਮ ਜਥੇਬੰਦੀਆਂ ਅਤੇ ਐਸੋਸੀਏਸ਼ਨਾਂ ਵੱਲੋਂ ਅਗਲੀ […]
Ranjit Singh
By : Updated On: 28 Aug 2026 08:34:AM
ਪੰਜਾਬ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਮੁਸ਼ਕਿਲ, ਸਰਕਾਰ ਵੀ ਸਖ਼ਤੀ ਦੇ ਮੂਡ ਵਿੱਚ

Punjab government employees and pensioners strike: ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਹੜਤਾਲ ਦਾ ਅਸਰ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਵੇਖਣ ਨੂੰ ਮਿਲਿਆ। ਕਈ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਗੈਰਹਾਜ਼ਰੀ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਮੁਲਾਜ਼ਮ ਜਥੇਬੰਦੀਆਂ ਅਤੇ ਐਸੋਸੀਏਸ਼ਨਾਂ ਵੱਲੋਂ ਅਗਲੀ ਰਣਨੀਤੀ ਤਿਆਰ ਕਰਨ ਲਈ ਐਤਵਾਰ ਨੂੰ ਲੁਧਿਆਣਾ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਅਗਲੇ ਐਕਸ਼ਨ ਪਲਾਨ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।

ਇਸ਼ਤਿਹਾਰ

ਅੱਜ ਅਤੇ ਕੱਲ੍ਹ CM ਦੇ ਪੁਤਲੇ ਫੂਕੇ ਜਾਣਗੇ
ਮੁਲਾਜ਼ਮ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਅੱਜ ਅਤੇ ਕੱਲ੍ਹ ਸੂਬੇ ਭਰ ਵਿੱਚ ਸਰਕਾਰੀ ਦਫ਼ਤਰਾਂ ਦੇ ਬਾਹਰ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਪੰਜਾਬ ਅਤੇ ਹਰਿਆਣਾ ਸਕੱਤਰੇਤ ਦੇ ਬਾਹਰ ਮੁੱਖ ਮੰਤਰੀ ਵੱਲੋਂ ਕੀਤੇ ਗਏ ਟਵੀਟ ਦਾ ਪ੍ਰਤੀਕਾਤਮਕ ਪੁਤਲਾ ਤਿਆਰ ਕਰਕੇ ਸਾੜਨ ਦੀ ਵੀ ਯੋਜਨਾ ਬਣਾਈ ਗਈ ਹੈ।

ਸਰਕਾਰ ਗੈਰਹਾਜ਼ਰ ਮੁਲਾਜ਼ਮਾਂ ‘ਤੇ ਕਰ ਸਕਦੀ ਹੈ ਕਾਰਵਾਈ
ਦੂਜੇ ਪਾਸੇ, ਪੰਜਾਬ ਸਰਕਾਰ ਹੜਤਾਲ ‘ਤੇ ਗਏ ਅਤੇ ਬਿਨਾਂ ਇਜਾਜ਼ਤ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤੀ ਦੀ ਤਿਆਰੀ ਵਿੱਚ ਹੈ। ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਗੈਰਹਾਜ਼ਰੀ ਕਾਰਨ ਆਮ ਜਨਤਾ ਨੂੰ ਹੋਈ ਪਰੇਸ਼ਾਨੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ।

ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸੂਚੀ ਤਿਆਰ ਕੀਤੀ ਜਾਵੇ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਡਿਊਟੀ ਵਿੱਚ ਲਾਪਰਵਾਹੀ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਹੁਣ ਇੱਕ ਪਾਸੇ ਮੁਲਾਜ਼ਮ ਜਥੇਬੰਦੀਆਂ ਅਗਲੇ ਸੰਘਰਸ਼ ਦੀ ਰਣਨੀਤੀ ਤਿਆਰ ਕਰ ਰਹੀਆਂ ਹਨ, ਜਦਕਿ ਦੂਜੇ ਪਾਸੇ ਸਰਕਾਰ ਗੈਰਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਤਿਆਰੀ ਕਰ ਰਹੀ ਹੈ। ਅਜਿਹੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਟਕਰਾਅ ਹੋਰ ਵਧਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News