Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ

Farmers allowed to hold protest in Chandigarh: ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ (SKM) ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 1 ਸਤੰਬਰ ਤੋਂ 7 ਸਤੰਬਰ 2026 ਤੱਕ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਫ਼ੈਸਲਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਚੰਡੀਗੜ੍ਹ ਪੁਲਿਸ ਅਤੇ ਪ੍ਰਸ਼ਾਸਨ ਨਾਲ ਹੋਈ ਮੀਟਿੰਗ […]
By : Updated On: 28 Aug 2026 10:32:AM
SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ

Farmers allowed to hold protest in Chandigarh: ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ (SKM) ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 1 ਸਤੰਬਰ ਤੋਂ 7 ਸਤੰਬਰ 2026 ਤੱਕ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਫ਼ੈਸਲਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਚੰਡੀਗੜ੍ਹ ਪੁਲਿਸ ਅਤੇ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਮੀਟਿੰਗ ਵਿਚ ਰੂਪਨਗਰ ਰੇਂਜ ਦੇ ਡੀ ਆਈ ਜੀ ਡਾ. ਨਾਨਕ ਸਿੰਘ, ਮੁਹਾਲੀ ਦੇ ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਅਤੇ ਚੰਡੀਗੜ੍ਹ ਦੀ ਐੱਸ ਐੱਸ ਪੀ ਕੰਵਰਦੀਪ ਕੌਰ ਤੋਂ ਇਲਾਵਾ ਹੋਰ ਪੁਲੀਸ ਅਧਿਕਾਰੀ ਹਾਜ਼ਰ ਸਨ।

ਇਸ਼ਤਿਹਾਰ

ਸੈਕਟਰ-48 ਤੱਕ ਕਰ ਸਕਣਗੇ ਪ੍ਰਦਰਸ਼ਨ
ਮੀਟਿੰਗ ਵਿਚ ਧਰਨੇ ਦੀ ਥਾਂ, ਟਰੈਕਟਰ-ਟਰਾਲੀਆਂ ਦੀ ਪਾਰਕਿੰਗ, ਸਫ਼ਾਈ, ਪਾਣੀ, ਪਖਾਨੇ, ਆਵਾਜਾਈ ਅਤੇ ਹੋਰ ਵੱਖ-ਵੱਖ ਪ੍ਰਬੰਧ ਵਿਚਾਰੇ ਗਏ। ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਨੂੰ ਚੰਡੀਗੜ੍ਹ ਦੀ ਹੱਦ ਅੰਦਰ ਸੈਕਟਰ-48 ਦੇ ਬੱਸ ਸਟਾਪ ਤੱਕ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਕਿਸਾਨ ਇੱਕ ਪਾਸੇ ਦੀ ਸੜਕ ‘ਤੇ ਹੀ ਆਪਣਾ ਮੋਰਚਾ ਲਗਾਉਣਗੇ, ਜਦਕਿ ਦੂਜੇ ਪਾਸੇ ਦੀ ਸੜਕ ਆਮ ਲੋਕਾਂ ਦੀ ਆਵਾਜਾਈ ਲਈ ਖੁੱਲ੍ਹੀ ਰਹੇਗੀ। ਇਸ ਤੋਂ ਇਲਾਵਾ ਸੜਕ ਦੇ ਵਿਚਕਾਰਲੇ ਡਿਵਾਈਡਰ ਵੀ ਆਮ ਲੋਕਾਂ ਲਈ ਖਾਲੀ ਰੱਖੇ ਜਾਣਗੇ, ਤਾਂ ਜੋ ਆਵਾਜਾਈ ਵਿੱਚ ਵੱਡੀ ਰੁਕਾਵਟ ਨਾ ਆਵੇ।

ਬੈਸਟਟੈਕ ਮਾਲ ਤੱਕ ਲਗਾਈਆਂ ਜਾਣਗੀਆਂ ਟਰਾਲੀਆਂ
ਕਿਸਾਨਾਂ ਵੱਲੋਂ ਬੈਸਟਟੈਕ ਮਾਲ ਤੱਕ ਟਰਾਲੀਆਂ ਲਗਾਉਣ ਦੀ ਯੋਜਨਾ ਹੈ। ਪ੍ਰਸ਼ਾਸਨ ਨਾਲ ਹੋਈ ਸਹਿਮਤੀ ਮੁਤਾਬਕ ਪ੍ਰਦਰਸ਼ਨ ਦੌਰਾਨ ਆਵਾਜਾਈ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਨਿਰਧਾਰਤ ਥਾਂ ‘ਤੇ ਹੀ ਮੋਰਚਾ ਲਗਾਇਆ ਜਾਵੇਗਾ। ਰਾਸਤੇ ਵਿਚਲੇ ਡਵਾਈਡਰ ਵੀ ਆਮ ਲੋਕਾਂ ਲਈ ਖਾਲੀ ਛੱਡੇ ਜਾਣਗੇ।

ਇਹ ਹਨ ਕਿਸਾਨਾਂ ਡੀਐਮ ਮੁੱਖ ਮੰਗਾਂ
ਇਸ ਤਰ੍ਹਾਂ 1 ਸਤੰਬਰ ਤੋਂ ਚੰਡੀਗੜ੍ਹ ਵਿੱਚ ਕਿਸਾਨਾਂ ਦਾ ਸੱਤ ਦਿਨਾਂ ਦਾ ਸ਼ਾਂਤਮਈ ਪ੍ਰਦਰਸ਼ਨ ਸ਼ੁਰੂ ਹੋਵੇਗਾ, ਜਿਸ ਦੌਰਾਨ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨਗੇ। ਇਹ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ…..

ਰਿਪੇਰੀਅਨ ਸਿਧਾਂਤ ਤੇ ਸੰਵਿਧਾਨ ਦੇ ਆਧਾਰ ’ਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਵਿਵਾਦ ਦਾ ਹੱਲ
ਪੰਜਾਬ ਪੁਨਰਗਠਨ ਐਕਟ-1966 ਦੀਆਂ ਧਾਰਾਵਾਂ 78, 79 ਅਤੇ 80 ਰੱਦ ਕੀਤੀਆਂ ਜਾਣ
ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ
ਅਮਰੀਕਾ ਨਾਲ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ
ਕਣਕ, ਝੋਨੇ ਸਮੇਤ ਸਾਰੀਆਂ ਫ਼ਸਲਾਂ ’ਤੇ ਸੀ2+50 ਫ਼ੀਸਦੀ ਫਾਰਮੂਲੇ ਅਨੁਸਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ
ਡੈਮ ਸੇਫਟੀ ਐਕਟ, ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਰੱਦ ਕੀਤੇ ਜਾਣ
ਕਿਸਾਨਾਂ ਤੇ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ/ਸਮਾਜਿਕ ਸੁਰੱਖਿਆ ਦਿੱਤੀ ਜਾਵੇ

Read Latest News and Breaking News at Daily Post TV, Browse for more News

Ad
Ad

Punjab District News