Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

Big responsibility to Jasvir Garhi: ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ […]
By : Updated On: 28 Aug 2026 11:30:AM
  • ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਨਿਯੁਕਤ

Big responsibility to Jasvir Garhi: ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਇਸ਼ਤਿਹਾਰ

ਜਸਵੀਰ ਸਿੰਘ ਗੜ੍ਹੀ ਇਸ ਸਮੇਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸ ਤੋਂ ਪਹਿਲਾਂ ਉਹ ਬਹੁਜਨ ਸਮਾਜ ਪਾਰਟੀ (BSP) ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ। ‘ਆਪ’ ਵੱਲੋਂ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਵਰਗੇ ਮਹੱਤਵਪੂਰਨ ਹਲਕੇ ਦੀ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਪੰਜਾਬ ਦੀ ਸਿਆਸਤ ਵਿੱਚ ਇਸ ਨਿਯੁਕਤੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਹੁਣ ਗੜ੍ਹੀ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਅਤੇ ਜਥੇਬੰਦਕ ਕੰਮਕਾਜ ਨੂੰ ਹਲਕੇ ਵਿੱਚ ਅੱਗੇ ਵਧਾਉਣਗੇ।

ਚਮਕੌਰ ਸਾਹਿਬ ਵਿੱਚ ਅਨੁਸੂਚਿਤ ਜਾਤੀ ਦਾ ਵੱਡਾ ਵੋਟਰ ਅਧਾਰ ਹੈ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਹਲਕੇ ਤੋਂ ਚੋਣਾਂ ਲੜ ਚੁੱਕੇ ਹਨ। ਸਿੱਟੇ ਵਜੋਂ, ‘ਆਪ’ ਨੇ ਇੱਕ ਦਲਿਤ ਉਮੀਦਵਾਰ ਨੂੰ ਜ਼ਿੰਮੇਵਾਰੀ ਸੌਂਪ ਕੇ ਇੱਥੇ ਆਪਣਾ ਅਧਾਰ ਮਜ਼ਬੂਤ ​​ਕਰਨ ਦੀ ਰਣਨੀਤੀ ਤਿਆਰ ਕੀਤੀ ਹੈ। ਇਸ ਦੇ ਨਾਲ ਹੀ ਇਹ ਚਰਚਾ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਇਥੋਂ ਉਨ੍ਹਾਂ ਨੂੰ ਟਿਕਟ ਵੀ ਦੇ ਸਕਦੀ ਹੈ।

ਗੜ੍ਹੀ 1 ਜਨਵਰੀ, 2025 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਸਨ, ਅਤੇ ਮਾਰਚ 2025 ਵਿੱਚ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਸਨ।

Read Latest News and Breaking News at Daily Post TV, Browse for more News

Ad
Ad

Punjab District News