Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

Nepal refuses to accept help from foreign rescue teams: ਕਾਠਮੰਡੂ: ਨੇਪਾਲ ਵਿੱਚ ਆਈ ਭਿਆਨਕ ਆਫ਼ਤ ਤੋਂ ਬਾਅਦ ਕਈ ਦੇਸ਼ਾਂ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਲਈ ਮਦਦ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਨੇਪਾਲ ਸਰਕਾਰ ਨੇ ਵਿਦੇਸ਼ੀ ਰੈਸਕਿਊ ਟੀਮਾਂ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਭਾਰਤ, ਚੀਨ, ਅਮਰੀਕਾ ਅਤੇ ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਨੇਪਾਲ […]
Ranjit Singh
By : Updated On: 28 Aug 2026 13:25:PM
ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

Nepal refuses to accept help from foreign rescue teams: ਕਾਠਮੰਡੂ: ਨੇਪਾਲ ਵਿੱਚ ਆਈ ਭਿਆਨਕ ਆਫ਼ਤ ਤੋਂ ਬਾਅਦ ਕਈ ਦੇਸ਼ਾਂ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਲਈ ਮਦਦ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਨੇਪਾਲ ਸਰਕਾਰ ਨੇ ਵਿਦੇਸ਼ੀ ਰੈਸਕਿਊ ਟੀਮਾਂ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਇਸ਼ਤਿਹਾਰ

ਭਾਰਤ, ਚੀਨ, ਅਮਰੀਕਾ ਅਤੇ ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਨੇਪਾਲ ਨੂੰ ਆਪਣੀਆਂ ਬਚਾਅ ਟੀਮਾਂ ਭੇਜਣ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਨੇਪਾਲ ਸਰਕਾਰ ਦਾ ਕਹਿਣਾ ਹੈ ਕਿ ਦੇਸ਼ ਦੀ ਫੌਜ ਅਤੇ ਪੁਲਿਸ ਆਪਣੇ ਬਲਬੂਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਦੇ ਸਮਰੱਥ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਫ਼ੈਸਲਾ ਨੇਪਾਲੀ ਫੌਜ ਅਤੇ ਪੁਲਿਸ ਦੀ ਸਲਾਹ ਤੋਂ ਬਾਅਦ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਸਾਲ 2015 ਦੇ ਵਿਨਾਸ਼ਕਾਰੀ ਭੂਚਾਲ ਦੌਰਾਨ ਵੱਡੀ ਗਿਣਤੀ ਵਿੱਚ ਵਿਦੇਸ਼ੀ ਰੈਸਕਿਊ ਟੀਮਾਂ ਦੇ ਪਹੁੰਚਣ ਕਾਰਨ ਬਚਾਅ ਕਾਰਜਾਂ ਵਿੱਚ ਤਾਲਮੇਲ ਬਣਾਈ ਰੱਖਣ ਵਿੱਚ ਮੁਸ਼ਕਲਾਂ ਆਈਆਂ ਸਨ।

ਇਸੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਨੇਪਾਲ ਨੇ ਇਸ ਵਾਰ ਵਿਦੇਸ਼ੀ ਬਚਾਅ ਟੀਮਾਂ ਦੀ ਬਜਾਏ ਆਰਥਿਕ ਅਤੇ ਹੋਰ ਲੋੜੀਂਦੀ ਸਹਾਇਤਾ ਸਵੀਕਾਰ ਕਰਨ ਦਾ ਫ਼ੈਸਲਾ ਕੀਤਾ ਹੈ।

ਭਾਰਤ ਵੱਲੋਂ ਵੀ ਐਨਡੀਆਰਐੱਫ ਦੀ ਟੀਮ ਨੇਪਾਲ ਭੇਜਣ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਨੇਪਾਲ ਸਰਕਾਰ ਨੇ ਇਸ ਪੇਸ਼ਕਸ਼ ਨੂੰ ਸਵੀਕਾਰ ਨਹੀਂ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News