Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਬਲੋਚਿਸਤਾਨ ‘ਚ 150 ਸਾਲ ਪੁਰਾਣਾ ਗੁਰਦੁਆਰਾ ਢਾਹਿਆ: BJP ਆਗੂ RP ਸਿੰਘ ਨੇ ਭਾਰਤ ਸਰਕਾਰ ਦੇ ਦਖਲ ਦੀ ਕੀਤੀ ਮੰਗ

150-year-old gurdwara demolished in Balochistan: ਨਵੀਂ ਦਿੱਲੀ: ਬਲੋਚਿਸਤਾਨ ਵਿੱਚ ਕਰੀਬ 150 ਸਾਲ ਪੁਰਾਣੇ ਇੱਕ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੇ ਮਾਮਲੇ ਨੇ ਸਿਆਸੀ ਅਤੇ ਧਾਰਮਿਕ ਪੱਧਰ ‘ਤੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਮਾਮਲੇ ‘ਤੇ ਭਾਜਪਾ ਆਗੂ ਆਰ.ਪੀ. ਸਿੰਘ ਨੇ ਸਖ਼ਤ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਸਿੱਖ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨਾਲ ਕਿਸੇ ਵੀ ਤਰ੍ਹਾਂ […]
By : Updated On: 28 Aug 2026 14:34:PM
ਬਲੋਚਿਸਤਾਨ ‘ਚ 150 ਸਾਲ ਪੁਰਾਣਾ ਗੁਰਦੁਆਰਾ ਢਾਹਿਆ: BJP ਆਗੂ RP ਸਿੰਘ ਨੇ ਭਾਰਤ ਸਰਕਾਰ ਦੇ ਦਖਲ ਦੀ ਕੀਤੀ ਮੰਗ

150-year-old gurdwara demolished in Balochistan: ਨਵੀਂ ਦਿੱਲੀ: ਬਲੋਚਿਸਤਾਨ ਵਿੱਚ ਕਰੀਬ 150 ਸਾਲ ਪੁਰਾਣੇ ਇੱਕ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੇ ਮਾਮਲੇ ਨੇ ਸਿਆਸੀ ਅਤੇ ਧਾਰਮਿਕ ਪੱਧਰ ‘ਤੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਮਾਮਲੇ ‘ਤੇ ਭਾਜਪਾ ਆਗੂ ਆਰ.ਪੀ. ਸਿੰਘ ਨੇ ਸਖ਼ਤ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਸਿੱਖ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਸ਼ਤਿਹਾਰ

ਆਰ.ਪੀ. ਸਿੰਘ ਨੇ ਦੋਸ਼ ਲਗਾਇਆ ਕਿ ਗੁਰਦੁਆਰਾ ਸਾਹਿਬ ਨੂੰ ਢਾਹ ਕੇ ਉਸ ਦੀ ਥਾਂ ਮਾਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਿਰਫ਼ ਇਮਾਰਤਾਂ ਜਾਂ ਜ਼ਮੀਨ ਦੇ ਟੁਕੜੇ ਨਹੀਂ ਹੁੰਦੇ, ਸਗੋਂ ਉਹ ਕਿਸੇ ਭਾਈਚਾਰੇ ਦੇ ਇਤਿਹਾਸ, ਆਸਥਾ, ਸੰਘਰਸ਼ ਅਤੇ ਕੁਰਬਾਨੀਆਂ ਨਾਲ ਜੁੜੇ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਇੱਕ ਸਮੇਂ ਬਲੋਚਿਸਤਾਨ ਵਿੱਚ ਕਰੀਬ 12 ਗੁਰਦੁਆਰੇ ਮੌਜੂਦ ਸਨ, ਪਰ ਹੁਣ ਉੱਥੇ ਸਿਰਫ਼ ਦੋ ਗੁਰਦੁਆਰੇ ਹੀ ਬਚੇ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਸਥਿਤੀ ਨੂੰ ਉਨ੍ਹਾਂ ਨੇ ਸਿੱਖ ਧਾਰਮਿਕ ਵਿਰਾਸਤ ਲਈ ਚਿੰਤਾਜਨਕ ਦੱਸਿਆ।

ਭਾਜਪਾ ਆਗੂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਗੰਭੀਰ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਉਠਾਏ ਅਤੇ ਸਿੱਖਾਂ ਦੇ ਇਤਿਹਾਸਕ ਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ।

Read Latest News and Breaking News at Daily Post TV, Browse for more News

Ad
Ad

Punjab District News