Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਨੂੰਹ ਨੇ ਭਰਾ ਅਤੇ ਦੋਸਤ ਨਾਲ ਮਿਲ ਕੇ ਸੱਸ ਦਾ ਕੀਤਾ ਕਤਲ, ਤਿੰਨੇ ਗ੍ਰਿਫ਼ਤਾਰ

Daughter-in-law murder mother-in-law: ਸੁਨਾਮ: ਸੰਗਰੂਰ ਜ਼ਿਲ੍ਹੇ ਵਿੱਚ ਇੱਕ ਕਥਿਤ ਤੌਰ ‘ਤੇ ਹੈਰਾਨ ਕਰਨ ਵਾਲਾ ਕਤਲ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਔਰਤ ਨੇ ਆਪਣੇ ਭਰਾ ਅਤੇ ਉਸਦੇ ਦੋਸਤ ਨਾਲ ਮਿਲ ਕੇ ਆਪਣੀ ਸੱਸ ਦਾ ਕਤਲ ਕਰਨ ਦੀ ਸਾਜ਼ਿਸ਼ ਰਚੀ। ਪੁਲਿਸ ਨੇ ਮਾਮਲੇ ਵਿੱਚ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ […]
By : Updated On: 28 Aug 2026 15:28:PM
ਨੂੰਹ ਨੇ ਭਰਾ ਅਤੇ ਦੋਸਤ ਨਾਲ ਮਿਲ ਕੇ ਸੱਸ ਦਾ ਕੀਤਾ ਕਤਲ, ਤਿੰਨੇ ਗ੍ਰਿਫ਼ਤਾਰ

Daughter-in-law murder mother-in-law: ਸੁਨਾਮ: ਸੰਗਰੂਰ ਜ਼ਿਲ੍ਹੇ ਵਿੱਚ ਇੱਕ ਕਥਿਤ ਤੌਰ ‘ਤੇ ਹੈਰਾਨ ਕਰਨ ਵਾਲਾ ਕਤਲ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਔਰਤ ਨੇ ਆਪਣੇ ਭਰਾ ਅਤੇ ਉਸਦੇ ਦੋਸਤ ਨਾਲ ਮਿਲ ਕੇ ਆਪਣੀ ਸੱਸ ਦਾ ਕਤਲ ਕਰਨ ਦੀ ਸਾਜ਼ਿਸ਼ ਰਚੀ। ਪੁਲਿਸ ਨੇ ਮਾਮਲੇ ਵਿੱਚ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ਼ਤਿਹਾਰ

ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਜਗਜੀਤ ਸਿੰਘ ਪੁੱਤਰ ਕਰਨੈਲ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਸੀ ਕਿ ਉਸ ਦੀ ਭੈਣ ਬਲਜੀਤ ਕੌਰ, ਵਾਸੀ ਸ਼ੇਰੋ, ਦਾ ਕਤਲ ਉਸ ਦੀ ਨੂੰਹ ਜਸਵੀਰ ਕੌਰ ਨੇ ਆਪਣੇ ਭਰਾ ਅਤੇ ਇੱਕ ਹੋਰ ਸਾਥੀ ਨਾਲ ਮਿਲ ਕੇ ਕੀਤਾ ਹੈ।

ਪੁਲਿਸ ਮੁਤਾਬਕ, ਬਲਜੀਤ ਕੌਰ ਦਾ ਕਥਿਤ ਤੌਰ ‘ਤੇ ਸਰ੍ਹਾਣੇ ਅਤੇ ਤੌਲੀਏ ਦੀ ਮਦਦ ਨਾਲ ਮੂੰਹ ਘੁੱਟ ਕੇ ਕਤਲ ਕੀਤਾ ਗਿਆ। ਇਸ ਸਬੰਧੀ ਥਾਣਾ ਚੀਮਾ ਪੁਲਿਸ ਨੇ 25 ਅਗਸਤ ਨੂੰ ਮਾਮਲਾ ਦਰਜ ਕਰਕੇ ਜਸਵੀਰ ਕੌਰ, ਗੁਰਵਿੰਦਰ ਸਿੰਘ ਅਤੇ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਸਰ੍ਹਾਣਾ ਅਤੇ ਦੋ ਮੁਲਜ਼ਮਾਂ ਵੱਲੋਂ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਫਿਲਹਾਲ ਤਿੰਨੋਂ ਮੁਲਜ਼ਮ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਅਗਲੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News