Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪੰਜਾਬ ਭਾਜਪਾ ਨੇ 3 ਆਗੂਆਂ ਨੂੰ ਜਾਰੀ ਕੀਤੇ ‘ਕਾਰਨ ਦੱਸੋ’ ਨੋਟਿਸ

Punjab BJP issues ‘show cause’ notices to 3 leaders: ਸੰਗਰੂਰ: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੀ ਨੀਤੀ ਅਤੇ ਅਨੁਸ਼ਾਸਨ ਦੇ ਉਲਟ ਬਿਆਨਬਾਜ਼ੀ ਕਰਨ ਦੇ ਦੋਸ਼ ਹੇਠ ਸੰਗਰੂਰ ਨਾਲ ਸਬੰਧਤ ਤਿੰਨ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਹਨ। ਨੋਟਿਸ ਜਾਰੀ ਕੀਤੇ ਗਏ ਆਗੂਆਂ ਵਿੱਚ ਰਣਦੀਪ ਸਿੰਘ ਦਿਓਲ, ਸਾਬਕਾ ਜ਼ਿਲ੍ਹਾ ਪ੍ਰਧਾਨ […]
By : Updated On: 28 Aug 2026 16:07:PM
ਪੰਜਾਬ ਭਾਜਪਾ ਨੇ 3 ਆਗੂਆਂ ਨੂੰ ਜਾਰੀ ਕੀਤੇ ‘ਕਾਰਨ ਦੱਸੋ’ ਨੋਟਿਸ

Punjab BJP issues ‘show cause’ notices to 3 leaders: ਸੰਗਰੂਰ: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੀ ਨੀਤੀ ਅਤੇ ਅਨੁਸ਼ਾਸਨ ਦੇ ਉਲਟ ਬਿਆਨਬਾਜ਼ੀ ਕਰਨ ਦੇ ਦੋਸ਼ ਹੇਠ ਸੰਗਰੂਰ ਨਾਲ ਸਬੰਧਤ ਤਿੰਨ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਹਨ। ਨੋਟਿਸ ਜਾਰੀ ਕੀਤੇ ਗਏ ਆਗੂਆਂ ਵਿੱਚ ਰਣਦੀਪ ਸਿੰਘ ਦਿਓਲ, ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਸੰਗਰੂਰ, ਮਨਿੰਦਰ ਸਿੰਘ ਕਪਿਆਲ, ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਸੰਗਰੂਰ ਅਤੇ ਜਤਿੰਦਰ ਕਾਲੜਾ, ਸਾਬਕਾ ਸੈੱਲ ਕੋਆਰਡੀਨੇਟਰ ਪੰਜਾਬ ਭਾਜਪਾ ਸ਼ਾਮਲ ਹਨ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਤਿੰਨਾਂ ਆਗੂਆਂ ਨੇ 25 ਅਗਸਤ 2026 ਨੂੰ ਸੰਗਰੂਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਅੰਦਰੂਨੀ ਮਾਮਲਿਆਂ ਅਤੇ ਸੰਗਠਨ ਸਬੰਧੀ ਕੁਝ ਬਿਆਨ ਜਨਤਕ ਤੌਰ ‘ਤੇ ਦਿੱਤੇ ਸਨ। ਭਾਜਪਾ ਦੀ ਅਨੁਸ਼ਾਸਨੀ ਕਮੇਟੀ ਨੇ ਇਨ੍ਹਾਂ ਬਿਆਨਾਂ ਨੂੰ ਪਾਰਟੀ ਦੇ ਅਕਸ ਅਤੇ ਅਨੁਸ਼ਾਸਨ ਲਈ ਨੁਕਸਾਨਦੇਹ ਮੰਨਿਆ ਹੈ।

ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਜਾਰੀ ਨੋਟਿਸ ਵਿੱਚ ਤਿੰਨਾਂ ਆਗੂਆਂ ਨੂੰ 7 ਦਿਨਾਂ ਦੇ ਅੰਦਰ ਲਿਖਤੀ ਜਵਾਬ ਦੇਣ ਲਈ ਕਿਹਾ ਗਿਆ ਹੈ।

ਪਾਰਟੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਜਾਂਦਾ ਤਾਂ ਭਾਜਪਾ ਦੇ ਸੰਵਿਧਾਨ ਅਤੇ ਨਿਯਮਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News