Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਜਸਵੀਰ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

Jasvir Garhi resigns from post of Chairman of SC Commission: ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੜ੍ਹੀ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਇਸ ਸਬੰਧੀ ਖੁਲਾਸਾ ਕਰਦਿਆਂ ਦੱਸਿਆ ਕਿ […]
By : Published: 28 Aug 2026 19:35:PM
  • ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਬਣੇ

Jasvir Garhi resigns from post of Chairman of SC Commission: ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੜ੍ਹੀ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਇਸ ਸਬੰਧੀ ਖੁਲਾਸਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ 26 ਅਗਸਤ ਦੀ ਸ਼ਾਮ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਅਗਲੇ ਦਿਨ, 27 ਅਗਸਤ ਨੂੰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸ੍ਰੀ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ।

ਇਸ਼ਤਿਹਾਰ

ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਚਰਚਾ ਚੱਲ ਰਹੀ ਸੀ। ਉਸ ਸਮੇਂ ਉਹ ਪੰਜਾਬ ਤੋਂ ਬਾਹਰ ਸਨ, ਜਿਸ ਕਾਰਨ ਉਹ ਕਈ ਫੋਨ ਕਾਲਾਂ ਦਾ ਜਵਾਬ ਵੀ ਨਹੀਂ ਦੇ ਸਕੇ। ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਵਿੱਚ ਆਉਣ ਵਾਲੀਆਂ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ।

ਗੜ੍ਹੀ ਨੇ ਸਿਆਸੀ ਤੌਰ ‘ਤੇ ਚੰਨੀ ‘ਤੇ ਵੀ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ “ਸ਼ਬਦਾਂ ਦਾ ਜਾਦੂਗਰ” ਕਰਾਰ ਦਿੱਤਾ ਅਤੇ ਕਿਹਾ ਕਿ ਹੁਣ ਚਮਕੌਰ ਸਾਹਿਬ ਹਲਕੇ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News