Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਬਾਬਾ ਬਕਾਲਾ ਸਾਹਿਬ ’ਚ ਅਕਾਲੀ ਦਲ ਵਾਰਿਸ ਪੰਜਾਬ ਦਾ ਪੰਥਕ ਸੰਮੇਲਨ

Waris Punjab de conference at Baba Bakala Sahib ਤਰਨਤਾਰਨ/ਬਾਬਾ ਬਕਾਲਾ ਸਾਹਿਬ: ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ‘ਸੱਚਾ ਗੁਰ ਲੱਧੋ ਰੇ’ ਪੰਥਕ ਸੰਮੇਲਨ ਕਰਵਾਇਆ ਗਿਆ। ਸੰਮੇਲਨ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਸੰਕਟ ਨੂੰ ਲੈ ਕੇ ਗੰਭੀਰ ਚਰਚਾ ਹੋਈ ਅਤੇ ਪਾਰਟੀ ਵੱਲੋਂ ਨਸ਼ਿਆਂ ਦੇ ਫੈਲਾਅ, ਸਪਲਾਈ ਚੇਨ ਅਤੇ […]
By : Updated On: 28 Aug 2026 19:53:PM
ਬਾਬਾ ਬਕਾਲਾ ਸਾਹਿਬ ’ਚ ਅਕਾਲੀ ਦਲ ਵਾਰਿਸ ਪੰਜਾਬ ਦਾ ਪੰਥਕ ਸੰਮੇਲਨ
  • ਨਸ਼ਿਆਂ ’ਤੇ 1997 ਤੋਂ 2027 ਤੱਕ ਵ੍ਹਾਈਟ ਪੇਪਰ ਲਿਆਉਣ ਦਾ ਸੰਕਲਪ

Waris Punjab de conference at Baba Bakala Sahib ਤਰਨਤਾਰਨ/ਬਾਬਾ ਬਕਾਲਾ ਸਾਹਿਬ: ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ‘ਸੱਚਾ ਗੁਰ ਲੱਧੋ ਰੇ’ ਪੰਥਕ ਸੰਮੇਲਨ ਕਰਵਾਇਆ ਗਿਆ। ਸੰਮੇਲਨ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਸੰਕਟ ਨੂੰ ਲੈ ਕੇ ਗੰਭੀਰ ਚਰਚਾ ਹੋਈ ਅਤੇ ਪਾਰਟੀ ਵੱਲੋਂ ਨਸ਼ਿਆਂ ਦੇ ਫੈਲਾਅ, ਸਪਲਾਈ ਚੇਨ ਅਤੇ ਇਸ ਨਾਲ ਜੁੜੇ ਕਥਿਤ ਸਿਆਸੀ ਤੇ ਪ੍ਰਸ਼ਾਸਨਿਕ ਗਠਜੋੜ ਦੀ ਜਾਂਚ ਲਈ ਵ੍ਹਾਈਟ ਪੇਪਰ ਜਾਰੀ ਕਰਨ ਦਾ ਸੰਕਲਪ ਲਿਆ ਗਿਆ।

ਇਸ਼ਤਿਹਾਰ

ਸੰਮੇਲਨ ਦਾ ਮੁੱਖ ਕੇਂਦਰ ਬਾਪੂ ਤਰਸੇਮ ਸਿੰਘ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਪ੍ਰਤਿਗਿਆ ਦਾ ਪਾਠ ਰਿਹਾ। ਪ੍ਰਤਿਗਿਆ ਅਨੁਸਾਰ ਕਿਹਾ ਗਿਆ ਕਿ ਜਦੋਂ ਪੰਜਾਬੀਆਂ ਦੇ ਹੱਥ ਵਿੱਚ ਫ਼ੈਸਲੇ ਲੈਣ ਦੀ ਤਾਕਤ ਆਵੇਗੀ ਤਾਂ ਸਾਲ 1997 ਤੋਂ 2027 ਤੱਕ ਪੰਜਾਬ ਵਿੱਚ ਰਹੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੇ ਫੈਲਾਅ ਦੀ ਜਾਂਚ ਕਰਵਾਈ ਜਾਵੇਗੀ। ਇਸ ਪ੍ਰਸਤਾਵਿਤ ਵ੍ਹਾਈਟ ਪੇਪਰ ਵਿੱਚ ਨਸ਼ਿਆਂ ਕਾਰਨ ਹੋਈਆਂ ਮੌਤਾਂ, ਨਸ਼ਾ ਤਸਕਰੀ ਦੀ ਸਪਲਾਈ ਚੇਨ, ਕਥਿਤ ਸਿਆਸੀ ਸਰਪ੍ਰਸਤੀ ਅਤੇ ਪੁਲਿਸ ਤੇ ਸੁਰੱਖਿਆ ਤੰਤਰ ਦੀ ਸੰਭਾਵਿਤ ਮਿਲੀਭੁਗਤ ਵਰਗੇ ਮਾਮਲਿਆਂ ਨੂੰ ਸ਼ਾਮਲ ਕਰਨ ਦੀ ਗੱਲ ਕਹੀ ਗਈ।

ਨਸ਼ਿਆਂ ਖ਼ਿਲਾਫ਼ ਵਿਜ਼ਨ ਡੌਕੂਮੈਂਟ ਵੀ ਕੀਤਾ ਪੇਸ਼
ਸੰਮੇਲਨ ਦੌਰਾਨ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਇੱਕ ਵਿਜ਼ਨ ਡੌਕੂਮੈਂਟ ਵੀ ਪੇਸ਼ ਕੀਤਾ ਗਿਆ। ਆਗੂਆਂ ਨੇ ਪੰਜਾਬ ਦੇ ਨੌਜਵਾਨਾਂ, ਖੇਤੀਬਾੜੀ, ਪਾਣੀਆਂ, ਰੁਜ਼ਗਾਰ, ਸੂਬੇ ਦੇ ਹੱਕਾਂ ਅਤੇ ਪੰਥਕ ਮਾਮਲਿਆਂ ’ਤੇ ਵੀ ਆਪਣੇ ਵਿਚਾਰ ਰੱਖੇ।

ਵਕਤਾਵਾਂ ਨੇ ਦੋਸ਼ ਲਗਾਇਆ ਕਿ ਰਵਾਇਤੀ ਸਿਆਸੀ ਪਾਰਟੀਆਂ ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਇਸ ਲਈ ਪਾਰਦਰਸ਼ਤਾ, ਜਵਾਬਦੇਹੀ ਅਤੇ ਠੋਸ ਨੀਤੀ ਨਾਲ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ।

ਸੰਮੇਲਨ ਵਿੱਚ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਮਨਪ੍ਰੀਤ ਸਿੰਘ ਅਯਾਲੀ, ਬਾਪੂ ਤਰਸੇਮ ਸਿੰਘ, ਮੁੱਖ ਕਮੇਟੀ ਦੇ ਮੈਂਬਰਾਂ ਸਮੇਤ ਕਈ ਹੋਰ ਸੀਨੀਅਰ ਆਗੂ ਹਾਜ਼ਰ ਰਹੇ। ਆਯੋਜਕਾਂ ਮੁਤਾਬਕ, ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਵੀ ਸ਼ਮੂਲੀਅਤ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News