Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Punjab Cabinet Meeting: ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਿਲੀ ਮਨਜ਼ੂਰੀ

Punjab News: ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸੂਬੇ ਦੀ ਭਲਾਈ ਲਈ ਕਈ ਅਹਿਮ ਨੀਤੀਆਂ ਅਤੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਇਹਨਾਂ ਫੈਸਲਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ […]
ਲੇਖਕ : ਪ੍ਰਕਾਸ਼ਿਤ: 
Punjab Cabinet Meeting: ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਿਲੀ ਮਨਜ਼ੂਰੀ

Punjab News: ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸੂਬੇ ਦੀ ਭਲਾਈ ਲਈ ਕਈ ਅਹਿਮ ਨੀਤੀਆਂ ਅਤੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਇਹਨਾਂ ਫੈਸਲਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ

ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ। ਇਸ ਸਕੀਮ ਤਹਿਤ 50 ਸਾਲ ਤੋਂ ਵੱਧ ਉਮਰ ਦੇ ਉਹ ਵਿਅਕਤੀ ਜੋ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਾ ਚਾਹੁੰਦੇ ਹਨ, ਉਹਨਾਂ ਨੂੰ ਸਰਕਾਰ ਵੱਲੋਂ ਸਹੂਲਤ ਦਿੱਤੀ ਜਾਵੇਗੀ। ਇਸ ਯੋਜਨਾ ਲਈ ਸਰਕਾਰ ਨੇ 100 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ। ਯਾਤਰੀਆਂ ਦੀ ਰਜਿਸਟ੍ਰੇਸ਼ਨ ਦਾ ਕੰਮ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਹੋਵੇਗਾ, ਜਦਕਿ ਮਈ ਮਹੀਨੇ ਵਿੱਚ ਯਾਤਰੀ ਤੀਰਥ ਸਥਾਨਾਂ ‘ਤੇ ਜਾਣਗੇ। ਯਾਤਰਾ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਏਸੀ ਵਾਹਨਾਂ ਦਾ ਪ੍ਰਬੰਧ ਕੀਤਾ ਜਾਵੇਗਾ।

ਮੰਤਰੀ ਮੰਡਲ ਨੇ ਸਿੱਖਿਆ ਖੇਤਰ ਵਿੱਚ ਵੀ ਇੱਕ ਵੱਡਾ ਕਦਮ ਚੁੱਕਿਆ ਹੈ। ਮੀਟਿੰਗ ਵਿੱਚ ਮੈਂਟਰਸ਼ਿਪ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਤਹਿਤ ਪੰਜਾਬ ਦੇ 118 ਐਮੀਨੈਂਸ ਸਕੂਲਾਂ ਵਿੱਚੋਂ 80 ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਸ ਸਕੀਮ ਦਾ ਨਾਮ ‘ਮੈਂਟਰਸ਼ਿਪ’ ਰੱਖਿਆ ਗਿਆ ਹੈ। ਇਸ ਪ੍ਰੋਗਰਾਮ ਅਧੀਨ ਇਹਨਾਂ 80 ਸਕੂਲਾਂ ਨੂੰ ਆਈਏਐਸ, ਆਈਪੀਐਸ ਅਤੇ ਹੋਰ ਸੀਨੀਅਰ ਅਧਿਕਾਰੀ ਅਡੌਪਟ ਕਰਨਗੇ। ਇਹ ਅਧਿਕਾਰੀ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਪ੍ਰਦਾਨ ਕਰਨਗੇ ਅਤੇ ਉਹਨਾਂ ਦੀ ਸਿੱਖਿਆ ਨੂੰ ਬਿਹਤਰ ਬਣਾਉਣ ਵਿੱਚ ਸਹਾਇਤਾ ਕਰਨਗੇ।

ਇਸ ਸਕੀਮ ਦਾ ਮੁੱਖ ਮਕਸਦ ਸਕੂਲੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਮਾਰਗਦਰਸ਼ਨ ਦੇਣਾ ਅਤੇ ਉਹਨਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨਾ ਹੈ। ਇਸ ਨਾਲ ਸੂਬੇ ਦੇ ਸਿੱਖਿਆ ਖੇਤਰ ਵਿੱਚ ਇੱਕ ਸਕਾਰਾਤਮਕ ਤਬਦੀਲੀ ਦੀ ਉਮੀਦ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News