Journalism Of Hope
BREAKING NEWS
HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਦੇਸ਼-ਵਿਦੇਸ਼ ‘ਚ ਕੀਤੇ ਜਾਣਗੇ ਅਰਦਾਸ ਸਮਾਗਮ.....ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਲਈ 10 ਦਿਨਾਂ ਦਾ ਵਿਸ਼ੇਸ਼ ਸਫਾਈ ਅਭਿਆਨ ਅੱਜ ਤੋਂ.....ਦਿੱਲੀ-NCR ‘ਚ ਫੇਰ ਮਹਿੰਗੀ ਹੋਈ CNG, ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ.....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ....ਰੱਖੜੀ ਵਾਲੇ ਦਿਨ ਭੈਣਾਂ ਤੋਂ ਰੱਖੜੀ ਬੰਨ੍ਹਵਾਉਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌਤ

ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਦੇਸ਼-ਵਿਦੇਸ਼ ‘ਚ ਕੀਤੇ ਜਾਣਗੇ ਅਰਦਾਸ ਸਮਾਗਮ

Ardas Samagam for release of Bandi Singhs: ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਬੰਦੀ ਸਿੱਖਾਂ ਦੀ ਰਿਹਾਈ ਅਤੇ ਉਨ੍ਹਾਂ ਦੇ ਹੌਸਲੇ ਬੁਲੰਦ ਰੱਖਣ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 29 ਅਗਸਤ ਨੂੰ ਬੰਦੀ ਸਿੱਖਾਂ ਦੇ ਹੌਸਲੇ […]
Ranjit Singh
By : Published: 29 Aug 2026 07:50:AM
ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਦੇਸ਼-ਵਿਦੇਸ਼ ‘ਚ ਕੀਤੇ ਜਾਣਗੇ ਅਰਦਾਸ ਸਮਾਗਮ

Ardas Samagam for release of Bandi Singhs: ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਬੰਦੀ ਸਿੱਖਾਂ ਦੀ ਰਿਹਾਈ ਅਤੇ ਉਨ੍ਹਾਂ ਦੇ ਹੌਸਲੇ ਬੁਲੰਦ ਰੱਖਣ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 29 ਅਗਸਤ ਨੂੰ ਬੰਦੀ ਸਿੱਖਾਂ ਦੇ ਹੌਸਲੇ ਵਧਾਉਣ ਅਤੇ ਉਨ੍ਹਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼-ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਆਪਣੇ-ਆਪਣੇ ਸਥਾਨਾਂ ‘ਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

ਇਸ਼ਤਿਹਾਰ

ਇਤਿਹਾਸਕ ਗੁਰਦੁਆਰਿਆਂ ‘ਚ 27 ਅਗਸਤ ਤੋਂ ਅਖੰਡ ਪਾਠ
ਬੰਦੀ ਸਿੱਖਾਂ ਦੀ ਰਿਹਾਈ ਅਤੇ ਉਨ੍ਹਾਂ ਦੇ ਚੜ੍ਹਦੀ ਕਲਾ ਵਿੱਚ ਰਹਿਣ ਲਈ SGPC ਵੱਲੋਂ 27 ਅਗਸਤ ਨੂੰ ਪੰਜਾਬ ਭਰ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਇਨ੍ਹਾਂ ਅਖੰਡ ਪਾਠ ਸਾਹਿਬਾਨ ਦੇ ਭੋਗ 29 ਅਗਸਤ ਨੂੰ ਪਾਏ ਜਾਣਗੇ।

ਸਕੂਲਾਂ-ਕਾਲਜਾਂ ‘ਚ ਵੀ ਹੋਵੇਗੀ ਸਮੂਹਿਕ ਅਰਦਾਸ
ਇਸੇ ਤਹਿਤ 29 ਅਗਸਤ ਨੂੰ ਸਵੇਰੇ 10 ਵਜੇ SGPC ਦੇ ਅਧੀਨ ਆਉਂਦੇ ਸਾਰੇ ਵਿਦਿਅਕ ਅਦਾਰਿਆਂ, ਸਕੂਲਾਂ ਅਤੇ ਕਾਲਜਾਂ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਮੂਹਿਕ ਅਰਦਾਸ ਕੀਤੀ ਜਾਵੇਗੀ। ਜਥੇਦਾਰ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਇਸ ਉਪਰਾਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਅਤੇ ਆਪਣੇ-ਆਪਣੇ ਸਥਾਨਾਂ ‘ਤੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News