ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ
Student elections at Panjab University: ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਸੰਘ ਚੋਣਾਂ ਨੂੰ ਲੈ ਕੇ ਕੈਂਪਸ ਵਿੱਚ ਚੋਣੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਵਾਰ ਚੋਣ ਮੈਦਾਨ ਵਿੱਚ ਕਈ ਵਿਦਿਆਰਥੀ ਸੰਗਠਨ ਉਮੀਦਵਾਰਾਂ ਨਾਲ ਉਤਰੇ ਹਨ, ਜਿਸ ਕਾਰਨ ਮੁਕਾਬਲਾ ਹੋਰ ਵੀ ਦਿਲਚਸਪ ਬਣ ਗਿਆ ਹੈ। ਇਸ ਵਾਰ ASAP, ABVP, ਸਾਖੀ ਅਤੇ ਅੰਬੇਡਕਰ ਸਟੂਡੈਂਟਸ ਫੋਰਮ (ASF) ਸਮੇਤ ਕਈ ਸੰਗਠਨ ਚੋਣ ਮੈਦਾਨ ਵਿੱਚ ਹਨ। ਵੱਖ-ਵੱਖ ਸੰਗਠਨਾਂ ਦੇ ਉਮੀਦਵਾਰਾਂ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਹੱਕ ਵਿੱਚ ਕਰਨ ਲਈ ਜ਼ੋਰਦਾਰ ਪ੍ਰਚਾਰ ਕੀਤਾ ਜਾ ਰਿਹਾ ਹੈ।
ਅੱਜ ਪ੍ਰਚਾਰ ਦਾ ਆਖਰੀ ਦਿਨ
ਵਿਦਿਆਰਥੀ ਸੰਘ ਚੋਣਾਂ ਲਈ ਅੱਜ ਪ੍ਰਚਾਰ ਦਾ ਆਖਰੀ ਦਿਨ ਹੈ। ਇਸ ਤੋਂ ਬਾਅਦ ਉਮੀਦਵਾਰਾਂ ਵੱਲੋਂ ਘਰ-ਘਰ ਅਤੇ ਕੈਂਪਸ ਵਿੱਚ ਕੀਤੇ ਜਾ ਰਹੇ ਪ੍ਰਚਾਰ ‘ਤੇ ਰੋਕ ਲੱਗ ਜਾਵੇਗੀ। ਹੁਣ ਸਾਰਿਆਂ ਦੀਆਂ ਨਜ਼ਰਾਂ 31 ਅਗਸਤ ਨੂੰ ਹੋਣ ਵਾਲੀ ਵੋਟਿੰਗ ‘ਤੇ ਟਿਕੀਆਂ ਹਨ। ਚੋਣਾਂ ਵਿੱਚ ਵਿਦਿਆਰਥੀ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਦੇ ਹਨ।
ਵੱਖ-ਵੱਖ ਵਿਦਿਆਰਥੀ ਸੰਗਠਨਾਂ ਦੀ ਮੌਜੂਦਗੀ ਕਾਰਨ ਇਸ ਵਾਰ ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਵਿੱਚ ਸਖ਼ਤ ਅਤੇ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ।
