Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਲਈ 10 ਦਿਨਾਂ ਦਾ ਵਿਸ਼ੇਸ਼ ਸਫਾਈ ਅਭਿਆਨ ਅੱਜ ਤੋਂ

Special cleanliness drive to make Punjab garbage-free: ਚੰਡੀਗੜ੍ਹ: ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਦਾ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਭਰ ਵਿੱਚ ਚਿੰਨ੍ਹਿਤ ਕੀਤੇ ਗਏ ਸਾਰੇ ਗਾਰਬੇਜ ਵਲਨਰੇਬਲ ਪੁਆਇੰਟਸ (GVPs) ਨੂੰ ਖਤਮ ਕਰਨਾ ਹੈ। […]
By : Updated On: 29 Aug 2026 08:23:AM
ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਲਈ 10 ਦਿਨਾਂ ਦਾ ਵਿਸ਼ੇਸ਼ ਸਫਾਈ ਅਭਿਆਨ ਅੱਜ ਤੋਂ

Special cleanliness drive to make Punjab garbage-free: ਚੰਡੀਗੜ੍ਹ: ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਦਾ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਭਰ ਵਿੱਚ ਚਿੰਨ੍ਹਿਤ ਕੀਤੇ ਗਏ ਸਾਰੇ ਗਾਰਬੇਜ ਵਲਨਰੇਬਲ ਪੁਆਇੰਟਸ (GVPs) ਨੂੰ ਖਤਮ ਕਰਨਾ ਹੈ।

ਇਸ਼ਤਿਹਾਰ

ਵਿਧਾਇਕਾਂ ਤੋਂ ਲੈ ਕੇ ਅਧਿਕਾਰੀਆਂ ਤੱਕ ਮੈਦਾਨ ‘ਚ ਉਤਰਨਗੇ
ਇਸ ਵਿਸ਼ੇਸ਼ ਮੁਹਿੰਮ ਤਹਿਤ ਵਿਧਾਇਕ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਕਾਰਜਕਾਰੀ ਅਧਿਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ (NGOs) ਮਿਲ ਕੇ ਕੰਮ ਕਰਨਗੇ। ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਹਰ ਰੋਜ਼ ਸਵੇਰੇ ਖੁਦ ਫੀਲਡ ਵਿੱਚ ਉਤਰ ਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ ਅਤੇ ਕੂੜੇ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਮੌਕੇ ‘ਤੇ ਕਾਰਵਾਈ ਕੀਤੀ ਜਾਵੇਗੀ।

ਅੱਜ ਇਨ੍ਹਾਂ ਥਾਵਾਂ ਤੋਂ ਹੋਵੇਗੀ ਮੁਹਿੰਮ ਦੀ ਸ਼ੁਰੂਆਤ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਵੇਰੇ 7:30 ਵਜੇ ਨੰਗਲ ਵਿੱਚ ਸਫਾਈ ਅਭਿਆਨ ਦੀ ਸ਼ੁਰੂਆਤ ਕਰਨਗੇ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨਕੋਦਰ ਚੌਕ ਨੇੜੇ ਚੱਲ ਰਹੇ ਸਫਾਈ ਅਭਿਆਨ ਵਿੱਚ ਸ਼ਾਮਲ ਹੋਣਗੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦੇ ਥਾਪਰ ਚੌਕ ਤੋਂ ਸਫਾਈ ਮੁਹਿੰਮ ਵਿੱਚ ਸ਼ਮੂਲੀਅਤ ਕਰਨਗੇ।

M-Seva App ਰਾਹੀਂ ਲੋਕ ਵੀ ਕਰ ਸਕਣਗੇ ਸ਼ਿਕਾਇਤ
ਸਰਕਾਰ ਨੇ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਹੈ। ਜੇਕਰ ਕਿਸੇ ਇਲਾਕੇ ਵਿੱਚ ਕੂੜਾ ਜਾਂ ਗੰਦਗੀ ਦਿਖਾਈ ਦਿੰਦੀ ਹੈ ਤਾਂ ਪੰਜਾਬ ਵਾਸੀ M-Seva App ‘ਤੇ ਗੰਦਗੀ ਦੀ ਫੋਟੋ ਅਪਲੋਡ ਕਰਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਸਰਕਾਰ ਦਾ ਟੀਚਾ ਹੈ ਕਿ 10 ਦਿਨਾਂ ਦੀ ਇਸ ਵਿਸ਼ੇਸ਼ ਮੁਹਿੰਮ ਰਾਹੀਂ ਪੰਜਾਬ ਵਿੱਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ ਨੂੰ ਖਤਮ ਕਰਕੇ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News