Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ

Punjabi youth denied entry to Austrian hotel: ਚੰਡੀਗੜ੍ਹ: ਆਸਟ੍ਰੀਆ ਦੇ ਸਾਲਜ਼ਬਰਗ ਸ਼ਹਿਰ ਵਿੱਚ ਸਥਿਤ ਕੂਲ ਮਾਮਾ ਹੋਟਲ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਦੇ ਕੁਝ ਸਿੱਖ ਨੌਜਵਾਨਾਂ ਨੇ ਦਾਅਵਾ ਕੀਤਾ ਹੈ ਕਿ ਪੱਗ ਬੰਨ੍ਹੀ ਹੋਣ ਕਾਰਨ ਉਨ੍ਹਾਂ ਨੂੰ ਹੋਟਲ ਦੇ ਰੈਸਟੋਰੈਂਟ ਵਿੱਚ ਦਾਖ਼ਲਾ ਨਹੀਂ ਦਿੱਤਾ ਗਿਆ। ਨੌਜਵਾਨਾਂ ਮੁਤਾਬਕ ਉਨ੍ਹਾਂ ਨੇ 27 ਅਗਸਤ […]
By : Published: 29 Aug 2026 09:41:AM
ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ

Punjabi youth denied entry to Austrian hotel: ਚੰਡੀਗੜ੍ਹ: ਆਸਟ੍ਰੀਆ ਦੇ ਸਾਲਜ਼ਬਰਗ ਸ਼ਹਿਰ ਵਿੱਚ ਸਥਿਤ ਕੂਲ ਮਾਮਾ ਹੋਟਲ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਦੇ ਕੁਝ ਸਿੱਖ ਨੌਜਵਾਨਾਂ ਨੇ ਦਾਅਵਾ ਕੀਤਾ ਹੈ ਕਿ ਪੱਗ ਬੰਨ੍ਹੀ ਹੋਣ ਕਾਰਨ ਉਨ੍ਹਾਂ ਨੂੰ ਹੋਟਲ ਦੇ ਰੈਸਟੋਰੈਂਟ ਵਿੱਚ ਦਾਖ਼ਲਾ ਨਹੀਂ ਦਿੱਤਾ ਗਿਆ। ਨੌਜਵਾਨਾਂ ਮੁਤਾਬਕ ਉਨ੍ਹਾਂ ਨੇ 27 ਅਗਸਤ ਨੂੰ ਹੋਟਲ ਦੀ ਆਨਲਾਈਨ ਬੁਕਿੰਗ ਕਰਵਾਈ ਸੀ। ਮੋਹਾਲੀ ਵਿੱਚ ਟ੍ਰੇਡਿੰਗ ਫਰਮ ਚਲਾਉਣ ਵਾਲੇ ਜਸਪ੍ਰੀਤ ਨੇ ਇਸ ਘਟਨਾ ਦੀ ਵੀਡੀਓ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਹੋਟਲ ਪ੍ਰਬੰਧਨ ਵੱਲੋਂ ਕਿਹਾ ਗਿਆ ਕਿ ਪੱਗ ਬੰਨ੍ਹਣ ਵਾਲੇ ਲੋਕ ਇੱਥੇ ਨਹੀਂ ਆ ਸਕਦੇ।

ਇਸ਼ਤਿਹਾਰ

ਪੱਗ ਦੇਖਣ ਤੋਂ ਬਾਅਦ ਐਂਟਰੀ ਰੋਕਣ ਦਾ ਦਾਅਵਾ
ਜਸਪ੍ਰੀਤ ਮੁਤਾਬਕ ਜਦੋਂ ਉਹ ਹੋਟਲ ਦੇ ਰੈਸਟੋਰੈਂਟ ਵਿੱਚ ਜਾਣ ਲੱਗੇ ਤਾਂ ਉਨ੍ਹਾਂ ਨੂੰ ਪੱਗ (ਦਸਤਾਰ) ਬੰਨ੍ਹੀ ਹੋਣ ਕਾਰਨ ਰੋਕ ਦਿੱਤਾ ਗਿਆ। ਜਦੋਂ ਉਨ੍ਹਾਂ ਨੇ ਇਸ ਦਾ ਕਾਰਨ ਪੁੱਛਿਆ ਤਾਂ ਹੋਟਲ ਕਰਮਚਾਰੀਆਂ ਨੇ ਇਸ ਨੂੰ ਡਰੈੱਸ ਕੋਡ ਅਤੇ ਰੈਸਟੋਰੈਂਟ ਦੇ ਨਿਯਮਾਂ ਦਾ ਹਿੱਸਾ ਦੱਸਿਆ। ਜਸਪ੍ਰੀਤ ਨੇ ਕਿਹਾ ਕਿ ਪੱਗ ਉਨ੍ਹਾਂ ਦੀ ਧਾਰਮਿਕ ਪਛਾਣ ਹੈ ਅਤੇ ਇਸ ਤਰ੍ਹਾਂ ਦਾ ਵਿਵਹਾਰ ਉਨ੍ਹਾਂ ਲਈ ਬੇਹੱਦ ਨਿਰਾਸ਼ਾਜਨਕ ਸੀ। ਉਨ੍ਹਾਂ ਮੁਤਾਬਕ ਇਸ ਘਟਨਾ ਨੇ ਉਨ੍ਹਾਂ ਦੀ ਪੂਰੀ ਯਾਤਰਾ ਦਾ ਮਜ਼ਾ ਖਰਾਬ ਕਰ ਦਿੱਤਾ।

ਰਿਫੰਡ ਨਾ ਮਿਲਣ ਦਾ ਵੀ ਲਾਇਆ ਦੋਸ਼
ਜਸਪ੍ਰੀਤ ਦਾ ਦਾਅਵਾ ਹੈ ਕਿ ਐਂਟਰੀ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਬੁਕਿੰਗ ਰੱਦ ਕਰਕੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ, ਪਰ ਹੋਟਲ ਪ੍ਰਬੰਧਨ ਨੇ ਰਿਫੰਡ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਪੈਸਿਆਂ ਨਾਲੋਂ ਪੱਗ ਦਾ ਸਨਮਾਨ ਜ਼ਿਆਦਾ ਮਹੱਤਵਪੂਰਨ ਹੈ।

‘ਦੁਨੀਆ ਦੇ ਕਈ ਦੇਸ਼ਾਂ ਦੀ ਯਾਤਰਾ ਕੀਤੀ, ਪਹਿਲੀ ਵਾਰ ਅਜਿਹਾ ਹੋਇਆ’
ਜਸਪ੍ਰੀਤ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਸਵਿਟਜ਼ਰਲੈਂਡ, ਜਰਮਨੀ ਅਤੇ ਯੂਰਪ ਦੇ ਕਈ ਹੋਰ ਦੇਸ਼ਾਂ ਦੀ ਯਾਤਰਾ ਕਰ ਚੁੱਕੇ ਹਨ, ਪਰ ਉਨ੍ਹਾਂ ਨੂੰ ਕਿਤੇ ਵੀ ਪੱਗ ਨੂੰ ਲੈ ਕੇ ਅਜਿਹੀ ਸਥਿਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਨੇ ਇਸ ਘਟਨਾ ਨੂੰ ਅਪਮਾਨਜਨਕ ਅਤੇ ਭੇਦਭਾਵ ਵਾਲਾ ਵਿਵਹਾਰ ਦੱਸਦਿਆਂ ਹੋਰ ਪੱਗਧਾਰੀ ਸਿੱਖ ਯਾਤਰੀਆਂ ਨੂੰ ਹੋਟਲ ਦੀ ਬੁਕਿੰਗ ਕਰਨ ਤੋਂ ਪਹਿਲਾਂ ਨਿਯਮਾਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਦੀ ਅਪੀਲ ਕੀਤੀ ਹੈ।

ਹੋਟਲ ਪ੍ਰਬੰਧਨ ਨੇ ਕੀ ਕਿਹਾ ?
ਦੂਜੇ ਪਾਸੇ, ਹੋਟਲ ਪ੍ਰਬੰਧਨ ਦਾ ਕਹਿਣਾ ਹੈ ਕਿ ਬੁਕਿੰਗ ਤੋਂ ਪਹਿਲਾਂ ਹੀ ਉਨ੍ਹਾਂ ਦੀ ਵੈੱਬਸਾਈਟ ‘ਤੇ ਡਰੈੱਸ ਕੋਡ ਅਤੇ ਨਿਯਮਾਂ ਦਾ ਜ਼ਿਕਰ ਕੀਤਾ ਗਿਆ ਹੈ। ਹੋਟਲ ਮੁਤਾਬਕ ਰੈਸਟੋਰੈਂਟ ਦੇ ਖਾਸ ਅਤੇ ਸ਼ਾਂਤ ਮਾਹੌਲ ਨੂੰ ਕਾਇਮ ਰੱਖਣ ਲਈ ਮਹਿਮਾਨਾਂ ਤੋਂ ਉਚਿਤ ਅਤੇ ਸ਼ਾਲੀਨ ਪਹਿਰਾਵੇ ਦੀ ਉਮੀਦ ਕੀਤੀ ਜਾਂਦੀ ਹੈ। ਇਸ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਚਰਚਾ ਤੇਜ਼ ਹੋ ਗਈ ਹੈ ਅਤੇ ਸਿੱਖ ਭਾਈਚਾਰੇ ਵੱਲੋਂ ਵੀ ਇਸ ਮਾਮਲੇ ‘ਤੇ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News